ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਵਿਖੇ ਸਰਕਾਰੀ ਅਤੇ ਪੰਥਕ ਰਵਾਇਤਾਂ ਅਨੁਸਾਰ ਹੋਇਆ – ਵੱਡੀ ਗਿਣਤੀ ਵਿੱਚ ਹੋਇਆ ਇੱਕਠ – ਪੰਜਾਬ ਦੇ ਰਾਜਪਾਲ , ਮੁੱਖ ਮੰਤਰੀ ਸਮੇਤ ਅਨੇਕਾਂ ਰਾਜਸੀ ਤੇ ਪੰਥਕ ਆਗੂ ਪੁੱਜੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਇਥੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ’ਚ ਅੰਤਿਮ ਸੰਸਕਾਰ ਦਿੱਤਾ ਗਿਆ। ਸ੍ਰੀ ਬਾਦਲ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਪੁੱਤ ਸੁਖਬੀਰ ਸਿੰਘ ਬਾਦਲ ਤੇ ਹੋਰ ਮੈਂਬਰਾਂ ਨੇ ਦਿਖਾਈ। ਸਸਕਾਰ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ , ਦਿੱਲੀ ਕਮੇਟੀ ਦੇ ਪ੍ਰਧਾਨ , ਭਾਜਪਾ ਦੇ ਕੇਂਦਰੀ ਪ੍ਰਧਾਨ ਸ਼੍ਰੀ ਨੱਢਾ , ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ  ,  ਰਾਜਸਥਾਨ ਦੇ ਸੀਐਮ ਅਸ਼ੋਕ ਗਹਿਲੋਤ ਸਮੇਤ ਬਹੁਤ ਸਾਰੀਆਂ ਪੰਥਕ ਅਤੇ ਰਾਜਸੀ ਸਖਸ਼ੀਅਤਾਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਸਨ। ਪੁਲਿਸ ਦੀ ਵਿਸ਼ੇਸ਼ ਟੁਕੜੀ ਨੇ ਬਾਦਲ ਨੂੰ ਅੰਤਿਮ ਸਲਾਮੀ ਦਿੱਤੀ।