ਸਰਦਾਰ ਪ੍ਰਕਾਸ਼ ਸਿੰਘ ਬਾਦਲ – ਚੰਡੀਗੜ੍ਹ ਤੋਂ ਬਾਦਲ ਪਿੰਡ ਤੱਕ ਜਾਵੇਗੀ ਅੰਤਿਮ ਯਾਤਰਾ, ਭਲਕੇ ਇੱਕ ਵਜੇ ਕੀਤਾ ਜਾਵੇਗਾ ਅੰਤਿਮ ਸਸਕਾਰ – ਦੋ ਦਿਨ ਦਾ ਰਾਸ਼ਟਰੀ ਸੋਗ ਦਾ ਐਲਾਨ – ਸਤਿਕਾਰ ਵਜੋਂ ਦੇਸ਼ ਭਰ ਵਿੱਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ
ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਦਿਨ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਬਾਅਦ ਦੁਪਹਿਰ 1 ਵਜੇ ਹੋਵੇਗਾ। ਇਸ ਤੋਂ ਪਹਿਲਾਂ 26 ਅਪ੍ਰੈਲ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਵੇਰੇ 10 ਵਜੇ ਲੋਕਾਂ ਦੇ ਦਰਸ਼ਨਾਂ ਲਈ ਰੱਖੀ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਯਾਤਰਾ ਦੁਪਹਿਰ 12 ਵਜੇ ਦੇ ਕਰੀਬ ਸ਼ੁਰੂ ਹੋਵੇਗੀ, ਜੋ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ, ਬਠਿੰਡਾ ਤੋਂ ਹੁੰਦੀ ਹੋਈ ਪਿੰਡ ਬਾਦਲ ਪਹੁੰਚੇਗੀ।
ਕੇਂਦਰ ਸਰਕਾਰ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸਵਰਗਵਾਸ ਹੋਣ’ਤੇ ਦੋ ਦਿਨਾਂ (26 ਅਤੇ 27 ਅਪ੍ਰੈਲ) ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧੇ ਝੁਕੇ ਰਹੇਗਾ ਅਤੇ ਕੋਈ ਅਧਿਕਾਰਤ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ।ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ ਕਈ ਦਹਾਕੇ ਪੰਜਾਬ ਅਤੇ ਅਕਾਲੀ ਸਿਆਸਤ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਿਆਸਤਦਾਨ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸਵਰਗਵਾਸ ਹੋਣ ਤੇ ਉਹਨਾਂ ਦੇ ਸਤਿਕਾਰ ਵਜੋਂ ਦੋ ਦਿਨ ਦੇਸ਼ ਭਰ ਵਿੱਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।