ਅੰਮ੍ਰਿਤਪਾਲ ਸਿੰਘ ਬਾਰੇ ਪੁਲਿਸ ਸਾਹਮਣੇ ਅੱਜ ਪੰਜਾਬ ਵਿੱਚ ਆਤਮ ਸਮਰਪਣ ਕਰਨ ਦੀਆਂ ਅਫਵਾਹ – ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਕਿਹਾ ਕੋਈ ਸੂਚਨਾ ਨਹੀਂ – ਪੁਲਿਸ ਹੋਈ ਚੌਕਸ
ਮੀਡੀਆ ਵਿੱਚ ਇਸ ਸਮੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਫ਼ਰਾਰ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਪੁਲਿਸ ਸਾਹਮਣੇ ਆਤਮ ਸਮਰਪਣ ਕਰਨ ਬਾਰੇ ਰਿਪੋਰਟਾਂ ਤੇਜ਼ੀ ਨਾਲ ਚੱਲ ਰਹੀਆਂ ਹਨ , ਨੈਸ਼ਨਲ ਪੱਧਰ ਦੀਆਂ ਅਖਬਾਰਾਂ ਇਸ ਸਬੰਧੀ ਮਿੰਟ – ਮਿੰਟ ਦੀ ਰਿਪੋਰਟ ਲਾਈਵ ਕਰ ਰਹੇ ਹਨ। TOI ਨੇ ਇੱਕ TV ਚੈਨਲ ਦੇ ਹਵਾਲੇ ਨਾਲ ਕਿਹਾ ਕਿ ਅੰਮ੍ਰਿਤਪਾਲ ਸਿੰਘ ਅੱਜ ਆਤਮ ਸਮਰਪਣ ਕਰ ਸਕਦਾ ਹੈ
ਪੰਜਾਬੀ ਟ੍ਰਿਬਿਊਨ ਅਨੁਸਾਰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਫ਼ਰਾਰ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਉੱਡ ਰਹੀਆਂ ਅਫਵਾਹਾਂ ਦੌਰਾਨ ਇਹ ਅਫ਼ਵਾਹ ਵੀ ਤੇਜ਼ੀ ਨਾਲ ਫੈਲ ਰਹੀ ਹੈ ਕਿ ਉਹ ਅਕਾਲ ਤਖ਼ਤ ’ਤੇ ਆ ਸਕਦਾ ਹੈ ਅਤੇ ਇਥੋਂ ਪੁਲੀਸ ਅੱਗੇ ਆਤਮ ਸਮਰਪਣ ਕਰ ਸਕਦਾ ਹੈ। ਦੂਜੇ ਪਾਸੇ ਪੁਲੀਸ ਇਸ ਬਾਰੇ ਚੁੱਪ ਹੈ। ਅੱਜ ਇੱਥੇ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਵੱਡੀ ਗਿਣਤੀ ਵਿੱਚ ਪੁਲੀਸ ਤਾਇਨਾਤ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਮਾਮਲੇ ਵਿੱਚ ਪੰਜਾਬ ਪੁਲੀਸ ਨੂੰ ਆਪਣੀ ਸਥਿਤੀ ਸਪਸ਼ਟ ਕਰਦਿਆਂ ਆਖਿਆ ਗਿਆ ਸੀ ਕਿ ਜੇ ਅੰਮ੍ਰਿਤਪਾਲ ਸਿੰਘ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਤਾਂ ਉਸ ਨੂੰ ਪੁਲੀਸ ਕੋਲ ਪੇਸ਼ ਹੋ ਕੇ ਜਾਂਚ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।
ਅਮਰ ਉਜਾਲਾ ਨੇ ਇਸ ਸਬੰਧੀ ਆਨ -ਲਾਈਨ ਲਗਾਤਾਰ ਰਿਪੋਰਟ ਪ੍ਰਕਾਸ਼ਤ ਕੀਤੀ ਜਾ ਰਹੀ ਹੈ , ਅਖਬਾਰ ਅਨੁਸਾਰ ਪੰਜਾਬ ਵਿੱਚ ਪੁਲਿਸ ਦੀਆਂ ਸਰਗਰਮੀਆਂ ਅਚਾਨਕ ਵੱਧ ਗਈਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਅੱਜ ਆਤਮ ਸਮਰਪਣ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਆਤਮ ਸਮਰਪਣ ਕਰਨ ਤੋਂ ਪਹਿਲਾਂ ਪੁਲਿਸ ਅੱਗੇ ਕੁਝ ਸ਼ਰਤਾਂ ਰੱਖੀਆਂ ਹਨ।
ਅਖਬਾਰ ਅਨੁਸਾਰ ਸ਼੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ
ਅੰਮ੍ਰਿਤਸਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਆਤਮ ਸਮਰਪਣ ਕਰਨ ਦੀ ਚਰਚਾ ਹੈ। ਇਸ ਦੀ ਸੂਚਨਾ ਮਿਲਦੇ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਆਸ-ਪਾਸ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਸ਼੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ‘ਤੇ ਵੱਡੀ ਨਾਕਾਬੰਦੀ ਕੀਤੀ ਗਈ ਹੈ। ਚਾਰ ਪਹੀਆ ਵਾਹਨਾਂ ‘ਤੇ ਪੂਰਨ ਪਾਬੰਦੀ ਹੈ। ਲੋਕ ਪੈਦਲ ਅਤੇ ਦੋ ਪਹੀਆ ਵਾਹਨਾਂ ‘ਤੇ ਹੀ ਜਾ ਸਕਦੇ ਹਨ। ਸ਼੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਖੁਫੀਆ ਏਜੰਸੀਆਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਵੱਡੀ ਗਿਣਤੀ ‘ਚ ਤਾਇਨਾਤ ਕੀਤੇ ਗਏ ਹਨ। ਨੇੜਲੇ ਹੋਟਲਾਂ ਦੀ ਜਾਂਚ ਕੀਤੀ ਜਾ ਰਹੀ ਹੈ।