ਕੋਰੋਨਾ ਵਾਇਰਸ ਦੇ ਸੰਕਟ ਕਾਰਨ ਪੰਜਾਬ ਸਰਕਾਰ ਨੂੰ ਕਣਕ ਦੀ ਖਰੀਦ ਲਈ ਸੁਚੱਜੇ ਪ੍ਰਬੰਧ ਕਰਨੇ ਚਾਹੀਦੇ ਹਨ-ਸ਼ਰਨਜੀਤ ਸਿੰਘ ਢਿੱਲੋਂ
ਭੀੜ ਤੋਂ ਬਚਣ ਲਈ ਆਰਜ਼ੀ ਮੰਡੀਆਂ ਬਣਾ ਕੇ ਕਣਕ ਖਰੀਦੀ ਜਾਵੇ — ਸੰਕਟ ਸਮੇਂ ਸਰਕਾਰ ਕਿਸਾਨਾਂ ਦੀ ਵੱਧ ਤੋਂ ਵੱਧ ਸਹਾਇਤਾ ਕਰੇ — ਢਿੱਲੋਂ
ਲੁਧਿਆਣਾ , 7 ਅਪ੍ਰੈਲ ( ਨਿਊਜ਼ ਪੰਜਾਬ ) : ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਪਾਰਟੀ ਦੇ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਢਿੱਲੋਂ ਨੇ ਕਾਂਗਰਸ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਣਕ ਦੀ ਖਰੀਦ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ ਅਤੇ ਕਿਸਾਨਾਂ ਨੂੰ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਦੇ ਸੰਕਟ ਸਮੇਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਵੱਧ ਤੋਂ ਵੱਧ ਸਹਾਇਤਾ ਕਰੇ।
ਸ਼ਰਨਜੀਤ ਸਿੰਘ ਢਿੱਲੋਂ ਨੇ ਸੁਝਾਅ ਦਿੱਤਾ ਕਿ ਸਰਕਾਰ ਨੂੰ ਕਣਕ ਦੀ ਖਰੀਦ ਲਈ ਆੜ੍ਹਤੀਆਂ ਨੂੰ ਨਿਰਦੇਸ਼ ਦੇਣੇ ਚੈਹਦੇ ਹਨ ਅਤੇ ਓਹਨਾ ਦੀ ਵੱਧ ਤੋਂ ਵੱਧ ਮਦਦ ਲੈਣੀ ਚਾਹੀਦੀ ਹੈ ਅਤੇ ਮੰਡੀਆਂ ਵਿੱਚ ਰਸ਼ ਤੋਂ ਬਚਣਾ ਚਾਹੀਦਾ ਹੈ। ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਨੂੰ ਆੜ੍ਹਤੀਆਂ ਨੂੰ ਬਾਰਦਾਨਾ ਦੇਣਾ ਚਾਹੀਦਾ ਹੈ ਅਤੇ ਅੱਗੇ ਆਰਤੀ ਕਿਸਾਨਾਂ ਨੂੰ ਬਾਰਦਾਨੇ ਦੀ ਵੰਡ ਕਰਨ । ਆੜ੍ਹਤੀਆਂ ਨੂੰ ਚਾਹੀਦਾ ਹੈ ਕਿ ਉਹ ਫਸਲਾਂ ਨੂੰ ਕਿਸਾਨਾਂ ਦੇ ਬੂਹੇ ਤੋਂ ਚੁੱਕਣ ਜਾਂ ਕਿਸਾਨਾਂ ਨੂੰ ਆਪਣੀਆਂ ਥਾਵਾਂ ਤੇ ਨਿਸ਼ਚਤ ਸਮੇਂ ਅਨੁਸਾਰ ਬੁਲਾਉਣ। ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨ ਮੰਡੀ ਵਿਚ ਨਾ ਆਉਣ ਅਤੇ ਉਨ੍ਹਾਂ ਦੀਆਂ ਅਦਾਇਗੀਆਂ ਸਮੇਂ ਸਿਰ ਦਿੱਤੀਆਂ ਜਾਣ। ਸ਼ਰਨਜੀਤ ਸਿੰਘ ਢਿੱਲੋਂ ਨੇ ਭੀੜ ਤੋਂ ਬਚਣ ਲਈ ਆਰਜ਼ੀ ਮੰਡੀ ਬਣਾਉਣ ਦੀ ਵੀ ਮੰਗ ਕੀਤੀ ਜਿਸ ਵਿੱਚ ਪਿੰਡਾਂ ਦੇ ਲੋਕ ਵਾਰੀ ਵਾਰੀ ਆ ਕੇ ਆਪਣੀ ਫ਼ਸਲ ਵੇਚ ਸਕਦੇ ਹਨ ।
ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਸਹਾਇਤਾ ਲਈ ਸਰਕਾਰ ਦਾ ਸਮਰਥਨ ਕਰਨ ਲਈ ਤਿਆਰ ਹੈ।