2000 ਰੁਪਏ ਦੇ ਨੋਟਾਂ ਦਾ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪੁੱਜਾ 

– ਐਡਵੋਕੇਟ ਕਰਨਦੀਪ ਸਿੰਘ ਕੈਰੋਂ

ਵਕੀਲ ਅਸ਼ਵਨੀ ਉਪਾਧਿਆਏ ਵੱਲੋਂ ਦਾਇਰ ਦਿੱਲੀ ਹਾਈ ਕੋਰਟ ਵਿੱਚ ਬਿਨਾਂ ID ਦੇ 2,000 ਰੁਪਏ ਦੇ ਨੋਟਾਂ ਨੂੰ ਬਦਲਣ ਦੀ ਆਗਿਆ ਦੇਣ ਵਾਲੀ ਆਰਬੀਆਈ ਦੇ ਨੋਟੀਫਿਕੇਸ਼ਨ ਦੇ ਖਿਲਾਫ ਜਨਹਿਤ ਪਟੀਸ਼ਨ  ਖਾਰਜ ਹੋਣ ਤੋਂ ਬਾਅਦ  ਹੁਣ ਪਟੀਸ਼ਨਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।

ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਆਰਬੀਆਈ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਕਿਹਾ ਗਿਆ ਹੈ ਕਿ ਸਰਕਾਰ ਦਾ ਇਹ ਫੈਸਲਾ ਠੀਕ ਨਹੀਂ ਹੈ ਅਤੇ ਇਹ ਭਾਰਤ ਦੇ ਸੰਵਿਧਾਨ ਦੀ ਧਾਰਾ 14 ਦੀ ਉਲੰਘਣਾ ਹੈ।

 

 

ਦਿੱਲੀ ਹਾਈ ਕੋਰਟ ਨੇ ਬਿਨਾਂ ID ਦੇ 2,000 ਰੁਪਏ ਦੇ ਨੋਟਾਂ ਨੂੰ ਬਦਲਣ ਦੀ ਆਗਿਆ ਦੇਣ ਵਾਲੀ ਆਰਬੀਆਈ ਦੇ ਨੋਟੀਫਿਕੇਸ਼ਨ ਦੇ ਖਿਲਾਫ ਦਾਇਰ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਇਹ ਪਟੀਸ਼ਨ ਵਕੀਲ ਅਸ਼ਵਨੀ ਉਪਾਧਿਆਏ ਨੇ ਦਾਇਰ ਕੀਤੀ ਸੀ। ਹੁਣ ਦਿੱਲੀ ਹਾਈ ਕੋਰਟ ਤੋਂ ਨਿਰਾਸ਼ ਹੋ ਕੇ ਉਸ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।