ਸਨਅਤਕਾਰਾਂ ਨੂੰ ਬਿਜਲੀ ਦੇ ਬਿਲਾਂ ਵਿਚ ਦਿਤੀ ਛੋਟ –ਚੇਅਰਮੈਨ ਕੇ ਕੇ ਬਾਵਾ ਵਲੋਂ ਮੁੱਖ ਮੰਤਰੀ ਦਾ ਧੰਨਵਾਦ

ਲੁਧਿਆਣਾ, 8 ਅਪ੍ਰੈੱਲ  – ( ਨਿਊਜ਼ ਪੰਜਾਬ )-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਇੰਡਸਟਰੀ ਦੇ ਬਿਜਲੀ ਦੇ ਵਾਧੂ ਖਰਚਿਆਂ ਵਿਚ ਛੋਟ  ਦੇਣਾ ਸ਼ਲਾਘਾਯੋਗ ਫੈਸਲਾ ਹੈ। ਇਹ ਸ਼ਬਦ ਅੱਜ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਇੱਕ ਬਿਆਨ ਜਾਰੀ ਕਰਕੇ ਕਹੇ।
ਸ਼੍ਰੀ ਬਾਵਾ ਨੇ ਕਿਹਾ ਕਿ  ਉਨ੍ਹਾਂ ਨੇ ਸਨਅਤ ਮੰਤਰੀ ਸ਼ੁੰਦਰ ਸ਼ਾਮ ਅਰੋੜਾ ਨਾਲ ਇੰਡਸਟਰੀ ਦੇ ਹਿੱਤ ਵਿੱਚ ਲਏ ਫੈਸਲੇ ਸਬੰਧੀ ਫੋਨ ‘ਤੇ ਗੱਲਬਾਤ ਕੀਤੀ ਤਾਂ  ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਮੇਸ਼ਾਂ ਸਨਅਤਕਾਰਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਨੋਵੇਲ ਕੋਰੋਨਾ ਵਾਇਰਸ ਕਾਰਨ ਹਰ ਸਨਅਤਕਾਰ ਨੂੰ ਹਰ ਪੱਖੋਂ ਮੁਸੀਬਤਾਂ ਸਹਿਣ ਕਰਨੀਆਂ ਪੈ ਰਹੀਆਂ ਹਨ, ਇਸ ਲਈ ਪੰਜਾਬ ਸਰਕਾਰ ਹਰ ਸਮੇਂ  ਉਨ੍ਹਾਂ ਦੇ ਨਾਲ ਹੈ।
ਇਸ ਸਮੇਂ ਸ਼੍ਰੀ ਬਾਵਾ ਨੇ ਹੀਰੋ ਸਾਈਕਲ ਅਤੇ ਹੋਰ ਸਨਅਤਕਾਰਾਂ ਵੱਲੋਂ ਕੋਰੋਨਾ ਪੀੜਤਾਂ ਦੀ ਕੀਤੀ ਮੱਦਦ ਲਈ ਧੰਨਵਾਦ ਕੀਤਾ। ਇਸ ਸਮੇਂ ਪੰਕਜ ਸ਼ਰਮਾ ਸੀਸੂ ਦੇ ਜਨਰਲ ਸਕੱਤਰ ਨੇ ਵੀ ਜਾਣਕਾਰੀ ਦਿੱਤੀ ਕਿ ਕੱਲ  ਉਨ੍ਹਾਂ ਵੀਡੀਓ ਕਾਨਫਰੰਸ ਰਾਹੀਂ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਸੀ, ਜੋ ਬਹੁਤ ਹੀ ਤਸੱਲੀਬਖਸ਼ ਸੀ।  ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਨ, ਜਿਨI ਨੇ ਹਮੇਸ਼ਾਂ ਸਨਅਤਕਾਰਾਂ ਦੀ ਬਾਂਹ ਫੜ•ੀ ਹੈ।