ਜਨਮ ਮਰਣ ਦਾ ਸੁਮੇਲ – ਵਿਚਾਰ ਗਿਆਨੀ ਜਸਵੀਰ ਸਿੰਘ ਜੀ ਚਾਕਰ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 11 ਅਪ੍ਰੈਲ 2023

ਨਿਊਜ਼ ਪੰਜਾਬ

ਜਨਮ ਮਰਣ ਦਾ ਸੁਮੇਲ – ਵਿਚਾਰ ਗਿਆਨੀ ਜਸਵੀਰ ਸਿੰਘ ਜੀ ਚਾਕਰ

11th April 2023 Tuesday 29th Chet ( Samvat
Nanakshahi 555 )

Ajj Da Amrit Vele Da HUKAMNAMA ji Sachkhand Sri Darbar Sahib
Ang:- 651

ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥

☬ ਵਿਆਖਿਆ ਗੁਰਮੁਖੀ ☬

ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ) , ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ। ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧। ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ। (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ।੨। ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ; ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ। ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ। ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ; ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ।੨੨।

सलोकु मः ३ ॥ जनम जनम की इसु मन कउ मलु लागी काला होआ सिआहु ॥ खंनली धोती उजली न होवई जे सउ धोवणि पाहु ॥ गुर परसादी जीवतु मरै उलटी होवै मति बदलाहु ॥ नानक मैलु न लगई ना फिरि जोनी पाहुपाहु
मः ३ ॥ चहु जुगी कलि काली कांढी इक उतम पदवी इसु जुग माहि ॥ गुरमुखि हरि कीरति फलु पाईऐ जिन कउ हरि लिखि पाहि ॥ नानक गुर परसादी अनदिनु भगति हरि उचरहि हरि भगती माहि समाहि ॥२॥ पउड़ी ॥ हरि हरि मेलि साध जन संगति मुखि बोली हरि हरि भली बाणि ॥ हरि गुण गावा हरि नित चवा गुरमती हरि रंगु सदा माणि ॥ हरि जपि जपि अउखध खाधिआ सभि रोग गवाते दुखा घाणि ॥ जिना सासि गिरासि न विसरै से हरि जन पूरे सही जाणि ॥ जो गुरमुखि हरि आराधदे तिन चूकी जम की जगत काणि ॥२२॥

☬ अर्थ हिंदी ☬

कई जन्मों की इस मन को मैल लगी हुई है इसलिए ये बहुत ही काला हुआ पड़ा है (सफेद नहीं हो सकता), जैसे तेली का कपड़ा धोने से सफेद नहीं होता चाहे सौ बार धोने का यतन करो। हे नानक! अगर गुरू की कृपा से मन जीवित ही मर जाय और मति (माया से) उलट जाए, तो भी मैल नहीं लगती और (मनुष्य) फिर जूनियों में भी नहीं पड़ता।1। चारों युगों में कलयुग ही काला कहलाता है, पर इस युग में भी एक उक्तम पदवी (मिल सकती) है। (वह पदवी ये है कि) जिनके हृदय में हरी (भक्ति रूपी लेख पिछली की कमाई के अनुसार) लिख देता है वह गुरमुख हरी की सिफत (रूपी) फल (इस युग में ही) प्राप्त करते हैं, और हे नानक! वे मनुष्य गुरू की कृपा से हर रोज हरी की भक्ति करते हैं और भक्ति में ही लीन हो जाते हैं।2। हे हरी! मुझे साध जनों की संगति मिला, मैं मुँह से तेरे नाम की सुंदर बोली बोलूँ। हरी गुण गाऊँ और नित्य हरी का नाम उचारूँ और गुरू से मति ले के सदा हरी-रंग में रहूँ। हरी का भजन करके और (भजन-रूप) दवा खाने से सारे दुख दूर हो जाते हैं। उन हरी-जनों को सचमुच संपूर्ण समझो, जिन्हे सांस लेते हुए और खाते हुए (कभी भी) परमात्मा नहीं बिसरता; जो मनुष्य सतिगुरू के सन्मुख हो के हरी को सिमरते हैं, उनके लिए जम की और जगत की मुथाजी खत्म हो जाती है।22।

☬ Meaning English ☬

The scum of so many births is attached to this soul and it has become pitch black.
The oilman’s rag turns not white by washing, even through it be washed a hundred times. By Guru’s grace, remains dead in life and his nature is altered and turned and away from the world.Nanak, no impurity attaches to him then and he falls not into the womb again. Of the four time-periods, ‘Kali-age’ is called the darkest, but the sublime status is attained in this very age.
One, who is so ordained by God, he, by Guru’s grace, obtains the fruit of the Lord’s praises in this age. Nanak, by Guru’s grace, night and day, he utters the Lord’s praise and remains absorbed in the Lord’s worship. O Lord God, unite me with the society of the pious persons, so that, with my mouth, I may utter the Lord’s God’s sublime word. I ever sing God’s praise and utter God’s Name and, by Guru’s instruction, ever do I enjoy the Lord’s love. By taking the cure all of the Lord’s continuous meditation I am rid of all the diseases and multitudes of pains. Even while breathing and eating they, who forget not the Lord, deems them, to be the perfectly true slaves of God ॥22॥
ਵਾਹਿਗੁਰੂ ਜੀ ਕਾ ਖ਼ਾਲਸਾ ।।
ਵਾਹਿਗੁਰੂ ਜੀ ਕੀ ਫਤਿਹ ।।