ਸੁਪਰੀਮ ਕੋਰਟ ਨੇ ਸਵਰਗੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਅਪਰਾਧਿਕ ਕਾਰਵਾਈ ਰੱਦ ਕੀਤੀ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਧੋਖਾਧੜੀ ਕੇਸ ਵਿੱਚ ਚੱਲ ਰਹੀ ਅਪਰਾਧਿਕ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਦੁਆਰਾ ਜਾਰੀ ਸੰਮਨ ਕਾਨੂੰਨ ਦੀ ਪ੍ਰਕਿਰਿਆ ਦੀ ਦੁਰਵਰਤੋਂ ਤੋਂ ਇਲਾਵਾ ਕੁਝ ਨਹੀਂ ਸੀ। ਪ੍ਰਕਾਸ਼ ਸਿੰਘ ਬਾਦਲ ਦੀ ਦੋ ਦਿਨ ਪਹਿਲਾਂ ਬੁੱਧਵਾਰ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਸੀ। ਜਸਟਿਸ ਐੱਮਆਰ ਸ਼ਾਹ ਅਤੇ ਜਸਟਿਸ ਸੀਟੀ ਰਵੀਕੁਮਾਰ ਦੇ ਬੈਂਚ ਨੇ ਪੰਜਾਬ ਦੇ ਹੁਸ਼ਿਆਰਪੁਰ ਵਿਖੇ ਹੇਠਲੀ ਅਦਾਲਤ ਵੱਲੋਂ ਜਾਰੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬਰਕਰਾਰ ਰੱਖੇ ਸੰਮਨ ਨੂੰ ਰੱਦ ਕਰ ਦਿੱਤਾ।

The Supreme Court Friday quashed criminal proceedings against Shiromani Akali Dal (SAD) patriarch Parkash Singh Badal, who died two days ago, and his son Sukhbir Singh Badal in a forgery case, saying the summon order issued by the trail court was “nothing but abuse of process of law”.  A bench of Justices M R Shah and C T Ravikumar, which had reserved its verdict on a batch of pleas filed by Badals and senior Akali leader Daljit Singh Cheema on April 11, quashed the summons issued by the Hoshiarpur trial court in Punjab and upheld by the Punjab and Haryana High Court.