ਤੰਬਾਕੂ ਕੰਟਰੋਲ ਐਕਟ ਅਨੁਸਾਰ ਜਨਤਕ ਥਾਂਵਾਂ ਅਤੇ ਸਕੂਲਾਂ, ਕਾਲਜਾਂ ਅਤੇ ਧਾਰਮਿਕ ਥਾਂਵਾਂ ਤੋ 100 ਗਜ਼ ਦੀ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋ ਕਰਨ ਦੀ ਹੈ ਸਖ਼ਤ ਮਨਾਹੀ – 18 ਸਾਲ ਤੋ ਘੱਟ ਉਮਰ ਦੇ ਵਿਅਕਤੀ ਨਹੀਂ ਕਰ ਸਕਦੇ ਤੰਬਾਕੂ ਵੇਚਣ ਦਾ ਧੰਦਾ – ਉਲੰਘਣਾ ਤੇ ਹੋ ਸਕਦੀ ਹੈ ਸਜ਼ਾ ਅਤੇ ਜੁਰਮਾਨਾ
ਸਾਨੂੰ ਭੋਜਨ ਚਾਹੀਦਾ, ਤੰਬਾਕੂ ਨਹੀ – ਥੀਮ ਹੇਠ ਮਨਾਇਆ ਤੰਬਾਕੂ ਦਿਵਸ
ਤੰਬਾਕੂ ਦੀ ਵਰਤੋ ਕਰਨ ਨਾਲ ਮੂੰਹ ਅਤੇ
ਭੋਜਨ ਨਲੀ ਦਾ ਹੁੰਦਾ ਹੈ ਕੈਂਸਰ – ਡਾ. ਹਿਤਿੰਦਰ ਕੌਰ
ਤੰਬਾਕੂ ਕੰਟਰੋਲ ਐਕਟ 2003 ਦੀ ਧਾਰਾ 4 ਅਨੁਸਾਰ ਜਨਤਕ ਥਾਂਵਾਂ ਜਿਵੇਂ ਬੱਸ ਅੱਡਾ, ਰੇਲਵੇ ਸਟੇਸ਼ਨ, ਹਵਾਈ ਅੱਡਾ, ਸਕੂਲਾਂ, ਕਾਲਜਾਂ, ਸਰਕਾਰੀ, ਪ੍ਰਾਈਵੇਟ ਦਫ਼ਤਰਾਂ, ਹੋਟਲਾਂ ਅਤੇ ਧਾਰਮਿਕ ਥਾਂਵਾਂ ਆਦਿ ਵਿੱਚ ਤੰਬਾਕੂ ਦੀ ਵਰਤੋ ਕਰਨਾ ਮਨਾਹੀ ਹੈ। ਐਕਟ ਦੀ ਧਾਰਾ 6 ਅਨੁਸਾਰ ਸਕੂਲਾਂ, ਕਾਲਜਾਂ ਅਤੇ ਧਾਰਮਿਕ ਥਾਂਵਾਂ ਤੋ 100 ਗਜ਼ ਦੀ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋ ਕਰਨ ਦੀ ਵੀ ਮਨਾਹੀ ਹੈ ਅਤੇ 18 ਸਾਲ ਤੋ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਵੇਚਣਾ ਜੁਰਮ ਹੈ।
ਨਿਊਜ਼ ਪੰਜਾਬ
ਲੁਧਿਆਣਾ / ਪਟਿਆਲਾ, 31 ਮਈ – ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜ਼ਿਲ੍ਹੇ ਭਰ ਦੇ ਸਿਹਤ ਕੇਦਰਾਂ ‘ਤੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦੱਸਿਆ ਕਿ ਵਿਸ਼ਵ ਤੰਬਾਕੂ ਰਹਿਤ ਦਿਵਸ ਹਰ ਸਾਲ 31 ਮਈ ਨੂੰ ਜਿਲ੍ਹੇ ਭਰ ਵਿੱਚ ਮਨਾਇਆ ਜਾਂਦਾ ਹੈ ਅਤੇ ਆਮ ਲੋਕਾਂ ਨੂੰ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ 16 ਮਈ ਤੋ ਲੈ ਕੇ 31 ਮਈ ਤੱਕ ਵੱਖ ਵੱਖ ਸਿਹਤ ਕੇਦਰਾਂ ਅਤੇ ਜਨਤਕ ਥਾਂਵਾਂ, ਸਕੂਲਾਂ ਅਤੇ ਕਾਲਜਾਂ ਵਿੱਚ ਜਾ ਕੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਵੀ ਕੀਤੇ ਜਾਂਦੇ ਹਨ। ਉਨਾਂ ਦੱਸਿਆ ਕਿ ਇਸ ਸਾਲ ‘ਸਾਨੂੰ ਭੋਜਨ ਚਾਹੀਦਾ, ਤੰਬਾਕੂ ਨਹੀ’ ਥੀਮ ਹੇਠ ਵਿਸਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।
ਡਾ ਹਿਤਿੰਦਰ ਕੌਰ ਨੇ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਮੂੰਹ ਦਾ ਕੈਂਸਰ, ਜਬਾੜੇ ਦਾ ਕੈਂਸਰ, ਗਲੇ ਦਾ ਕੈਂਸਰ, ਭੋਜਨ ਨਲੀ ਦਾ ਕੈਂਸਰ, ਫੇਫੜਿਆਂ ਦਾ ਕੈਂਸਰ ਅਤੇ ਸਾਹ ਦੇ ਰੋਗ ਹੋਣ ਦਾ ਖਤਰਾ ਵੀ ਹੁੰਦਾ ਹੈ। ਇਸ ਲਈ ਆਮ ਲੋਕਾਂ ਨੂੰ ਤੰਬਾਕੂ ਦੀ ਵਰਤੋ ਕਰਨ ਤੋ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ 2003 ਦੀ ਧਾਰਾ 4 ਅਨੁਸਾਰ ਜਨਤਕ ਥਾਂਵਾਂ ਜਿਵੇਂ ਬੱਸ ਅੱਡਾ, ਰੇਲਵੇ ਸਟੇਸ਼ਨ, ਹਵਾਈ ਅੱਡਾ, ਸਕੂਲਾਂ, ਕਾਲਜਾਂ, ਸਰਕਾਰੀ, ਪ੍ਰਾਈਵੇਟ ਦਫ਼ਤਰਾਂ, ਹੋਟਲਾਂ ਅਤੇ ਧਾਰਮਿਕ ਥਾਂਵਾਂ ਆਦਿ ਵਿੱਚ ਤੰਬਾਕੂ ਦੀ ਵਰਤੋ ਕਰਨਾ ਮਨਾਹੀ ਹੈ। ਐਕਟ ਦੀ ਧਾਰਾ 6 ਅਨੁਸਾਰ ਸਕੂਲਾਂ, ਕਾਲਜਾਂ ਅਤੇ ਧਾਰਮਿਕ ਥਾਂਵਾਂ ਤੋ 100 ਗਜ਼ ਦੀ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋ ਕਰਨ ਦੀ ਵੀ ਮਨਾਹੀ ਹੈ ਅਤੇ 18 ਸਾਲ ਤੋ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਵੇਚਣਾ ਜੁਲਮ ਹੈ।
ਉਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਵਿਸ਼ਵ ਤੰਬਾਕੂ ਰਹਿਤ ਦਿਵਸ ਸਿਵਲ ਹਸਪਤਾਲ ਲੁਧਿਆਣਾ ਵਿੱਚ ਜ਼ਿਲ੍ਹਾ ਨੋਡਲ ਅਫਸਰ ਡਾ. ਮਨੂ ਵਿਜ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਨਰਸਿੰਗ ਦੇ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨੂੰ ਐਸ ਐਮ ਓ ਡਾ ਅਮਰਜੀਤ ਕੌਰ ਵਲੋ ਸੋਹੰ ਚੁਕਾਈ ਗਈ। ਇਸ ਮੌਕੇ ਸਿਵਲ ਹਸਪਤਾਲ ਦੇ ਡਾਕਟਰ ਅਤੇ ਸਟਾਫ ਹਾਜ਼ਰ ਸੀ।
————-
ਮਜ਼ਬੂਤ ਇੱਛਾ ਸ਼ਕਤੀ ਅਤੇ ਦਵਾਈਆਂ ਨਾਲ ਤੰਬਾਕੂ ਪਦਾਰਥਾਂ ਦਾ ਸੇਵਨ ਛੱਡਿਆ ਜਾ ਸਕਦਾ ਹੈ: ਸਿਵਲ ਸਰਜਨ ਡਾ. ਰਮਿੰਦਰ ਕੌਰ
ਲਗਭਗ 300 ਸਿਗਰਟਾਂ ਬਣਾਉਣ ਲਈ ਇੱਕ ਦਰੱਖਤ ਕੱਟਿਆ ਜਾਂਦਾ ਹੈ ਅਤੇ ਇੱਕ ਸਿਗਰਟ ਬਣਾਉਣ ਲਈ 3.7 ਲੀਟਰ ਪਾਣੀ ਲੱਗਦਾ ਹੈ। ਇੱਕ ਸਿਗਰਟ ਵਿੱਚ ਕੈਂਸਰ ਕਰਨ ਵਾਲੇ 69 ਜ਼ਹਿਰੀਲੇ ਤੱਤ ਹੁੰਦੇ ਹਨ। ਇਸ ਲਈ ਵਾਤਾਵਰਨ ਅਤੇ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵ
ਨਿਊਜ਼ ਪੰਜਾਬ
ਪਟਿਆਲਾ, 31 ਮਈ: ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਸਹਿਯੋਗ ਨਾਲ ਰੋਟਰੀ ਕਲੱਬ, ਐਸ ਐਸ ਟੀ ਨਗਰ ਵਿਖੇ ਥੀਮ “ਸਾਨੂੰ ਭੋਜਨ ਦੀ ਲੋੜ ਹੈ…..ਤੰਬਾਕੂ ਦੀ ਨਹੀਂ” ਵਿਸ਼ੇ ਤਹਿਤ ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਆਯੋਜਨ ਕੀਤਾ ਗਿਆ।
ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਹਾਜ਼ਰੀਨ ਨੂੰ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਗਰੂਕ ਕਰਦੇ ਹੋਏ ਕਿਹਾ ਕਿ ਸਿਗਰਟਨੋਸ਼ੀ ਅਤੇ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਜਿੱਥੇ ਮਨੁੱਖ ਦੀ ਆਪਣੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ,ਉੱਥੇ ਪੈਸਿਵ ਸਮੋਕਿੰਗ ਨਾਲ ਦੂਸਰੇ ਵਿਅਕਤੀਆਂ ਦੀ ਸਿਹਤ ਅਤੇ ਵਾਤਾਵਰਨ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਲਗਭਗ 300 ਸਿਗਰਟਾਂ ਬਣਾਉਣ ਲਈ ਇੱਕ ਦਰੱਖਤ ਕੱਟਿਆ ਜਾਂਦਾ ਹੈ ਅਤੇ ਇੱਕ ਸਿਗਰਟ ਬਣਾਉਣ ਲਈ 3.7 ਲੀਟਰ ਪਾਣੀ ਲੱਗਦਾ ਹੈ। ਇੱਕ ਸਿਗਰਟ ਵਿੱਚ ਕੈਂਸਰ ਕਰਨ ਵਾਲੇ 69 ਜ਼ਹਿਰੀਲੇ ਤੱਤ ਹੁੰਦੇ ਹਨ। ਇਸ ਲਈ ਵਾਤਾਵਰਨ ਅਤੇ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦੇਖਦੇ ਹੋਏ ਸਾਨੂੰ ਤੰਬਾਕੂ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।ਉਹਨਾਂ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਕੰਮਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਰੋਟਰੀ ਕਲੱਬ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਸਿਹਤ ਵਿਭਾਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਿਹਾ ਹੈ।
ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਪ੍ਰਧਾਨ ਭਗਵਾਨ ਦਾਸ ਗੁਪਤਾ ਵੱਲੋਂ ਰੋਟਰੀ ਕਲੱਬ ਦੇ ਸੰਗਠਨ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਰੋਟਰੀ ਕਲੱਬ ਦੇ ਦੁਨੀਆ ਭਰ ਵਿੱਚ 12 ਲੱਖ ਤੋਂ ਜ਼ਿਆਦਾ ਮੈਂਬਰ ਹਨ ਅਤੇ ਤਕਰੀਬਨ 228 ਦੇਸ਼ਾਂ ਵਿੱਚ 36 ਹਜ਼ਾਰ ਦੇ ਕਰੀਬ ਇਸ ਦੀਆਂ ਸ਼ਾਖਾਵਾਂ ਹਨ। ਜਿਸ ਦੇ ਸਾਰੇ ਮੈਂਬਰ ਆਪਣੀ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ।
ਤੰਬਾਕੂ ਕੰਟਰੋਲ ਸੈੱਲ ਦੇ ਨੋਡਲ ਅਫ਼ਸਰ ਡਾ.ਐਸ.ਜੇ. ਸਿੰਘ ਨੇ ਤੰਬਾਕੂ ਪਦਾਰਥ ਜਿਨ੍ਹਾਂ ਵਿੱਚ ਜਰਦਾ, ਹੁੱਕਾ, ਖੈਣੀ, ਸਿਗਰਟ, ਬੀੜੀ, ਗੁਟਕਾ ਆਦਿ ਨਸ਼ੀਲੇ ਪਦਾਰਥ ਸ਼ਾਮਲ ਹਨ ਦੇ ਸੇਵਨ ਨਾਲ ਕੈਂਸਰ, ਸਾਹ, ਦਮਾ, ਦਿਲ ਦੀਆਂ ਬਿਮਾਰੀਆਂ, ਜਬਾੜ੍ਹਿਆਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਮਜ਼ਬੂਤ ਇੱਛਾ ਸ਼ਕਤੀ ਅਤੇ ਦਵਾਈਆਂ ਨਾਲ ਤੰਬਾਕੂ ਪਦਾਰਥਾਂ ਦਾ ਸੇਵਨ ਛੱਡਿਆ ਜਾ ਸਕਦਾ ਹੈ। ਇਸ ਮੌਕੇ ਉਹਨਾਂ ਤੰਬਾਕੂ ਕੰਟਰੋਲ ਐਕਟ 2003 ਬਾਰੇ ਵੀ ਦੱਸਿਆਂ ।ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਾਰੂਲ ਗੁਪਤਾ ਨੇ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲੇ ਮੂੰਹ ਦੇ ਕੈਂਸਰ,ਦੰਦਾਂ ਅਤੇ ਜਬਾੜ੍ਹਿਆਂ ਦੀਆਂ ਬਿਮਾਰੀਆਂ ਬਾਰੇ ਦੱਸਿਆ ਅਤੇ ਡਾ.ਸੁਮਿਤ ਸਿੰਘ ਵੱਲੋਂ ਵੀ ਆਪਣੇ ਵਿਚਾਰ ਰੱਖੇ ਗਏ। ਸਨਮਾਨਿਤ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਦੀ ਵੰਡ ਕੀਤੀ ਗਈ। ਇਸ ਮੌਕੇ ਰਾਜਿੰਦਰਾ ਹਸਪਤਾਲ ਦੀਆਂ ਬੀ ਐਸ ਸੀ ਨਰਸਿੰਗ ਦੀਆਂ ਵਿਦਿਆਰਥਣਾਂ ਵੱਲੋਂ ਤੰਬਾਕੂ ਨੋਸ਼ੀ ਵਿਰੁੱਧ ” ਜਾਗੋ ਜਾਗੋ ਨਸ਼ੇ ਤਿਆਗੋ” ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ਗਈ ਅਤੇ ਬਜਿੰਦਰ ਠਾਕੁਰ ਵੱਲੋਂ ਕਵਿਤਾ ਰਾਹੀਂ ਤੰਬਾਕੂ ਨੋਸ਼ੀ ਵਿਰੁੱਧ ਸੰਦੇਸ਼ ਦਿੱਤਾ ਗਿਆ। ਇਲੈਕਟਡ ਪ੍ਰਧਾਨ ਅਸ਼ੋਕ ਰੋਣੀ ਵੱਲੋਂ ਮੁੱਖ ਮਹਿਮਾਨ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ।ਇਸ ਸੈਮੀਨਾਰ ਵਿੱਚ ਡਾ. ਸਵਿਤਾ ਗਰਗ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਅਤੇ ਕੁਲਬੀਰ ਕੌਰ ,ਸਹਾਇਕ ਮਲੇਰੀਆ ਅਫ਼ਸਰ ਮਲਕੀਤ ਸਿੰਘ ਅਤੇ ਅਨਿਲ ਕੁਮਾਰ, ਰੋਟਰੀ ਕਲੱਬ ਦੇ ਜਰਨਲ ਸਕੱਤਰ ਰਮੇਸ਼ ਸਿੰਗਲਾ, ਇੰਜੀਨੀਅਰ ਹਰਬੰਸ ਕੁਲਾਰ, ਅਸ਼ੋਕ ਰੋਣੀ, ਸੁਰੇਸ਼ ਸ਼ਰਮਾ ਯੋਗਾ ਪ੍ਰੋਫੈਸਰ, ਵੱਖ ਵੱਖ ਸਿਹਤ ਸੰਸਥਾਵਾਂ ਤੋਂ ਆਏ ਪੈਰਾ ਮੈਡੀਕਲ ਸਟਾਫ਼, ਆਸ਼ਾ ਵਰਕਰ ਅਤੇ ਪਤਵੰਤੇ ਸੱਜਣ ਵੀ ਹਾਜ਼ਰ ਸਨ।