ਗੜ੍ਹਸ਼ੰਕਰ ਵਿਖੇ ਹਾਦਸੇ ਵਿੱਚ ਸੱਤ ਵਿਅਕਤੀਆਂ ਦੀ ਮੌਤ , 20 ਜ਼ਖ਼ਮੀ – ਪ੍ਰਧਾਨ ਮੰਤਰੀ ਅਤੇ ਪੰਜਾਬ ਸਰਕਾਰ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਅਤੇ ਜ਼ਖਮੀਆਂ ਦੀ ਆਰਥਿਕ ਮਦਦ ਦਾ ਕੀਤਾ ਐਲਾਨ

ਗੜ੍ਹਸ਼ੰਕਰ ( ਹੁਸ਼ਿਆਰਪੁਰ ) ਦੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਲ ਵਿਸਾਖੀ ਮਨਾਉਣ ਜਾ ਰਹੇ ਸ਼ਰਧਾਲੂ ਕੈਂਟਰ ਦੀ ਲਪੇਟ ’ਚ ਆ ਗਏ। ਇਸ ਹਾਦਸੇ ’ਚ ਸੱਤ ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ 20 ਜ਼ਖ਼ਮੀ ਹੋ ਗਏ। ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹੁਸ਼ਿਆਰਪੁਰ, ਪੰਜਾਬ ਵਿੱਚ ਇੱਕ ਹਾਦਸੇ ਵਿੱਚ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹੁਸ਼ਿਆਰਪੁਰ, ਪੰਜਾਬ ਵਿੱਚ ਹਾਦਸੇ ਦੇ ਪੀੜਤਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਨੂੰ ਮਨਜ਼ੂਰੀ ਦਿੱਤੀ ਹੈ। ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਚਾਹਲ ਅਤੇ ਡੀਐੱਸਪੀ ਦਲਜੀਤ ਸਿੰਘ ਖੱਖ ਨੇ ਜ਼ਖ਼ਮੀਆਂ ਦਾ ਹਾਲ ਪੁੱਛਿਆ। ਸੂਬਾ ਸਰਕਾਰ ਵੱਲੋਂ ਮਿ੍ਰਤਕਾਂ ਦੇ ਵਾਰਿਸਾਂ ਨੂੰ 2-2 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ ਇਲਾਜ ਲਈ 1-1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸ਼ਰਧਾਲੂ ਚਰਨ-ਛੋਹ ਗੰਗਾ ਦੇ ਦਰਸ਼ਨ ਕਰਨ ਲਈ ਪੈਦਲ ਹੀ ਜਾ ਰਹੇ ਸਨ ਕਿ ਪਿੱਛੋਂ ਆ ਰਿਹਾ ਇੱਕ ਕੈਂਟਰ ਪੀਬੀ-65-ਆਰ-3334 ਉਨ੍ਹਾਂ ਉੱਪਰ ਜਾ ਚੜਿ੍ਹਆ ਜਿਸ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 20 ਵਿਅਕਤੀ ਜ਼ਖਮੀ ਹੋ ਗਏ। ਜ਼ਖ਼ਮੀਆਂ ’ਚੋਂ 6 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ ਗਿਆ ਜਿੱਥੋਂ 6 ਵਿਅਕਤੀਆਂ ਨੂੰ ਪੀਜੀਆਈ ਚੰਡੀਗੜ੍ਹ ਰੈੱਫਰ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਰਾਹੁਲ ਪੁੱਤਰ ਸਹਿਨਪਾਲ ਵਾਸੀ ਮਸਤਾਨ ਖੇੜਾ (ਯੂਪੀ), ਸੰਤੋਸ਼ ਪਤਨੀ ਮਲੂਕ ਦਾਸ, ਅੰਗੂਰੀ ਪਤਨੀ ਚੂੜਾ ਰਾਮ, ਸੰਦੇਸ਼ ਪਾਲ ਪੁੱਤਰ ਰਾਮ, ਉਨਤੀ ਪੁੱਤਰੀ ਪੁਸ਼ਪਿੰਦਰ, ਸੀਤਾ ਦੇਵੀ ਪਤਨੀ ਪੁਸ਼ਪਿੰਦਰ ਵਾਸੀ ਸਮੋਲੀ ਮਾਜਰਾ ਯਮੁਨਾਨਗਰ, ਰਾਮੋਹ ਪੁੱਤਰੀ ਸ਼ੀਸ਼ਪਾਲ ਵਾਸੀ ਕਾਕੜਾ ਮੁਜ਼ੱਫਰਨਗਰ (ਯੂਪੀ) ਵਜੋਂ ਹੋਈ।

@PMOIndia
Expressing grief on the loss of lives due to an accident in Hoshiarpur, Punjab, PM

has approved an ex gratia of Rs. 2 lakh from PMNRF to the next of kin of each deceased. The injured would be given Rs. 50,000.