ਸੁਪਰੀਮ ਕੋਰਟ ਨੇ ਆਈਡੀ ਪਰੂਫ ਤੋਂ ਬਿਨਾਂ 2000 ਦੇ ਨੋਟਾਂ ਨੂੰ ਬਦਲਣ ਦੇ ਖਿਲਾਫ ਦਾਇਰ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕੀਤਾ
– ਐਡਵੋਕੇਟ ਕਰਨਦੀਪ ਸਿੰਘ ਕੈਰੋਂ
ਸੁਪਰੀਮ ਕੋਰਟ ਨੇ ਆਈਡੀ ਪਰੂਫ ਤੋਂ ਬਿਨਾਂ 2000 ਦੇ ਨੋਟਾਂ ਨੂੰ ਬਦਲਣ ਦੇ ਖਿਲਾਫ ਦਾਇਰ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਬਿਨਾਂ ਆਈਡੀ ਪਰੂਫ ਦੇ 2000 ਦੇ ਨੋਟ ਬਦਲਣ ਦੇ ਆਰਬੀਆਈ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਪਟੀਸ਼ਨਕਰਤਾ ਐਡਵੋਕੇਟ ਅਸ਼ਵਨੀ ਉਪਾਧਿਆਏ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਪਰ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਦੀ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।