ਸ਼੍ਰੀ ਹੇਮਕੁੰਟ ਸਾਹਿਬ ਇਲਾਕੇ ਵਿੱਚ ਭਾਰੀ ਬਾਰਸ਼ – 1130 ਯਾਤਰੀਆਂ ਨੂੰ ਰਾਹ ਵਿੱਚ ਰੋਕਿਆ – ਭਾਰਤੀ ਮੌਸਮ ਵਿਭਾਗ ਨੇ ਅੱਜ ਲਈ ਵੀ ਚੇਤਾਵਨੀ ਜਾਰੀ ਕੀਤੀ

ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਅੱਜ ਪੰਜਾਬ , ਹਰਿਆਣਾ, ਚੰਡੀਗੜ੍ਹ , ਹਿਮਾਚਲ ਪ੍ਰਦੇਸ਼ ,ਉਤਰਾਖੰਡ , ਰਾਜਿਸਥਾਨ , ਝਾਰਖੰਡ ਅਤੇ ਪੱਛਮੀ ਉੱਤਰ ਪ੍ਰਦੇਸ਼ ਲਈ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਉਕਤ ਰਾਜਾਂ ਦੇ ਕਈ ਇਲਾਕਿਆਂ ਵਿੱਚ ਬਰਸਾਤ ਝੱਖੜ ਦੇ ਨਾਲ ਗੜ੍ਹੇ ਪੈਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਰਾਤ ਨੂੰ ਮੀਂਹ ਪੈਣ ਕਾਰਨ ਤਾਪਮਾਨ ਹੇਠਾਂ ਆ ਗਿਆ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਫਰੀਦਕੋਟ, ਮੁਹਾਲੀ, ਐੱਸਬੀਐੱਸ ਨਗਰ, ਫਤਹਿਗੜ੍ਹ ਸਾਹਿਬ, ਰੂਪਨਗਰ, ਅੰਬਾਲਾ, ਨਾਰਨੌਲ, ਰੋਹਤਕ, ਯਮੁਨਾਨਗਰ, ਪੰਚਕੂਲਾ ਸਮੇਤ ਹੋਰ ਥਾਵਾਂ ‘ਤੇ ਬੁੱਧਵਾਰ ਰਾਤ ਨੂੰ ਮੀਂਹ ਪਿਆ।

Gurudwara Shri Hemkund Sahib Opening Yatra Preparations Pilgrims

ਉਤਰਾਖੰਡ ਸੂਬੇ ਦੇ ਉਚਾਈ ਵਾਲੇ ਇਲਾਕਿਆਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਨੇ ਕਰਵਟ ਲੈ ਲਈ ਤਾਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਪਰ ਮੀਂਹ ਕਾਰਨ ਚਾਰਧਾਮ ਦੇ ਸ਼ਰਧਾਲੂਆਂ ਲਈ ਮੁਸ਼ਕਲਾਂ ਬਣ ਗਈਆਂ ਹਨ। ਚਮੋਲੀ ‘ਚ ਬਰਫਬਾਰੀ ਅਤੇ ਮੀਂਹ ਕਾਰਨ ਘੰਘੜੀਆ ਤੱਕ ਪੁੱਜੇ ਯਾਤਰੀਆਂ ਨੂੰ ਗੁਰਦੁਵਾਰਾ ਹੇਮਕੁੰਟ ਸਾਹਿਬ ਦੀ ਅਗਲੇਰੀ ਯਾਤਰਾ ਲਈ ਰੋਕ ਦਿੱਤਾ ਗਿਆ ਹੈ। ਗੁਰਦੁਆਰਾ ਗੋਬਿੰਦਘਾਟ ਦੇ ਸੀਨੀਅਰ ਮੈਨੇਜਰ ਸਰਦਾਰ ਸੇਵਾ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਹੇਮਕੁੰਟ ਸਾਹਿਬ ਵਿੱਚ ਬੀਤੀ ਰਾਤ ਤੋਂ ਮੀਂਹ ਪੈ ਰਿਹਾ ਹੈ। ਸੁਰਖਿਆ ਕਾਰਨ ਕਰੀਬ 1130 ਯਾਤਰੀਆਂ ਨੂੰ ਘੰਘੜੀਆ ਵਿਖੇ ਰੋਕਿਆ ਗਿਆ ਹੈ।
ਮੌਸਮ ਵਿਭਾਗ ਨੇ ਅੱਜ (ਵੀਰਵਾਰ) ਨੂੰ ਵੀ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Image

ਹਾਲੀਆ ਸੈਟੇਲਾਈਟ ਚਿੱਤਰ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ ਦੇ ਹਿੱਸਿਆਂ ਵਿੱਚ ਗਰਜ-ਤੂਫ਼ਾਨ/ਬਿਜਲੀ/ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਦੇ ਨਾਲ ਮੱਧਮ ਤੋਂ ਤੀਬਰ ਸੰਚਾਲਨ ਨੂੰ ਦਰਸਾਉਂਦਾ ਹੈ।Image