ਟ੍ਰੇਨ ਹਾਦਸਾ – ਛੋਟੀ ਜਹੀ ਗਲਤੀ ਕਰ ਗਈ ਵੱਡਾ ਨੁਕਸਾਨ – ਕੇਂਦਰੀ ਰੇਲਵੇ ਮੰਤਰੀ ਨੇ ਕਿਹਾ ਲੱਭ ਲਿਆ ਹਾਦਸੇ ਦਾ ਕਾਰਨ – ਵੇਖੋ ਰੇਲਵੇ ਮੰਤਰੀ ਦੀ ਵੀਡੀਓ 

 

Odisha Balasore Train Accident restoration Live Updates incident Reason Coromandel Bengaluru Howrah Express

ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਰੇਲਵੇ ਸੁਰੱਖਿਆ ਕਮਿਸ਼ਨਰ ਨੇ ਮਾਮਲੇ ਦੀ ਜਾਂਚ ਕੀਤੀ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾ ਲਿਆ ਗਿਆ ਹੈ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਵੀ ਪਛਾਣ ਕਰ ਲਈ ਗਈ ਹੈ। ਇਹ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ ‘ਚ ਬਦਲਾਅ ਕਾਰਨ ਵਾਪਰਿਆ। ਹਾਲੇ ਅਗਲੇਰੀ ਜਾਂਚ ਜਾਰੀ ਹੈ।

Image
ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਰੇਲ ਹਾਦਸੇ ਦੀ ਤਾਜ਼ਾ ਸਥਿਤੀ, ਖਾਸ ਤੌਰ ‘ਤੇ ਜ਼ਖਮੀ ਯਾਤਰੀਆਂ ਦੇ ਇਲਾਜ ਬਾਰੇ ਜਾਣਕਾਰੀ ਦਿੱਤੀ। ਤਾਜ਼ਾ ਸਥਿਤੀ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਵੱਖ-ਵੱਖ ਹਸਪਤਾਲਾਂ ਵਿੱਚ 1175 ਮਰੀਜ਼ ਦਾਖਲ ਸਨ, ਜਿਨ੍ਹਾਂ ਵਿੱਚੋਂ 793 ਨੂੰ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ‘ਚੋਂ ਜ਼ਿਆਦਾਤਰ ਦੀ ਹਾਲਤ ਸਥਿਰ ਹੈ। ਇਸ ਸਮੇਂ 382 ਯਾਤਰੀ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪ੍ਰਧਾਨ ਮੰਤਰੀ ਨੇ ਸੰਕਟ ਦੌਰਾਨ ਤੁਰੰਤ ਅਤੇ ਕੁਸ਼ਲ ਕਾਰਵਾਈ ਕਰਨ ਲਈ ਮੁੱਖ ਮੰਤਰੀ ਅਤੇ ਉੜੀਸਾ ਸਰਕਾਰ ਦਾ ਧੰਨਵਾਦ ਕੀਤਾ।

ਓਡੀਸ਼ਾ ਦੇ ਬਾਲਾਸੋਰ ਦੇ ਬਹਾਨਾਗਾ ਬਾਜ਼ਾਰ ‘ਚ ਸ਼ੁੱਕਰਵਾਰ ਨੂੰ ਹੋਏ ਰੇਲ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ। 1175 ਜ਼ਖਮੀਆਂ ਨੂੰ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ, ਜਿਨ੍ਹਾਂ ‘ਚੋਂ 793 ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ 382 ਦਾ ਇਲਾਜ ਚੱਲ ਰਿਹਾ ਹੈ। ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਰੇਲਵੇ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ, ਗੰਭੀਰ ਜ਼ਖਮੀਆਂ ਨੂੰ 2 ਲੱਖ ਰੁਪਏ ਅਤੇ ਹੋਰ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।
ਹਾਦਸੇ ਦਾ ਕਾਰਨ ਸਾਹਮਣੇ ਆਇਆ

ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਲਗਾਤਾਰ ਦੂਜੇ ਦਿਨ ਉੜੀਸਾ ਦੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ‘ਤੇ ਚੱਲ ਰਹੇ ਮੁਰੰਮਤ ਦੇ ਕੰਮ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਰੇਲ ਹਾਦਸੇ ਦਾ ਕਾਰਨ ਵੀ ਦੱਸਿਆ।