ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ – ਸਰਕਾਰ ਨੇ ਛੁਟੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ

 

ਪੰਜਾਬ ਭਰ ਦੇ ਸਕੂਲਾਂ ‘ਚ 1 ਜੂਨ ਤੋਂ ਲੈ ਕੇ 2 ਜੁਲਾਈ ਤੱਕ ਗਰਮੀ ਦੀਆਂ ਛੁੱਟੀਆਂ ਰਹਿਣਗੀਆਂ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਿਕ ਪੰਜਾਬ ਭਰ ਦੇ ਸਕੂਲਾਂ ‘ਚ 1 ਜੂਨ ਤੋਂ ਲੈ ਕੇ 2 ਜੁਲਾਈ ਤੱਕ ਗਰਮੀ ਦੀਆਂ ਛੁੱਟੀਆਂ ਰਹਿਣਗੀਆਂ।