ਬੇਕਸੂਰ ਸਿੱਖ ਨੌਜਵਾਨਾਂ ਨੂੰ 24 ਘੰਟਿਆਂ ਵਿੱਚ ਰਿਹਾਅ ਕਰੇ ਸਰਕਾਰ -ਸੁਣੋ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀ ਕਿਹਾ – ਅਕਾਲ ਤਖ਼ਤ ਸਾਹਿਬ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮੀਟਿੰਗ ਕਰਕੇ ਦਿੱਤੇ ਸੁਝਾਅ

ਅਕਾਲ ਤਖ਼ਤ ਸਾਹਿਬ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਅਕਾਲ ਤਖ਼ਤ ’ਤੇ ਸੱਦੀ ਮੀਟਿੰਗ ਵਿਚ ਬੇਕਸੂਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ 24 ਘੰਟਿਆਂ ਦੇ ਅੰਦਰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰੇ, ਜੇ ਉਹ ਅਜਿਹਾ ਨਹੀਂ ਕਰਦੀ ਤਾਂ ਖਾਲਸਾ ਪੰਥ ਵੱਲੋਂ ਵਿਸ਼ਾਲ ਪੰਥਕ ਵਹੀਰ ਸ਼ੁਰੂ ਕੀਤੀ ਜਾਵੇਗੀ, ਜੋ ਲੋਕਾਂ ਵਿਚ ਸਰਕਾਰ ਦੇ ਸਿੱਖ ਵਿਰੋਧੀ ਚਿਹਰੇ ਨੂੰ ਨੰਗਾ ਕਰੇਗੀ।
ਮੀਟਿੰਗ ਵਿੱਚ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੇ ਸੁਝਾਅ ਅਤੇ ਵਿਚਾਰ ਸੁਣਨ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੇਕਸੂਰ ਸਿੱਖ ਨੌਜਵਾਨਾਂ ਦੀ ਰਿਹਾਈ ਵਾਸਤੇ ਸਰਕਾਰ ਨੂੰ ਅਲਟੀਮੇਟਮ ਦਿੱਤਾ। ਸਿੱਖਾਂ ਦੀ ਸਾਖ਼ ਨੂੰ ਖੋਰਾ ਲਾਉਣ ਅਤੇ ਸਿੱਖਾਂ ਵਿਰੁੱਧ ਹੋ ਰਹੇ ਕੂੜ ਪ੍ਰਚਾਰ ਨੂੰ ਠੱਲ੍ਹ ਪਾਉਣ ਵਾਸਤੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਨੂੰ ਆਖਿਆ ਕਿ ਉਹ ਅਜਿਹੇ ਚੈਨਲਾਂ ਅਤੇ ਮੀਡੀਆ ਖ਼ਿਲਾਫ਼ ਕਾਰਵਾਈ ਕਰਨ, ਜੋ ਸਿੱਖਾਂ ਨੂੰ ਬਦਨਾਮ ਕਰ ਰਹੇ ਹਨ।

Shiromani Gurdwara Parbandhak Committee
@SGPCAmritsar
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਬੇਕਸੂਰ ਨੌਜਵਾਨਾਂ ਦੀ ਰਿਹਾਈ ਲਈ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ *ਨਸ਼ਿਆਂ ਤੇ ਪਤਿਤਪੁਣੇ ਖਿਲਾਫ ਤੇ ਨੌਜਵਾਨਾਂ ‘ਚ ਅੰਮ੍ਰਿਤ ਸੰਚਾਰ ਦੀ ਲਹਿਰ ਪ੍ਰਚੰਡ ਕਰਨ ਲਈ ਅਕਾਲ ਤਖ਼ਤ ਦੀ ਅਗਵਾਈ ‘ਚ ਚੱਲੇਗੀ ਖ਼ਾਲਸਾ ਵਹੀਰ *ਨੌਜਵਾਨਾਂ ‘ਤੇ ਲਾਏ ਕੌਮੀ ਸੁਰੱਖਿਆ ਐਕਟ ਨੂੰ ਰੱਦ ਕਰੇ ਸਰਕਾਰ

 

ਵੇਰਵਾ / ਤਸਵੀਰ – SGPC