ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲਪ੍ਰਵਾਹ – ਭਲਕੇ ਹੋਵੇਗੀ ਅੰਤਿਮ ਅਰਦਾਸ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਨੂੰ ਅੱਜ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਤੋਂ ਪਹਿਲਾਂ ਬਾਦਲ ਪਰਿਵਾਰ ਅੱਜ ਸਵੇਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈ ਕੇ ਪਿੰਡ ਬਾਦਲ ਤੋਂ ਕੀਰਤਪੁਰ ਸਾਹਿਬ ਪੁੱਜਿਆ। ਰਵਾਨਗੀ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ ਅਤੇ ਹੋਰ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਆਗੂਆਂ ਵੱਲੋਂ ਅਰਦਾਸ ਕੀਤੀ ਗਈ। ਜ਼ਿਕਰਯੋਗ ਹੈ ਕਿ 95 ਸਾਲਾ ਸਾਬਕਾ ਮੁੱਖ ਮੰਤਰੀ ਦਾ 25 ਅਪਰੈਲ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ।ImageImageImageImageImageImage