ਕਾਨੂੰਨ – ਖੰਘ ਦੀ ਦਵਾਈ ਨੂੰ ਵਿਦੇਸ਼ ਭੇਜਣ ਤੋਂ ਪਹਿਲਾਂ ਟੈਸਟ ਕਰਵਾਉਣਾ ਲਾਜ਼ਮੀ ਹੋਇਆ – ਕਈ ਬੱਚਿਆਂ ਦੀ ਮੌਤ ਹੋਣ ਦੇ ਲੱਗ ਚੁੱਕੇ ਸਨ ਦੋਸ਼ – ਅਰਬਾਂ ਰੁਪਏ ਦੀ ਦਵਾਈ ਜਾਂਦੀ ਹੈ ਵਿਦੇਸ਼
ਸਰਕਾਰੀ ਲੈਬਾਰਟਰੀਆਂ ਵਿੱਚ ਟੈਸਟ ਕੀਤੇ ਜਾਣਗੇ
ਡੀਜੀਐਫਟੀ ਦਾ ਕਹਿਣਾ ਹੈ ਕਿ ਖੰਘ ਦੀ ਦਵਾਈ ਦੇ ਨਮੂਨੇ ਸਰਕਾਰੀ ਪ੍ਰਯੋਗਸ਼ਾਲਾਵਾਂ ਵਿੱਚ ਲਾਜ਼ਮੀ ਤੌਰ ‘ਤੇ ਟੈਸਟ ਕੀਤੇ ਜਾਣਗੇ। ਟੈਸਟ ਸਰਟੀਫਿਕੇਟ ਮਿਲਣ ਤੋਂ ਬਾਅਦ ਹੀ ਵਿਦੇਸ਼ਾਂ ਵਿੱਚ ਨਿਰਯਾਤ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਨਮੂਨਿਆਂ ਦੀ ਜਾਂਚ ਕਈ ਸ਼ਹਿਰਾਂ ਵਿੱਚ ਸਥਿਤ ਖੇਤਰੀ ਡਰੱਗ ਟੈਸਟਿੰਗ ਲੈਬਾਰਟਰੀ, ਕੋਲਕਾਤਾ ਵਿੱਚ ਕੇਂਦਰੀ ਡਰੱਗ ਟੈਸਟਿੰਗ ਲੈਬਾਰਟਰੀ ਅਤੇ ਕੇਂਦਰੀ ਡਰੱਗ ਟੈਸਟਿੰਗ ਲੈਬਾਰਟਰੀ ਵਿੱਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰਾਂ ਵੱਲੋਂ ਮਾਨਤਾ ਪ੍ਰਾਪਤ ਡਰੱਗ ਟੈਸਟਿੰਗ ਲੈਬਾਰਟਰੀਆਂ ਵਿੱਚ ਵੀ ਨਮੂਨਿਆਂ ਦੀ ਜਾਂਚ ਕੀਤੀ ਜਾ ਸਕਦੀ ਹੈ।
ਖੰਘ ਦੀ ਦਵਾਈ ਨੂੰ ਵਿਦੇਸ਼ ਭੇਜਣ ਤੋਂ ਪਹਿਲਾਂ ਟੈਸਟ ਕਰਵਾਉਣਾ ਜਰੂਰੀ ਹੋਵੇਗਾ । ਕੇਂਦਰ ਸਰਕਾਰ ਦੇ ਫੈਂਸਲੇ ਨਾਲ ਹੁਣ ਖੰਘ ਦੀ ਦਵਾਈ ਦੇ ਨਿਰਯਾਤਕਾਂ ਨੂੰ ਆਪਣੇ ਉਤਪਾਦਾਂ ਨੂੰ ਵਿਦੇਸ਼ ਭੇਜਣ ਤੋਂ ਪਹਿਲਾਂ ਨਿਰਧਾਰਤ ਸਰਕਾਰੀ ਪ੍ਰਯੋਗਸ਼ਾਲਾਵਾਂ ਵਿੱਚ ਟੈਸਟ ਕਰਵਾਉਣ ਦੀ ਲੋੜ ਹੋਵੇਗੀ। ਭਾਰਤੀ ਫਾਰਮਾਸਿਊਟੀਕਲ ਫਰਮਾਂ ਦੁਆਰਾ ਨਿਰਯਾਤ ਕੀਤੇ ਜਾਣ ਵਾਲੇ ਖੰਘ ਦੇ ਸੀਰਪ ਨੂੰ ਲੈ ਕੇ ਦੁਨੀਆ ਭਰ ਵਿੱਚ ਪੈਦਾ ਹੋਏ ਰੋਸ ਤੋਂ ਬਾਅਦ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਕਈ ਬੱਚਿਆਂ ਦੀ ਮੌਤ ਤੋਂ ਬਾਅਦ ਸਰਕਾਰ ਗੰਭੀਰ ਹੋਈ ਹੈ ,
ਜ਼ਿਕਰਯੋਗ ਹੈ ਕਿ ਭਾਰਤ ‘ਚ ਬਣੇ ਖੰਘ ਦੇ ਸਿਰਪ ਦੀ ਗੁਣਵੱਤਾ ‘ਤੇ ਦੁਨੀਆ ਭਰ ‘ਚ ਉੱਠੇ ਸਵਾਲਾਂ ਤੋਂ ਬਾਅਦ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਪਿਛਲੇ ਸਾਲ ਗਾਂਬੀਆ ਅਤੇ ਉਜ਼ਬੇਕਿਸਤਾਨ ਵਿੱਚ ਕ੍ਰਮਵਾਰ 66 ਅਤੇ 18 ਬੱਚਿਆਂ ਦੀ ਮੌਤ ਹੋਈ ਸੀ। ਕਥਿਤ ਤੌਰ ‘ਤੇ ਇਸ ਦੇ ਲਈ ਭਾਰਤ-ਨਿਰਮਿਤ ਖੰਘ ਦੀ ਦਵਾਈ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ।
ਇਸ ਦੇ ਨਾਲ ਹੀ, ਵਿੱਤੀ ਸਾਲ 2021-22 ਵਿੱਚ ਭਾਰਤ ਤੋਂ 17 ਬਿਲੀਅਨ ਡਾਲਰ ਦੇ ਖੰਘ ਦੇ ਸਿਰਪ ਦੀ ਬਰਾਮਦ ਕੀਤੀ ਗਈ ਸੀ ਅਤੇ ਇਹ ਰਕਮ 2022-23 ਵਿੱਚ ਵੱਧ ਕੇ 17.6 ਬਿਲੀਅਨ ਡਾਲਰ ਹੋ ਗਈ।
1 ਜੂਨ ਤੋਂ ਲਾਗੂ ਨਿਯਮ
ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (DGFT) ਨੇ ਸੋਮਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ। ਇਸ ਵਿੱਚ ਕਿਹਾ ਗਿਆ ਹੈ ਕਿ ਉਤਪਾਦ ਦੇ ਨਮੂਨੇ ਨੂੰ ਪਹਿਲਾਂ ਪ੍ਰਯੋਗਸ਼ਾਲਾ ਵਿੱਚ ਟੈਸਟ ਕਰਨਾ ਹੋਵੇਗਾ। ਇਸ ਤੋਂ ਬਾਅਦ ਹੀ ਖੰਘ ਦੇ ਸਿਰਪ ਨੂੰ ਬਰਾਮਦ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਨਵਾਂ ਨਿਯਮ 1 ਜੂਨ ਤੋਂ ਲਾਗੂ ਹੋਵੇਗਾ।
ਸਰਕਾਰੀ ਲੈਬਾਰਟਰੀਆਂ ਵਿੱਚ ਟੈਸਟ ਕੀਤੇ ਜਾਣਗੇ