ਜ਼ਹਿਰੀਲੀ ਗੈਸ ਕਾਰਨ 11 ਲੋਕਾਂ ਦੀ ਮੌਤ ਤੇ ਰਾਸ਼ਟਰਪਤੀ , ਕੇਂਦਰੀ ਗ੍ਰਹਿ ਮੰਤਰੀ , ਮੁੱਖ ਮੰਤਰੀਆਂ ਅਤੇ ਸਾਬਕਾ ਮੁੱਖ ਮੰਤਰੀਆਂ ਸਮੇਤ ਅਨੇਕਾਂ ਆਗੂਆਂ ਨੇ ਜਤਾਇਆ ਦੁੱਖ – ਬਿਹਾਰ ਦੇ 5 ਮ੍ਰਿਤਕਾਂ ਨੂੰ 10 ਲੱਖ ਰੁਪਏ ਦੀ ਮਦਦ ਦੇਵੇਗੀ ਬਿਹਾਰ ਸਰਕਾਰ – ਪੜ੍ਹੋ ਕੀ ਕਿਹਾ ਆਗੂਆਂ ਨੇ

11 people die in Ludhiana after inhaling toxic gas: Police

ਲੁਧਿਆਣਾ ਵਿਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਅਤੇ ਅਨੇਕਾਂ ਵਿਅਕਤੀਆਂ ਦੇ ਪੀੜਤ ਹੋਣ ਤੇ ਦੇਸ਼ ਰਾਸ਼ਟਰਪਤੀ , ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ , ਮੁੱਖ ਮੰਤਰੀ ਭਗਵੰਤ ਮਾਨ , ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਆ ਨਾਥ , ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ , ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ , ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਅਨੇਕਾਂ ਆਗੂਆਂ ਨੇ ਦੁੱਖ ਜਤਾਇਆ ਹੈ , ਜਦੋ ਕਿ ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਾਤੀਸ਼ ਕੁਮਾਰ ਨੇ ਲਿਖਿਆ ਪੰਜਾਬ ਦੇ ਲੁਧਿਆਣਾ ਦੇ ਗਿਆਸਪੁਰਾ ਵਿੱਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਹੋਈ ਮੌਤ ਦੀ ਘਟਨਾ ਬਹੁਤ ਹੀ ਦੁਖਦਾਈ ਹੈ। ਇਸ ਘਟਨਾ ‘ਚ ਬਿਹਾਰ ਦੇ ਗਯਾ ਜ਼ਿਲੇ ‘ਚ ਰਹਿਣ ਵਾਲੇ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ ਹੈ। ਬਿਹਾਰ ਦੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ।

Tweet

President of India
@rashtrapatibhvn

Tweet

Amit Shah
@AmitShah

ਪੰਜਾਬ ਦੇ ਲੁਧਿਆਣਾ ਵਿੱਚ ਗੈਸ ਲੀਕ ਦਾ ਹਾਦਸਾ ਬਹੁਤ ਦੁਖਦ ਹੈ।@NDRFHQ ਟੀਮ ਮੌਕੇ ‘ਤੇ ਬਚਾਅ ਅਤੇ ਰਾਹਤ ਕਾਰਜਾਂ ‘ਚ ਲੱਗੀ ਹੋਈ ਹੈ।ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੈਂ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ।ਪ੍ਰਮਾਤਮਾ ਉਹਨਾਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ।ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

Tweet

Bhagwant Mann
@BhagwantMann