ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:), ਮਾਡਲ ਗ੍ਰਾਮ, ਲੁਧਿਆਣਾ ਵਿਖੇ ਅੱਜ ਬੁੱਧਵਾਰ ਰਾਤ ਵਿਸ਼ੇਸ਼ ਕੀਰਤਨ ਸਮਾਗਮ

ਨਿਊਜ਼ ਪੰਜਾਬ

ਲੁਧਿਆਣਾ, 7 ਜੂਨ – ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:), ਮਾਡਲ ਗ੍ਰਾਮ, ਲੁਧਿਆਣਾ ਵਿਖੇ ਮਿਤੀ 7 ਜੂਨ 2023 ਦਿਨ ਬੁੱਧਵਾਰ ਰਾਤ 7:00 ਤੋਂ 9:30 ਵਜੇ ਤੱਕ ਵਿਸ਼ੇਸ਼ ਸ਼ੁਕਰਾਨਾ ਸਮਾਗਮ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ।

ਸਮਾਗਮ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਅੰਮ੍ਰਿਤਪਾਲ ਸਿੰਘ ਜੀ ਪ੍ਰੀਤ, ਭਾਈ ਗੁਰਮਿੰਦਰ ਸਿੰਘ ਜੀ ਨਾਲ ਵੀਰਜੀ ਅਤੇ ਭਾਈ ਸੁਰਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਨਗੇ 

ਇਸ ਸਮੇਂ ਗੁਰੂ ਕੇ ਲੰਗਰ ਵੀ ਅਤੁੱਟ ਵਰਤਨਗੇ 

ਬੇਨਤੀ ਕਰਤਾ: ਬਰਦ੍ਰਜ਼ ਕਲੱਬ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:), ਮਾਡਲ ਗ੍ਰਾਮ, ਲੁਧਿਆਣਾ । ਸੰਪਰਕ: 95013-17444

ਨੋਟ: ਗੁਰਦੁਆਰਾ ਸਾਹਿਬ ਵਿਖੇ ਹਰ ਮਹੀਨੇ ਅੰਮ੍ਰਿਤ ਸੰਚਾਰ ਹੁੰਦਾ ਹੈ ਅੰਮ੍ਰਿਤ ਅਭਿਲਾਖੀ 98146-35505 ਤੇ ਸੰਪਰਕ ਕਰੋ ਜੀ