ਰਜ਼ਾ ਵਿੱਚ ਰਹਿਣ ਵਾਲੇ ਨੂੰ ਕੀ ਮਿਲਦਾ ਹੈ? – ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 28 ਮਈ 2023

ਨਿਊਜ਼ ਪੰਜਾਬ

ਰਜ਼ਾ ਵਿੱਚ ਰਹਿਣ ਵਾਲੇ ਨੂੰ ਕੀ ਮਿਲਦਾ ਹੈ? – ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ

Amrit vele Da HUKAMNAMA,
SRI DARBAR SAHIB,AMRITSAR,
ANG-727,28-05-2023
*ਤਿਲੰਗ ਬਾਣੀ ਭਗਤਾ ਕੀ ਕਬੀਰ ਜੀ॥*
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਹਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
*तिलंग बाणी भगता की कबीर जी॥*
बेद कतेब इफतरा भाई दिल का फिकरु न जाए ॥ टुकु दमु करारी जउ करहु हाजिर हजूरि खुदाए ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होए बेखबर बादु बकाहि ॥ हकु सचु खालकु खलक मिआने सिआम मूरति नाहि ॥२॥ असमान मिह्याने‍ लहंग दरीआ गुसल करदन बूद ॥ करि फकरु दाइम लाए चसमे जह तहा मउजूदु ॥३॥ अलाह पाकं पाक है सक करउ जे दूसर होए ॥ कबीर करमु करीम का उहु करै जानै सोए ॥४॥१॥

Tilang, The Word Of Devotee Kabeer JeeOne Universal Creator God. By The Grace Of The True Guru:The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1|| Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. ||2|| Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. ||3|| The Lord is the purest of the pure; only through doubt could there be another. O Kabeer Ji, mercy flows from the Merciful Lord; He alone knows who acts. ||4||1||

ਪਦਅਰਥ: ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ) । ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, ਉਹ ਜਿਸ ਦੀ ਅਸਲੀਅਤ ਕੁਝ ਹੋਰ ਹੋਵੇ ਪਰ ਵੇਖਣ ਨੂੰ ਕੁਝ ਅਜੀਬ ਮਨ = ਮੋਹਣਾ ਦਿੱਸਦਾ ਹੋਵੇ। ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ।ਰਹਾਉ।

ਅਰਥ: ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ॥੩॥ ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ ਜੀ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ॥੪॥੧॥

राग तिलंग में भगतों की बाणी; कबीर जी की।अकाल पुरख एक है और सतिगुरू की कृपा द्वारा मिलता है। हे भाई! (वाद-विवाद की खातिर) वेदों-कतेबों के हवाले दे-दे कर ज्यादा बातें करने से (मनुष्य के अपने)दिल का सहम दूर नहीं होता। (हे भाई!) अगर तुम अपने मन को पलक भर के लिए ही टिकाओ, तो तुम्हें सब में ही बसता ईश्वर दिखेगा (किसी के विरुद्ध तर्क करने की आवश्यक्ता नहीं पड़ेगी)।1।हे भाई! (अपने ही) दिल को हर वक्त खोज, (बहस मुबाहसे की) घबराहट में ना भटक। ये जगत एक जादू सा है, एक तमाशे जैसा है, (इसमें से इस व्यर्थ के वाद-विवाद से) हाथ-पल्ले पड़ने वाली कोई चीज़ नहीं।1। रहाउ।बेसमझ लोग ( दूसरे मतों की धर्म-पुस्तकों के बारे में ये) पढ़-पढ़ के (कि इनमें जो लिखा है) झूठ (है), खुश हो-हो के बहस करते हैं। (पर, वे ये नहीं जानते कि) सदा कायम रहने वाला ईश्वर ख़लकत में (भी) बसता है, (ना वह अलग सातवें आसमान पर बैठा है और) ना ही वह परमात्मा कृष्ण की मूर्ति है।2।(सातवें आसमान में बैठा समझने की जगह, हे भाई!) वह प्रभू-रूप दरिया व अंतहकर्ण में लहरें मार रहा है, तूने उसमें स्नान करना था। सो, हमेशा उसकी बँदगी कर, (ये भक्ति की) ऐनक लगा (के देख), वह हर जगह मौजूद है।3।ईश्वर सब से पवित्र (हस्ती) है (उससे पवित्र और कोई नहीं है), इस बात पर मैं तब ही शक करूँ, अगर उस ईश्वर जैसा दूसरा और कोई हो। हे कबीर! (इस भेद को) वह मनुष्य ही समझ सकता है जिसको वह समझने के काबिल बनाए। और, ये बख्शिश उस बख्शिश करने वाले के अपने हाथ में है।4।1।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!