ਲੁਧਿਆਣਾ ਦੀ ਪੁਲਿਸ ਟੀਮ ਨੂੰ ਮਿਲੇਗਾ 5 ਲੱਖ ਰੁਪਏ ਦਾ ਨਕਦ ਇਨਾਮ – ਡੀਜੀਪੀ ਪੰਜਾਬ ਨੇ ਮਨੀ ਐਕਸਚੇਂਜ ਮਾਲਕ ਦੇ ਕਤਲ ਕੇਸ ਨੂੰ ਸੁਲਝਾਉਣ ਲਈ ਦਿੱਤਾ ਇਨਾਮ 

ਪੁਲਿਸ ਕਮਿਸ਼ਨਰ ਲੁਧਿਆਣਾ ਨੇ ਭਰੋਸਾ ਦਿਵਾਇਆ ਕਿ ਕਮਿਸ਼ਨਰੇਟ ਅਧੀਨ ਆਉਂਦੇ ਸਾਰੇ ਪੁਲਿਸ ਮੁਲਾਜ਼ਮ, ਜੋ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹਨ, ਉਨ੍ਹਾਂ ਦੇ ਨਾਮ ਦੀ ਸਿਫ਼ਾਰਸ਼ ਵੀ ਯੋਗ ਪੁਰਸਕਾਰਾਂ ਲਈ ਕੀਤੀ ਜਾਵੇਗੀ।

ਸ਼ਹਿਰ ਲੁਧਿਆਣਾ ਦੇ ਮਾਡਲ ਗ੍ਰਾਮ ਨੇੜੇ ਹੋਏ ਮਨੀ ਐਕਸਚੇਂਜਰ ਦੇ ਕਤਲ ਮਾਮਲੇ ਨੂੰ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ। ਇਸ ਮਾਮਲੇ ’ਚ 2 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ ਜਿਨ੍ਹਾਂ ’ਚ ਇੱਕ ਮਹਿਲਾ ਵੀ ਸ਼ਾਮਲ ਹੈ। ਨਾਲ ਹੀ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 35 ਲੱਖ ਰੁਪਏ ਦੇ ਕਰੀਬ ਦੀ ਰਕਮ ਵੀ ਬਰਾਮਦ ਕੀਤੀ ਹੈ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਣ ਵਾਲੀ ਪੁਲਿਸ ਟੀਮ ਨੇ ਬਹੁਤ ਥੋੜ੍ਹੇ ਸਮੇਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ, ਜਦਕਿ ਤੀਸਰਾ ਦੋਸ਼ੀ ਫ਼ਰਾਰ ਹੈ, ਜਿਸ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਪੁਲਿਸ ਟੀਮ ਨੂੰ ਉਤਸ਼ਾਹਿਤ ਕਰਨ ਲਈ ਡੀ.ਜੀ.ਪੀ.ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ. ਨੇ ਘੱਟ ਸਮੇਂ ਵਿੱਚ ਇੱਕ ਮੁਸ਼ਕਲ ਕੇਸ ਨੂੰ ਸੁਲਝਾਉਣ ਵਾਲੀ ਪੁਲਸ ਟੀਮ ਲਈ 5 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਉਨ੍ਹਾਂ ਦਿਸਿਆ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੀ ਟੀਮ ਤੀਸਰੇ ਦੋਸ਼ੀ ਨੂੰ ਵੀ ਸਲਾਖਾਂ ਪਿੱਛੇ ਪਹੁੰਚਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ।

ਪੁ