ਵਾਹ ! ਲੁਧਿਆਣਾ — ਪਹਿਲੀ ਮਰੀਜ਼ ਤੰਦਰੁਸਤ ਹੋ ਕੇ ਘਰ ਪਹੁੰਚੀ

ਲੁਧਿਆਣਾ ਪੁਲਿਸ ਵੱਲੋਂ ਤਿਆਰ ਕੀਤੇ ਗਏ ਕੋਵਿਡ ਕਮਾਂਡੋਜ਼ ਦੀ ਤਸਵੀਰ  

– ਜਿਲ੍ਹਾ  ਲੁਧਿਆਣਾ ਵਿੱਚ ਮਰੀਜ਼ਾਂ ਨੂੰ ਮਿਲ ਰਿਹੈ ਸਰਬੋਤਮ ਇਲਾਜ਼
-ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦਰਮਿਆਨ ਬੇਹਤਰ ਤਾਲਮੇਲ ਲਈ ਸਿਖ਼ਲਾਈ ਵਰਕਸ਼ਾਪ
-ਲੋਕਾਂ ਨੂੰ ਘਰਾਂ ਦੇ ਅੰਦਰ ਰਹਿ ਕੇ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ-ਡਿਪਟੀ ਕਮਿਸ਼ਨਰ
ਲੁਧਿਆਣਾ, 8 ਅਪ੍ਰੈੱਲ ( ਨਿਊਜ਼ ਪੰਜਾਬ )-ਜ਼ਿਲ•ਾ ਲੁਧਿਆਣਾ ਵਾਸੀਆਂ ਲਈ ਇਹ ਖੁਸ਼ਖ਼ਬਰੀ ਹੈ ਕਿ ਸ਼ਹਿਰ ਨਾਲ ਸੰਬੰਧਤ ਪਹਿਲੀ ਮਰੀਜ਼ ਸਫ਼ਲ ਇਲਾਜ ਉਪਰੰਤ ਅੱਜ ਹਸਪਤਾਲ ਤੋਂ ਛੁੱਟੀ ਲੈ ਕੇ ਆਪਣੇ ਘਰ ਪਹੁੰਚ ਗਈ ਹੈ। ਅੱਜ ਮਰੀਜ਼ ਦਾ ਲਗਾਤਾਰ ਦੂਜਾ ਨਮੂਨਾ ਨੈਗੇਟਿਵ ਆਉਣ ‘ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਇਲਾਜ਼ ਕਰਵਾ ਰਹੇ ਸਾਰੇ ਮਰੀਜ਼ਾਂ ਨੂੰ ਉੱਚ ਪੱਧਰ ਦਾ ਇਲਾਜ਼ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜੇਕਰ ਕਿਸੇ ਮਰੀਜ਼ ਦਾ ਟੈਸਟ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਉਸ ਨੂੰ ਤੰਦਰੁਸਤ ਕਰਨ ਲਈ ਸਭ ਤੋਂ ਵਧੀਆ ਇਲਾਜ਼ ਮੁਹੱਈਆ ਕਰਵਾਇਆ ਜਾਵੇ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਇਸ ਬਿਮਾਰੀ ਤੋਂ ਬਚਣ ਦਾ ਇੱਕੋ ਇੱਕ ਲਾਹੇਵੰਦ ਤਰੀਕਾ ਹੈ ਕਿ ਆਪਣੇ ਆਪ ਨੂੰ ਹੋਰਾਂ ਲੋਕਾਂ ਦੇ ਸੰਪਰਕ ਵਿੱਚ ਆਉਣ ਤੋਂ ਬਚਾਉਣ ਹਿੱਤ ਘਰਾਂ ਦੇ ਅੰਦਰ ਹੀ ਰਿਹਾ ਜਾਵੇ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ।
ਉਨ•ਾਂ ਦੱਸਿਆ ਕਿ ਹਦਾਇਤਾਂ ਦੀਆਂ ਉਲੰਘਣਾ ਕਰਨ ਦੇ ਦੋਸ਼ ਵਿੱਚ ਹੁਣ ਤੱਕ ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਆਉਂਦੇ ਖੇਤਰ ਵਿੱਚ 130 ਪੁਲਿਸ ਮਾਮਲੇ ਦਰਜ ਕੀਤੇ ਗਏ ਹਨ। ਇਸੇ ਤਰ•ਾਂ ਲੁਧਿਆਣਾ (ਦਿਹਾਤੀ) ਅਤੇ ਖੰਨਾ ਪੁਲਿਸ ਜ਼ਿਲਿ•ਆਂ ਵਿੱਚ ਵੀ ਮਾਮਲੇ ਦਰਜ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਇਸ ਸਥਿਤੀ ਵਿੱਚ ਸਮੁੱਚਾ ਪ੍ਰਸਾਸ਼ਨ ਦਿਨ ਰਾਤ ਕੰਮ ਕਰ ਰਿਹਾ ਹੈ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਲੋੜਵੰਦ ਲੋਕਾਂ ਨੂੰ ਰੋਜ਼ਾਨਾ ਤਿਆਰ ਭੋਜਨ ਅਤੇ ਸੁੱਕਾ ਰਾਸ਼ਨ ਮੰਗ ਮੁਤਾਬਿਕ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋੜੀਂਦੀਆਂ ਜ਼ਰੂਰੀ ਵਸਤਾਂ ਦੀ ਜਮ•ਾਂਖੋਰੀ ਨਾ ਕਰਨ।
ਇਸ ਤੋਂ ਬਾਅਦ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਵਿੱਚ ਆਪਸੀ ਤਾਲਮੇਲ ਹੋਰ ਬਿਹਤਰ ਕਰਨ ਲਈ ਇੱਕ ਸਿਖ਼ਲਾਈ ਵਰਕਸ਼ਾਪ ਦਾ ਆਯੋਜਨ ਸਥਾਨਕ ਬਚਤ ਭਵਨ ਵਿਖੇ ਕੀਤਾ ਗਿਆ, ਜਿਸ ਦੌਰਾਨ ਸ੍ਰੀ ਅਗਰਵਾਲ ਨੇ ਡਾਕਟਰਾਂ ਅਤੇ ਹੋਰ ਅਧਿਕਾਰੀਆਂ ਨੂੰ ਆਪਣੇ ਆਪ ਲਈ ਤਾੜੀਆਂ ਮਾਰਨ ਲਈ ਉਤਸ਼ਾਹਿਤ ਕੀਤਾ। ਉਨ•ਾਂ ਇਸ ਕਾਰਜ ਵਿੱਚ ਲੱਗੇ ਹਰੇਕ ਅਧਿਕਾਰੀ ਨੂੰ ਕਿਹਾ ਕਿ ਪ੍ਰਸਾਸ਼ਨ ਵੱਲੋਂ ਉਨ•ਾਂ ਦੀ ਸੁਰੱਖਿਆ ਲਈ ਹਰ ਉਚਿਤ ਕਦਮ ਉਠਾਇਆ ਜਾ ਰਿਹਾ ਹੈ। ਉਨ•ਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ। ਉਨ•ਾਂ ਸਮੂਹ ਨੂੰ ਅਪੀਲ ਕੀਤੀ ਕਿ ਉਹ ਇੱਕ ਟੀਮ ਦੀ ਤਰ•ਾਂ ਕੰਮ ਕਰਨ। ਮਰੀਜ਼ਾਂ ਅਤੇ ਉਨ•ਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਸਹਿਯੋਗ ਯਕੀਨੀ ਬਣਾਇਆ ਜਾਵੇ।
-ਕੋਵਿਡ ਕਮਾਂਡੋਜ਼ ਟੀਮਾਂ ਦਾ ਗਠਨ-
ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਵੱਲੋਂ 20 ਸਿਪਾਹੀਆਂ ‘ਤੇ ਅਧਾਰਿਤ ਇੱਕ ਐਂਮਰਜੈਂਸੀ ਰਿਸਪਾਂਸ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਨੂੰ ‘ਕੋਵਿਡ ਕਮਾਂਡੋਜ਼’ ਦੇ ਨਾਮ ਨਾਲ ਜਾਣਿਆ ਜਾਵੇਗਾ। ਇਹ 5-5 ਮੈਂਬਰਾਂ ਦੀਆਂ 4 ਟੀਮਾਂ ਹੋਣਗੀਆਂ। ਹਰੇਕ ਟੀਮ ਵਿੱਚ ਇੱਕ ਔਰਤ ਸਿਪਾਹੀ ਵੀ ਰੱਖੀ ਗਈ ਹੈ। ਇਹਨਾਂ ਕਮਾਂਡੋਜ਼ ਦੀ ਚੋਣ ਉਨ•ਾਂ ਦੀ ਸਰੀਰਕ ਕੁਸ਼ਲਤਾ ਅਤੇ ਸਵੈ-ਦ੍ਰਿੜਤਾ ਦੇ ਸਿਰ ‘ਤੇ ਕੀਤੀ ਗਈ ਹੈ। ਇਨ•ਾਂ ਕਮਾਂਡੋਜ਼ ਨੂੰ ਡੀ. ਐੱਮ. ਸੀ. ਹਸਪਤਾਲ ਦੇ ਡਾਕਟਰਾਂ ਵੱਲੋਂ ਸਿਖ਼ਲਾਈ ਦਿੱਤੀ ਗਈ ਹੈ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਇਹ ਟੀਮਾਂ ਕੋਰੋਨਾ ਪੀੜਤ ਮਰੀਜ਼ ਮਿਲਣ ‘ਤੇ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮੁੱਢਲੀ ਸਟੇਜ਼ ਵਿੱਚ ਉਸ ਨੂੰ ਸੰਭਾਲਣ ਦਾ ਉਪਰਾਲਾ ਕਰਨਗੀਆਂ। ਇਸ ਨਾਲ ਪੁਲਿਸ ਮੁਲਾਜ਼ਮਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਅਤੇ ਮਰੀਜ਼ ਨੂੰ ਸਹੀ ਸਮੇਂ ‘ਤੇ ਸਹੀ ਸੰਭਾਲ ਯਕੀਨੀ ਬਣਾਈ ਜਾਵੇਗੀ।