ਨਵੇਂ ਸੰਸਦ ਭਵਨ ਵੱਲ ਵੱਧ ਰਹੇ ਪਹਿਲਵਾਨਾਂ ਅਤੇ ਪੁਲਿਸ ਵਿੱਚ ਹੰਗਾਮਾ – ਕਈਆਂ ਨੂੰ ਹਿਰਾਸਤ ਵਿੱਚ ਲਿਆ – ਕੁਰੂਕਸ਼ੇਤਰ ਵਿੱਚ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਗ੍ਰਿਫਤਾਰ – ਕਈ ਹੋਰ ਆਗੂ ਵੀ ਹਿਰਾਸਤ ਵਿੱਚ ਲਏ – ਵੱਡੀ ਗਿਣਤੀ ਕਿਸਾਨ ਧਰਨਾ ਸਥਾਨ ’ਤੇ ਪੁੱਜਣ ਵਿੱਚ ਕਾਮਯਾਬ

ਪਹਿਲਵਾਨਾਂ ਦੀ ਪੁਲਿਸ ਨਾਲ ਝੜਪ ਹੋ ਗਈ ਅਤੇ ਨਵੀਂ ਸੰਸਦ ਭਵਨ ਵੱਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਅਤੇ ਪਹਿਲਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਪ੍ਰਦਰਸ਼ਨਕਾਰੀ ਪਹਿਲਵਾਨ ਜੰਤਰ-ਮੰਤਰ ‘ਤੇ ਪੁਲਿਸ ਬੈਰੀਕੇਡਿੰਗ ‘ਤੇ ਚੜ੍ਹ ਗਏ ਹਨ । ਮਹਿਲਾ ਪਹਿਲਵਾਨਾਂ ਦੇ ਸੋਸ਼ਣ ਦੇ ਮਾਮਲੇ ਵਿੱਚ ਅੱਜ ਪੰਜਾਬ ਤੇ ਹਰਿਆਣਾ ਤੋਂ ਵੱਡੀ ਗਿਣਤੀ ਕਿਸਾਨ ਧਰਨਾ ਸਥਾਨ ’ਤੇ ਪੁੱਜ ਗਏ ਹਨ। ਇਸ ਤੋਂ ਇਲਾਵਾ ਹੋਰ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਗਾਜ਼ੀਪੁਰ ਸਰਹੱਦ ’ਤੇ ਵੱਡੀ ਗਿਣਤੀ ਪੁਲੀਸ ਤੇ ਰੈਪਿਡ ਐਕਸ਼ਨ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।ਵੱਡੀ ਗਿਣਤੀ ਕਿਸਾਨ ਧਰਨਾ ਸਥਾਨ ’ਤੇ ਪੁੱਜਣ ਵਿੱਚ ਕਾਮਯਾਬ ਹੋਣ ਤੋਂ ਬਾਅਦ ਕਿਸਾਨ ਨਵੇਂ ਸੰਸਦ ਭਵਨ ਵੱਲ ਵਧਣੇ ਸ਼ੁਰੂ ਹੋ ਗਏ ਹਨ ਪੁਲਿਸ ਵਲੋਂ ਰੋਕਣ ਕਾਰਨ ਦਿੱਲੀ ਦੇ ਜੰਤਰ-ਮੰਤਰ ‘ਤੇ ਹੰਗਾਮਾ ਸ਼ੁਰੂ ਹੋ ਗਿਆ ਹੈ। ਪੁਲੀਸ ਨੇ ਸੰਸਦ ਭਵਨ ਵੱਲ ਜਾ ਰਹੇ ਪਹਿਲਵਾਨਾਂ ਨੂੰ ਵੀ ਰੋਕ ਲਿਆ ਹੈ। ਇਸ ਦੌਰਾਨ ਪੁਲਿਸ ਨੇ ਕਈ ਪਹਿਲਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਦਿੱਲੀ ਵਿੱਚ ਪਹਿਲਵਾਨਾਂ ਦੇ ਸਮਰਥਨ ਵਿੱਚ ਕਿਸਾਨਾਂ ਦੇ ਇਕੱਠ ਦੀ ਉਮੀਦ ਕਰਦੇ ਹੋਏ, ਪੁਲਿਸ ਨੇ ਸਥਾਨਕ ਨੇਤਾਵਾਂ ਨੂੰ ਹਿਰਾਸਤ ਵਿੱਚ ਲੈਣ ਲਈ ਰਾਤ ਭਰ ਛਾਪੇ ਮਾਰੇ। ਭਾਰਤੀ ਕਿਸਾਨ ਯੂਨੀਅਨ ਚੜੂਨੀ ਧੜੇ ਦੇ ਸੂਬਾਈ ਬੁਲਾਰੇ ਰਾਕੇਸ਼ ਬੈਂਸ ਨੂੰ ਦੇਰ ਰਾਤ ਹਿਰਾਸਤ ਵਿੱਚ ਲੈ ਲਿਆ ਗਿਆ, ਜਦਕਿ ਗੁਰਨਾਮ ਸਿੰਘ ਚੜੂਨੀ ਨੂੰ ਵੀ ਸਵੇਰੇ ਸੀਆਈਏ ਟੂ ਨੇ ਹਿਰਾਸਤ ਵਿੱਚ ਲੈ ਲਿਆ। ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਸਿੰਘ ਮਥਾਣਾ ਅਤੇ ਆਈਟੀ ਸੈੱਲ ਦੇ ਸੂਬਾ ਪ੍ਰਧਾਨ ਸੰਦੀਪ ਸੰਘਰੋਹਾ ਦੇ ਨਾਲ-ਨਾਲ ਯੂਨੀਅਨ ਦੇ ਕਈ ਹੋਰ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਪੁਲਿਸ ਨੇ ਸਰਵਜਾਤੀ ਸਰਵਖਾਪ ਦੇ ਪ੍ਰਧਾਨ ਸੰਤੋਸ਼ ਦਹੀਆ ਨੂੰ ਵੀ ਕੁਰੂਕਸ਼ੇਤਰ ਵਿੱਚ ਹੀ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ।

ਵੀਡੀਓ – ਟਵੀਟਰ