ਆਰਸੇਟੀ ਦੇ ਸਿਖਿਆਰਥੀਆਂ ਦੀ ਸਹਾਇਤਾ ਨਾਲ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਮਾਸਕ ਬਣਾਉਣ ਦਾ ਕੰਮ ਸ਼ੁਰੂ

ਲੁਧਿਆਣਾ, 8 ਅਪ੍ਰੈੱਲ ( ਨਿਊਜ਼ ਪੰਜਾਬ)-ਵਿਸ਼ਵ ਭਰ ਵਿੱਚ ਫੈਲੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਤੋਂ ਆਮ ਲੋਕਾਂ ਨੂੰ ਬਚਾਉਣ ਦੇ ਮਕਸਦ ਨਾਲ ਪੰਜਾਬ ਐਂਡ ਸਿੰਧ ਬੈਂਕ ਨੇ ਆਰਸੇਟੀ (ਰੂਰਲ ਸੈੱਲਫ਼ ਇੰਪਲਾਈਮੈਂਟ ਟਰੇਨਿੰਗ ਇੰਸਟੀਚਿਊਟ) ਦੀਆਂ ਸਿਖਿਆਰਥਣਾਂ ਦੀ ਸਹਾਇਤਾ ਨਾਲ ਕੱਪੜੇ ਦੇ ਮਾਸਕ (ਮੂੰਹ ਢਕਣ ਵਾਲਾ ਕਵਰ) ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਲੀਡ ਬੈਂਕ ਦੇ ਮੈਨੇਜਰ ਸ੍ਰੀ ਅਨਿਲ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕਰਨ ਅਤੇ ਬਚਾਅ ਕਾਰਜਾਂ ਵਿੱਚ ਹਿੱਸਾ ਪਾਉਣ ਲਈ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਕਈ ਸਾਰਥਿਕ ਕਦਮ ਉਠਾਏ ਜਾ ਰਹੇ ਹਨ। ਜ਼ਿਲ•ਾ ਲੁਧਿਆਣਾ ਵਿੱਚ ਉੱਚ ਗੁਣਵੱਤਾ ਵਾਲੇ ਮਾਸਕਾਂ ਦੀ ਕਮੀ ਨੂੰ ਧਿਆਨ ਵਿੱਚ ਰੱਖਦਿਆਂ ਬੈਂਕ ਵੱਲੋਂ ਲੋਕਾਂ ਨੂੰ ਹੱਥ ਨਾਲ ਬਣੇ ਕੱਪੜੇ ਦੇ ਮਾਸਕ ਪਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਮਾਸਕ ਪਾ ਕੇ ਆਪਣੇ ਆਪ ਨੂੰ ਇਸ ਬਿਮਾਰੀ ਤੋਂ ਬਚਾਅ ਸਕਣ।
ਉਨ•ਾਂ ਦੱਸਿਆ ਕਿ ਤਿਆਰ ਹੋਏ ਮਾਸਕ ਜ਼ਿਲ•ਾ ਪ੍ਰਸਾਸ਼ਨ ਨੂੰ ਦਿੱਤੇ ਜਾਣਗੇ ਤਾਂ ਜੋ ਇਹ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਵੰਡੇ ਜਾ ਸਕਣ। ਬੈਂਕ ਕਰਮਚਾਰੀਆਂ ਨੂੰ ਵੀ ਇਹ ਮਾਸਕ ਵੰਡੇ ਜਾਣਗੇ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਦੀ ਲੋੜ ਨੂੰ ਪੂਰਾ ਕਰਨ ਲਈ ਆਰਸੇਟੀ ਦੇ ਵਿਦਿਆਰਥੀਆਂ ਵੱਲੋਂ ਲੋੜੀਂਦੇ ਮਾਸਕ ਤਿਆਰ ਕਰਨ ਦੀ ਸਮਰੱਥਾ ਹੈ। ਉਨ•ਾਂ ਦੱਸਿਆ ਕਿ ਆਰਸੇਟੀ ਵੱਲੋਂ ਜ਼ਿਲ•ਾ ਮੋਗਾ ਅਤੇ ਫਰੀਦਕੋਟ ਵਿੱਚ ਵੀ ਅਜਿਹੇ ਮਾਸਕ ਤਿਆਰ ਕੀਤੇ ਜਾ ਰਹੇ ਹਨ।