ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਪੁੱਛ-ਪੜਤਾਲ ਲਈ ਅੱਜ ਸੀਬੀਆਈ ਸਾਹਮਣੇ ਪੇਸ਼ ਹੋਏ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਪੁੱਛ-ਪੜਤਾਲ ਲਈ ਅੱਜ ਸੀਬੀਆਈ ਸਾਹਮਣੇ ਪੇਸ਼ ਹੋਏ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਸ਼ੁੱਕਰਵਾਰ ਨੂੰ ਕੇਜਰੀਵਾਲ ਨੂੰ ਜਾਂਚ ਦੌਰਾਨ ਇਕੱਤਰ ਕੀਤੀ ਜਾਣਕਾਰੀ ’ਤੇ ਸਵਾਲਾਂ ਦੇ ਜਵਾਬ ਦੇਣ ਲਈ 16 ਅਪਰੈਲ ਨੂੰ ਗਵਾਹ ਵਜੋਂ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਇਸ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕੇਜਰੀਵਾਲ ਸਵੇਰੇ 11.10 ਵਜੇ ਆਪਣੀ ਕਾਰ ਵਿੱਚ ਸੀਬੀਆਈ ਹੈੱਡਕੁਆਰਟਰ ਪਹੁੰਚੇ, ਜਿੱਥੇ ਉਨ੍ਹਾਂ ਨੂੰ ਸੀਬੀਆਈ ਦੇ ਭ੍ਰਿਸ਼ਟਾਚਾਰ ਵਿਰੋਧੀ ਵਿੰਗ ਦੇ ਪਹਿਲੀ ਮੰਜ਼ਿਲ ਸਥਿਤ ਦਫ਼ਤਰ ਲਿਜਾਇਆ ਗਿਆ। ਸੀਬੀਆਈ ਦਫ਼ਤਰ ਪੇਸ਼ ਹੋਣ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ‘ਆਪ’ ਦੇ ਹੋਰ ਨੇਤਾ ਉਨ੍ਹਾਂ ਦੇ ਨਾਲ ਸਨ

Arvind Kejriwal
@ArvindKejriwal