ਲੁਧਿਆਣਾ ਗੈਸ ਲੀਕ ਮਾਮਲਾ – ਪ੍ਰਧਾਨ ਮੰਤਰੀ ਮੋਦੀ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਲਈ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ

ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਵਾਪਰੀ ਦੁੱਖਦ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ ਜ਼ਰੀਏ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਰੇਕ ਮ੍ਰਿਤਕ ਦੇ ਵਾਰਸਾਂ ਲਈ 2 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਸੀ। ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਾਤੀਸ਼ ਕੁਮਾਰ ਨੇ ਬਿਹਾਰ ਦੇ ਮੂਲ ਨਿਵਾਸੀ ਪੰਜ ਮ੍ਰਿਤਕ ਵਿਅਕਤੀਆਂ ਦੇ ਵਾਰਸਾ ਨੂੰ ਦੋ ਲੱਖ ਪ੍ਰਤੀ ਦੇਣ ਦਾ ਐਲਾਨ ਕੀਤਾ ਸੀ।

Tweet
PMO India
@PMOIndia
ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਵਾਪਰੀ ਦੁੱਖਦ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ, ਪ੍ਰਧਾਨ ਮੰਤਰੀ

ਨੇ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ ਜ਼ਰੀਏ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।