ਰੇਲ ਹਾਦਸੇ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ਖਮੀਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ – ਵੇਖੋ ਤਸਵੀਰਾਂ

Image

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ‘ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਮਿਲਣ ਬਾਲਾਸੋਰ ਦੇ ਹਸਪਤਾਲ ਪਹੁੰਚੇ। ਇੱਥੇ ਉਨ੍ਹਾਂ ਜ਼ਖਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਨੂੰ ਮਦਦ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੌਕੇ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਲਈ ਕਿਹਾ।

ਹਸਪਤਾਲ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਕਿਹਾ ਇਹ ਬਹੁਤ ਦੁਖਦਾਈ ਹੈ। ਸਰਕਾਰ ਜ਼ਖਮੀਆਂ ਦੀ ਚੰਗੀ ਸਿਹਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਇੱਕ ਗੰਭੀਰ ਘਟਨਾ ਹੈ। ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਰੇਲਵੇ, ਓਡੀਸ਼ਾ ਸਰਕਾਰ ਅਤੇ ਸਥਾਨਕ ਲੋਕਾਂ ਦਾ ਉਪਲਬਧ ਸਾਧਨਾਂ ਨਾਲ ਬਚਾਅ ਕਾਰਜ ਚਲਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੇਰੇ ਕੋਲ ਇਹ ਦੁੱਖ ਪ੍ਰਗਟ ਕਰਨ ਲਈ ਸ਼ਬਦ ਨਹੀਂ ਹਨ। ਸਾਨੂੰ ਸਾਰਿਆਂ ਨੂੰ ਇਸ ਦੁੱਖ ਦੀ ਘੜੀ ਵਿੱਚ ਪ੍ਰਾਰਥਨਾ ਕਰਨੀ ਚਾਹੀਦੀ ਹੈ, ਤਾਂ ਜੋ ਅਸੀਂ ਇਸ ਨੂੰ ਦੂਰ ਕਰ ਸਕੀਏ। ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਹਾਂ।

 

Image

ਤਸਵੀਰਾਂ – ਪੀ ਆਈ ਬੀ