ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਮੋਗਾ ਜ਼ਿਲ੍ਹੇ ਤੋਂ ਗ੍ਰਿਫਤਾਰ ਕਰ ਲਿਆ – ਪੰਜਾਬ ਪੁਲਿਸ ਨੇ ਕੀਤੀ ਪੁਸ਼ਟੀ
‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਮੋਗਾ ਜ਼ਿਲ੍ਹੇ ਤੋਂ ਗ੍ਰਿਫਤਾਰ ਕਰ ਲਿਆ ਹੈ।ਪੰਜਾਬ ਪੁਲਿਸ ਨੇ ਆਪਣੇ ਟਵੀਟ ਅਕਾਊਂਟ ਤੇ ਇਸ ਦੀ ਪੁਸ਼ਟੀ ਵੀ ਕਰ ਦਿੱਤੀ ਹੈ , ਇੰਗਲਿਸ਼ ਦੀ ਪ੍ਰਸਿੱਧ ਅਖਬਾਰ ਟ੍ਰਿਬਿਊਨ ਨੇ ਆਪਣੀ ਫਲੈਸ਼ ਨਿਊਜ਼ ਵਿਚ ਲਿਖਿਆ ” ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ, ਜੋ ਕਿ 18 ਮਾਰਚ ਤੋਂ ਭਗੌੜਾ ਸੀ, ਨੂੰ ਪੰਜਾਬ ਪੁਲਿਸ ਨੇ ਐਤਵਾਰ ਨੂੰ ਮੋਗਾ ਤੋਂ ਗ੍ਰਿਫਤਾਰ ਕਰ ਲਿਆ। ਉਹ 34 ਦਿਨਾਂ ਤੋਂ ਫਰਾਰ ਸੀ।ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੇ ਡਿਬਰੂਗੜ੍ਹ ਵਿਖੇ ਤਬਦੀਲ ਕੀਤਾ ਜਾ ਰਿਹਾ ਹੈ, ਜਿੱਥੇ ਉਸ ਦੇ ਅੱਠ ਸਾਥੀ ਪਹਿਲਾਂ ਹੀ ਕੌਮੀ ਸੁਰੱਖਿਆ ਐਕਟ ਤਹਿਤ ਹਿਰਾਸਤ ਵਿੱਚ ਹਨ।
ਪੰਜਾਬ ਪੁਲਿਸ ਨੇ ਟਵੀਟ ਕਰਕੇ ਪੁਸ਼ਟੀ ਕਰਦਿਆਂ ਲਿਖਿਆ
Punjab Police India
@PunjabPoliceInd
ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ, ਕੋਈ ਵੀ ਜਾਅਲੀ ਖ਼ਬਰਾਂ ਸਾਂਝੀਆਂ ਨਾ ਕਰੋ, ਹਮੇਸ਼ਾਂ ਤਸਦੀਕ ਕਰੋ ਅਤੇ ਸਾਂਝਾ ਕਰੋ।
Punjab Police India
@PunjabPoliceInd
#AmritpalSingh arrested in Moga, Punjab. Further details will be shared by #PunjabPolice Urge citizens to maintain peace and harmony, Don’t share any fake news, always verify and share.
( ਫਾਈਲ ਫੋਟੋ )