ਲੁਧਿਆਣਾ ਅਕਾਲੀ ਜਥੇ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਨਹੀਂ ਰਹੇ
ਨਿਊਜ਼ ਪੰਜਾਬ
ਲੁਧਿਆਣਾ, 7 ਮਈ
ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ। ਅੱਜ ਤੜਕੇ 3 ਵਜੇ ਛਾਤੀ ਵਿੱਚ ਦਰਦ ਕਰਨ ਉਹਨਾਂ ਨੂੰ ਦੀਪ ਹਸਪਤਾਲ ਲਿਜਾਇਆ ਗਿਆ, ਪਰ ਹਾਰਟ ਅਟੈਕ ਕਾਰਨ ਓਹਨਾ ਨੂੰ ਬਚਾਇਆ ਨਾ ਜਾ ਸਕਿਆ।
ਜਥੇਦਾਰ ਡੰਗ ਸੀਨੀਅਰ ਅਕਾਲੀ ਆਗੂ, ਕੌਂਸਲਰ ਮਿਊਸਪਲ ਕਾਰਪੋਰੇਸ਼ਨ ਲੁਧਿਆਣਾ ਅਤੇ ਅਕਾਲੀ ਦਲ ਦੇ ਵੱਖ ਵੱਖ ਸੀਨੀਅਰ ਅਹੁਦਿਆਂ ਤੇ ਰਹੇ।
ਉਹਨਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 3 ਵਜੇ ਸਮਸ਼ਾਨ ਘਾਟ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੀਤਾ ਜਾਵੇਗਾ।