ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ – ਸਿੱਖ ਮਸਲਿਆਂ ਬਾਰੇ ਕੀਤੀ ਚਰਚਾ – ਮੰਗ ਪੱਤਰ ਵੀ ਦਿੱਤਾ 

ਨਿਊਜ਼ ਪੰਜਾਬ

ਨਵੀ ਦਿੱਲੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮਾਮਲਿਆਂ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।ਵਫ਼ਦ ਨੇ ਗੁਰਦੁਆਰਿਆਂ ਦੇ ਕੰਮਕਾਜ ਅਤੇ ਸ਼੍ਰੋਮਣੀ ਕਮੇਟੀ ਦੇ ਹੋਰ ਮਾਮਲਿਆਂ ਸਮੇਤ ਗੁਰਦੁਆਰਿਆਂ ਨੂੰ ਸ਼੍ਰੋਮਣੀ ਕਮੇਟੀ ਬੋਰਡ ਦੇ ਪ੍ਰਬੰਧ ਹੇਠ ਸ਼ਾਮਲ ਕਰਨ ਅਤੇ ਸਿੱਖ ਮਸਲਿਆਂ , ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਗਲਬਾਤ ਕੀਤੀ ਅਤੇ ਮੰਗ ਪੱਤਰ ਦਿੱਤਾ । ਕੇਂਦਰੀ ਗ੍ਰਹਿ ਮੰਤਰੀ ਨੇ ਵਫ਼ਦ ਨੂੰ ਇਨ੍ਹਾਂ ਮਾਮਲਿਆਂ ਵਿੱਚ  ਸਹਿਯੋਗ ਦਾ ਭਰੋਸਾ ਦਿੱਤਾ।

ਵਫਦ ਨੇ ਉੜੀਸਾ ਦੇ ਬਾਲਾਸੋਰ ਵਿੱਚ ਹੋਏ ਦਰਦਨਾਕ ਰੇਲ ਹਾਦਸੇ ਤੋਂ ਦੁੱਖ ਦਾ ਪ੍ਰਗਟਾਵਾ ਵੀ ਕੀਤਾ । ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਨਾਲ ਦਿਲੀ ਹਮਦਰਦੀ, ਅਤੇ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੇ ਹਾਂ ।

 

Tweet

Shiromani Gurdwara Parbandhak Committee
@SGPCAmritsar
ਦਿੱਲੀ ਵਿਖੇ ਧਰਮ ਪ੍ਰਚਾਰ ਦੀ ਲਹਿਰ ਨੂੰ ਤੇਜ਼ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਕਰਕੇ ਵਿਚਾਰ ਵਟਾਂਦਰਾ ਕੀਤਾ ਅਤੇ ਰੂਪ-ਰੇਖਾ ਉਲੀਕੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਜਾਗੋ ਪਾਰਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀਕੇ, ਸਕੱਤਰ ਧਰਮ ਪ੍ਰਚਾਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਪਰਮਜੀਤ ਸਿੰਘ ਰਾਣਾ, ਇੰਚਾਰਜ ਸਿੱਖ ਮਿਸ਼ਨ ਦਿੱਲੀ ਸ. ਸੁਰਿੰਦਰਪਾਲ ਸਿੰਘ ਸਮਾਣਾ, ਆਦਿ ਮੌਜੂਦ ਰਹੇ। #SGPC #SikhMissionDelhi #Sikhs #DharamPrachar #Delhi

Image

234

Views