ਅਕਾਲ ਚਲਾਣੇ ਤੇ ਦੇਸ਼ ਦੀਆਂ ਪ੍ਰਮੁੱਖ ਹਸਤੀਆਂ ਨੇ ਕੀ ਕਿਹਾ —- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹੁੰਚਣਗੇ ਚੰਡੀਗੜ੍ਹ – ਸਵਰਗੀ ਸ੍ਰ.ਪ੍ਰਕਾਸ਼ ਸਿੰਘ ਬਾਦਲ ਨਾਲ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ 12 ਵਜੇ ਪਹੁੰਚਣਗੇ ਚੰਡੀਗੜ੍ਹ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪਹੁੰਚਣਗੇ। ਤਕਰੀਬਨ 12 ਵਜੇ ਦੇ ਕਰੀਬ ਪੀਐੱਮ ਮੋਦੀ ਚੰਡੀਗੜ੍ਹ ਵਿਖੇ ਪਹੁੰਚਣਗੇ। ਜਿੱਥੇ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿਖੇ ਪਹੁੰਚ ਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। 

Former Punjab CM Parkash Singh Badal passes away at 95
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ੍ਰ.ਪ੍ਰਕਾਸ਼ ਸਿੰਘ ਬਾਦਲ
ਦੇ ਅਕਾਲ ਚਲਾਣੇ ਤੇ ਦੇਸ਼ ਦੀਆਂ ਪ੍ਰਮੁੱਖ ਹਸਤੀਆਂ ਨੇ ਕੀ ਕਿਹਾ —–
*ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਦੁੱਖ ਪ੍ਰਗਟ ਕੀਤਾ
ਪ੍ਰਧਾਨ ਦ੍ਰੋਪਦੀ ਮੁਰਮੂ ਨੇ ਟਵੀਟ ਕਰਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਆਜ਼ਾਦੀ ਤੋਂ ਬਾਅਦ ਦੇ ਸਭ ਤੋਂ ਵੱਡੇ ਸਿਆਸੀ ਆਗੂਆਂ ਵਿੱਚੋਂ ਇੱਕ ਸਨ। ਭਾਵੇਂ ਲੋਕ ਸੇਵਾ ਵਿੱਚ ਉਨ੍ਹਾਂ ਦਾ ਮਿਸਾਲੀ ਕੈਰੀਅਰ ਜ਼ਿਆਦਾਤਰ ਪੰਜਾਬ ਤੱਕ ਹੀ ਸੀਮਤ ਰਿਹਾ, ਪਰ ਦੇਸ਼ ਭਰ ਵਿੱਚ ਉਨ੍ਹਾਂ ਦਾ ਸਤਿਕਾਰ ਕੀਤਾ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਇੱਕ ਖਲਾਅ ਪੈ ਗਿਆ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।
*ਉਪ ਰਾਸ਼ਟਰਪਤੀ ਸ਼੍ਰੀ ਧਨਖੜ ਨੇ ਦੇਸ਼ ਲਈ ਵੱਡਾ ਘਾਟਾ ਦੱਸਿਆ
ਪਰਕਾਸ਼ ਸਿੰਘ ਬਾਦਲ ਦਾ ਦੇਹਾਂਤ ਪੰਜਾਬ ਅਤੇ ਦੇਸ਼ ਨੂੰ ਵੱਡਾ ਘਾਟਾ ਹੈ। ਉਨ੍ਹਾਂ ਨੂੰ ਉਨ੍ਹਾਂ ਦੀ ਬੇਮਿਸਾਲ ਅਗਵਾਈ, ਦੂਰਅੰਦੇਸ਼ੀ ਅਤੇ ਲੋਕਾਂ ਦੀ ਭਲਾਈ ਪ੍ਰਤੀ ਸਮਰਪਣ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨਾਲ ਹਨ। ਓਮ ਸ਼ਾਂਤੀ।
*ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ ‘ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਰਾਜਨੀਤੀ ਦੀ ਇੱਕ ਵਿਸ਼ਾਲ ਸ਼ਖਸੀਅਤ, ਅਤੇ ਇੱਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ਵਿੱਚ ਰਾਜ ਦੀ ਅਗਵਾਈ ਕੀਤੀ। ਸ਼੍ਰੀ ਮੋਦੀ ਨੇ ਆਪਣੇ ਟਵੀਟ ਅਕਾਊਂਟ ਤੇ ਸ੍ਰ. ਪ੍ਰਕਾਸ਼ ਸਿੰਘ ਬਾਦਲ ਨਾਲ ਆਪਣੀਆਂ ਕੁਝ ਪੁਰਾਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।
Narendra Modi
@narendramodi
ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ ‘ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਰਾਜਨੀਤੀ ਦੀ ਇੱਕ ਵਿਸ਼ਾਲ ਸ਼ਖਸੀਅਤ, ਅਤੇ ਇੱਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ਵਿੱਚ ਰਾਜ ਦੀ ਅਗਵਾਈ ਕੀਤੀ।
Image
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਉਹਨਾਂ ਲਿਖਿਆ ਕਿ ਉਹਨਾਂ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖਬਰ ਮਿਲੀ ਹੈ…ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਮੌਤ ਦੀ ਦੁਖਦਾਈ ਖ਼ਬਰ: ਰਾਹੁਲ ਗਾਂਧੀ
ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸਰਦਾਰ ਪਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਖ਼ਬਰ ਦੁਖਦ ਹੈ। ਉਹ ਭਾਰਤ ਅਤੇ ਪੰਜਾਬ ਦੀ ਰਾਜਨੀਤੀ ਦੇ ਜੀਵਨ ਭਰ ਆਗੂ ਰਹੇ। ਮੈਂ ਸੁਖਬੀਰ ਸਿੰਘ ਬਾਦਲ ਸਮੇਤ ਉਨ੍ਹਾਂ ਦੇ ਸਾਰੇ ਦੁਖੀ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਜਨਾਥ ਸਿੰਘ ਨੇ ਟਵਿੱਟਰ ‘ਤੇ ਲਿਖਿਆ ਕਿ ਪ੍ਰਕਾਸ਼ ਸਿੰਘ ਬਾਦਲ ਇੱਕ ਸਿਆਸੀ ਦਿੱਗਜ ਸਨ ਜਿਨ੍ਹਾਂ ਨੇ ਕਈ ਦਹਾਕਿਆਂ ਤੱਕ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਈ। ਆਪਣੇ ਲੰਬੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਜੀਵਨ ਵਿੱਚ ਉਹਨਾਂ ਕਿਸਾਨਾਂ ਅਤੇ ਸਾਡੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਦੀ ਭਲਾਈ ਲਈ ਬਹੁਤ ਸਾਰੇ ਕਮਾਲ ਦੇ ਕੰਮ ਕੀਤੇ। ਬਾਦਲ ਸਾਹਿਬ ਮਿੱਟੀ ਦੇ ਪੁੱਤਰ ਸਨ, ਜੋ ਸਾਰੀ ਉਮਰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹੇ। ਮੈਨੂੰ ਉਹਨਾਂ ਨਾਲ ਕਈ ਮੁੱਦਿਆਂ ‘ਤੇ ਹੋਈ ਗੱਲਬਾਤ ਯਾਦ ਹੈ। ਮੈਂ ਉਹਨਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਦੀ ਮੌਤ ਮੇਰੇ ਲਈ ਨਿੱਜੀ ਘਾਟਾ ਹੈ। ਉਨ੍ਹਾਂ ਦੇ ਦੁਖੀ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।

ImageImageImage