ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿੱਚ ਗ੍ਰੰਥੀ ਸਿੰਘ ਤੇ ਹਮਲਾ – ਦੋਸ਼ੀ ਕਾਬੂ
ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿੱਚ ਇੱਕ ਵਿਅਕਤੀ ਨੇ ਗ੍ਰੰਥੀ ਸਿੰਘ ਅਤੇ ਸੇਵਾਦਾਰ ਤੇ ਹਮਲਾ ਕਰਕੇ ਉਹਨਾਂ ਦੀ ਕੁੱਟਮਾਰ ਕੀਤੀ। ਇਹ ਘਟਨਾ ਗੁਰਦੁਆਰਾ ਸਾਹਿਬ ਦੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਕਥਿਤ ਦੋਸ਼ੀ ਮੂੰਹ ਢੱਕ ਕੇ ਗੁਰਦਵਾਰਾ ਸਾਹਿਬ ਵਿੱਚ ਆਇਆ, ਉਸ ਸਮੇਂ ਰਾਗੀ ਸਿੰਘ ਕੀਰਤਨ ਕਰ ਰਹੇ ਸਨ, ਹਮਲੇ ਵਿੱਚ ਜਖ਼ਮੀ ਹੋਏ ਗ੍ਰੰਥੀ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਦੋਸ਼ੀ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ,
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ I
https://twitter.com/SGPCAmritsar/status/1659555649242406912?s=08