ਪਾਬੰਦੀਆਂ – ਤਿੰਨ ਰਾਜਾਂ ਨੇ ਕੀਤੀ ਸਖਤੀ – ਕਲ ਦੋ ਦਿਨ ਦੇਸ਼ ਭਰ ਵਿਚ ਕੋਵਿਡ ਮਰੀਜ਼ਾਂ ਦੀ ਸੰਭਾਲ ਲਈ ਕੀਤੀ ਜਾਵੇਗੀ ‘ ਮੌਕ ਡਰਿੱਲ ‘

ਨਵੀ ਦਿੱਲੀ , 9 ਅਪ੍ਰੈਲ – ਦੇਸ਼ ਦੇ ਕਈ ਰਾਜਾਂ ਵਿੱਚ ਕੋਰੋਨਾ ਦੇ ਵੱਧ ਰਹੇ ਮਰੀਜ਼ਾਂ ਨੂੰ ਵੇਖਦਿਆਂ ਦੇਸ਼ ਭਰ ਦੇ ਵੱਡੇ ਹਸਪਤਾਲਾਂ ਦੀ ਸਮਰੱਥਾ ਅਤੇ ਕਾਰਜਸ਼ੈਲੀ ਨੂੰ ਪਰਖਣ ਲਈ ਰਾਜ ਸਰਕਾਰਾਂ ਕਲ ਅਤੇ ਪਰਸੋਂ ਦੋ ਦਿਨ ਕੋਵਿਡ ਮਰੀਜ਼ਾਂ ਦੇ ਇਲਾਜ਼ ਲਈ ਭੱਜ – ਦੌੜ ਕਰਨਗੀਆਂ।
ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ‘ਚ ਤੇਜ਼ੀ ਆਈ ਹੈ। ਹਰ ਰੋਜ਼ ਪੰਜ ਤੋਂ ਛੇ ਹਜ਼ਾਰ ਲੋਕ ਸੰਕਰਮਿਤ ਹੋ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਦੇਸ਼ ਭਰ ਦੇ ਹਸਪਤਾਲਾਂ ਦੀ ਤਿਆਰੀ ਦਾ ਮੁਲਾਂਕਣ ਕਰਨ ਲਈ 10 ਅਤੇ 11 ਅਪ੍ਰੈਲ ਨੂੰ ਮੌਕ ਡਰਿੱਲ ਦਾ ਵੀ ਐਲਾਨ ਕੀਤਾ ਹੈ।        COVID-19 UPDATE – 09 APR 2023

220.66 cr Total Vaccine doses (95.21 cr Second Dose and 22.87 cr Precaution Dose) have been administered so far under Nationwide Vaccination Drive

659 doses administered in last 24 hours

India’s Active caseload currently stands at 32,814

Active cases stand at 0.07%

Recovery Rate currently at 98.74%

3,726 recoveries in the last 24 hours increases Total Recoveries to 4,41,92,837

5,357 new cases recorded in the last 24 hours

Daily positivity rate (3.39%)

Weekly Positivity Rate (3.54%)

92.27 cr Total Tests conducted so far; 1,57,894 tests conducted in the last 24 hours

ਇਸ ਦੌਰਾਨ ਸੂਬਾ ਸਰਕਾਰਾਂ ਵੱਲੋਂ ਇੱਕ ਵਾਰ ਫਿਰ ਸਖ਼ਤੀ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਹਫਤੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਰਾਜਾਂ ਦੇ ਸਿਹਤ ਮੰਤਰੀਆਂ ਅਤੇ ਪ੍ਰਮੁੱਖ ਸਕੱਤਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਰਾਜਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਦੇਸ਼ ਭਰ ਦੇ ਹਸਪਤਾਲਾਂ ਦੀ ਤਿਆਰੀ ਦਾ ਮੁਲਾਂਕਣ ਕਰਨ ਲਈ 10 ਅਤੇ 11 ਅਪ੍ਰੈਲ ਨੂੰ ਮੌਕ ਡਰਿੱਲ ਦਾ ਵੀ ਐਲਾਨ ਕੀਤਾ ਹੈ।

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਹਰਿਆਣਾ, ਕੇਰਲ ਅਤੇ ਪੁਡੂਚੇਰੀ ਨੇ ਮਾਸਕ ਨੂੰ ਲਾਜ਼ਮੀ ਕਰ ਦਿੱਤਾ ਹੈ। ਹਰਿਆਣਾ ਸਰਕਾਰ ਮੁਤਾਬਕ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਹੈ। ਸਰਕਾਰ ਨੇ ਆਮ ਲੋਕਾਂ ਨੂੰ ਕੋਰੋਨਾ ਦੀ ਰੋਕਥਾਮ ਲਈ ਜ਼ਰੂਰੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਸਰਕਾਰ ਨੇ ਜ਼ਿਲ੍ਹਾ ਤੇ ਪੰਚਾਇਤ ਪ੍ਰਸ਼ਾਸਨ ਨੂੰ ਇਸ ਦੀ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਕੇਰਲ ਸਰਕਾਰ ਨੇ ਗਰਭਵਤੀ ਔਰਤਾਂ, ਬਜ਼ੁਰਗਾਂ ਅਤੇ ਜੀਵਨ ਸ਼ੈਲੀ ਦੀਆਂ ਬਿਮਾਰੀਆਂ ਵਾਲੇ ਲੋਕਾਂ ਲਈ ਵੀ ਮਾਸਕ ਲਾਜ਼ਮੀ ਕਰ ਦਿੱਤਾ ਹੈ। ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਰਾਜ ਵਿੱਚ ਕੋਵਿਡ-19 ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਉੱਚ-ਪੱਧਰੀ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਕੋਵਿਡ ਨਾਲ ਹੋਣ ਵਾਲੀਆਂ ਜ਼ਿਆਦਾਤਰ ਮੌਤਾਂ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਅਤੇ ਡਾਇਬਟੀਜ਼ ਵਰਗੀਆਂ ਜੀਵਨ ਸ਼ੈਲੀ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਵਿੱਚ ਹੁੰਦੀਆਂ ਹਨ। ਵਿੱਚ ਜਾਰਜ ਨੇ ਸਿਹਤ ਵਿਭਾਗ ਨੂੰ ਆਕਸੀਜਨ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜਲਦੀ ਹੀ ਨਿੱਜੀ ਹਸਪਤਾਲਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਪੁਡੂਚੇਰੀ ਪ੍ਰਸ਼ਾਸਨ ਨੇ ਵੀ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਪੁਡੂਚੇਰੀ ਪ੍ਰਸ਼ਾਸਨ ਨੇ ਤੁਰੰਤ ਪ੍ਰਭਾਵ ਨਾਲ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਇੱਕ ਬਿਆਨ ਵਿੱਚ, ਪ੍ਰਸ਼ਾਸਨ ਨੇ ਕਿਹਾ ਹੈ ਕਿ ਹਸਪਤਾਲਾਂ, ਹੋਟਲਾਂ, ਰੈਸਟੋਰੈਂਟਾਂ, ਸ਼ਰਾਬ ਦੀਆਂ ਦੁਕਾਨਾਂ, ਪ੍ਰਾਹੁਣਚਾਰੀ ਅਤੇ ਮਨੋਰੰਜਨ ਖੇਤਰਾਂ, ਸਰਕਾਰੀ ਦਫਤਰਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਮਾਸਕ ਪਹਿਨਣਾ ਲਾਜ਼ਮੀ ਹੈ।

  • ਸੰਕੇਤਕ ਤਸਵੀਰ