ਅਕਾਲੀ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਵਿੱਚ ਸ਼ਾਮਲ – ਦਿੱਲੀ ਵਿੱਚ ਹੋਏ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ੍ਰ.ਚਰਨਜੀਤ ਸਿੰਘ ਅਟਵਾਲ ਦੇ ਬੇਟੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਅੱਜ ਦਿੱਲੀ ਵਿਖੇ ਭਾਜਪਾ ਵਿੱਚ ਸ਼ਾਮਲ ਹੋ ਗਏ। ਅਟਵਾਲ ਇੱਥੇ ਭਾਜਪਾ ਦੇ ਹੈੱਡਕੁਆਰਟਰ ਵਿੱਚ ਕੇਂਦਰੀ ਮੰਤਰੀ ਸ੍ਰ. ਹਰਦੀਪ ਸਿੰਘ ਪੂਰੀ , ਡਾ ਸੋਮ ਨਾਥ , ਇੰਚਾਰਜ ਪੰਜਾਬ ਭਾਜਪਾ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ । ਬੀ ਜੇ ਪੀ ਵਲੋਂ ਇਸ ਸਬੰਧੀ ਤਸਵੀਰਾਂ ਟਵੀਟ ਕੀਤੀਆਂ ਗਈਆਂ ਹਨ।

Image