ਡੀ. ਐੱਮ. ਸੀ. ਹਸਪਤਾਲ ਵੱਲੋਂ ਜ਼ਿਲ•ਾ ਪ੍ਰਸਾਸ਼ਨ ਨੂੰ 1000 ਪੀ. ਪੀ. ਈ. ਕਿੱਟਾਂ ਦਾਨ
ਲੁਧਿਆਣਾ, 9 ਅਪ੍ਰੈੱਲ (news punjab)-ਵਿਸ਼ਵ ਭਰ ਵਿੱਚ ਫੈਲੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਤੋਂ ਆਮ ਲੋਕਾਂ ਨੂੰ ਬਚਾਉਣ ਅਤੇ ਪੀੜਤ ਮਰੀਜ਼ਾਂ ਦੇ ਬਿਹਤਰ ਇਲਾਜ਼ ਲਈ ਜ਼ਿਲ•ਾ ਪ੍ਰਸਾਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਸਥਾਨਕ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਮੈਨੇਜਮੈਂਟ ਵੱਲੋਂ ਜ਼ਿਲ•ਾ ਪ੍ਰਸਾਸ਼ਨ ਨੂੰ 1000 ਪੀ. ਪੀ. ਈ. (ਪਰਸਨਲ ਪ੍ਰੋਟੈਕਟਿਵ ਇਕੁਇਪਮੈਂਟ) ਕਿੱਟਾਂ ਦਾਨ ਵਜੋਂ ਦੇਣ ਦਾ ਫੈਸਲਾ ਕੀਤਾ ਹੈ। ਇਨ•ਾਂ ਕਿੱਟਾਂ ਦੀ ਬਾਜ਼ਾਰੀ ਕੀਮਤ ਕਰੀਬ 7 ਲੱਖ ਰੁਪਏ ਬਣਦੀ ਹੈ।
ਇਸ ਸੰਬੰਧੀ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਮੈਨੇਜਮੈਂਟ ਅਤੇ ਸਕੱਤਰ ਸ੍ਰੀ ਪ੍ਰੇਮ ਗੁਪਤਾ ਦੇ ਉੱਦਮ ਲਈ ਧੰਨਵਾਦ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ-ਕਮ-ਨੋਡਲ ਅਫ਼ਸਰ ਸ੍ਰੀ ਅਮਿਤ ਬੈਂਬੀ ਨੇ ਕਿਹਾ ਕਿ ਇਸ ਦਿਆਨਤਦਾਰੀ ਨਾਲ ਜ਼ਿਲ•ਾ ਸਿਹਤ ਵਿਭਾਗ ਨੂੰ ਕਾਫੀ ਸਹਾਇਤਾ ਮਿਲੇਗੀ। ਉਨ•ਾਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਪੀੜਤ ਮਰੀਜ਼ਾਂ ਨੂੰ ਉੱਚ ਪੱਧਰ ਦਾ ਇਲਾਜ਼ ਮੁਹੱਈਆ ਕਰਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਕੰਮ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਹਰ ਸਿਹਤ ਸਹੂਲਤ ਮੁਹੱਈਆ ਕਰਾਉਣ ਲਈ ਯਤਨ ਕੀਤੇ ਜਾ ਰਹੇ ਹਨ, ਉਥੇ ਹੀ ਡੀ. ਐੱਮ. ਸੀ. ਹਸਪਤਾਲ ਵਰਗੇ ਅਦਾਰੇ ਵੀ ਲੋਕ ਹਿੱਤ ਵਿੱਚ ਅੱਗੇ ਆ ਰਹੇ ਹਨ।
ਸ੍ਰੀ ਬੈਂਬੀ ਨੇ ਦੱਸਿਆ ਕਿ ਬੀਤੇ ਦਿਨੀਂ ਹੀ ਡੀ. ਐੱਮ. ਸੀ. ਹਸਪਤਾਲ ਤੋਂ ਜ਼ਿਲ•ਾ ਲੁਧਿਆਣਾ ਦੀ ਪਹਿਲੀ ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰ ਪਹੁੰਚੀ ਹੈ। ਇਸ ਤੋਂ ਇਲਾਵਾ ਜਿਹੜੇ ਹੋਰ ਮਰੀਜ਼ ਵੀ ਜ਼ਿਲ•ਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ਼ ਕਰਵਾ ਰਹੇ ਹਨ, ਉਹ ਵੀ ਲਗਾਤਾਰ ਸਿਹਤਯਾਬੀ ਵੱਲ ਵਧ ਰਹੇ ਹਨ। ਉਨ•ਾਂ ਹੋਰਨਾਂ ਕਾਰਪੋਰੇਟ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਮੁਸ਼ਕਿਲ ਘੜੀ ਵਿੱਚ ਪ੍ਰਸਾਸ਼ਨ ਦਾ ਸਹਿਯੋਗ ਦੇਣ ਲਈ ਅੱਗੇ ਆਉਣ। ਉਨ•ਾਂ ਕਿਹਾ ਕਿ ਜੇਕਰ ਕੋਈ ਵੀ ਅਦਾਰਾ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਦਾਨ ਦੇਣਾ ਚਾਹੁੰਦਾ ਹੈ ਤਾਂ ਉਹ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਸਥਿਤ ਉਨ•ਾਂ ਦੇ ਦਫ਼ਤਰ ਨਾਲ ਜਾਂ ਉਨ•ਾਂ ਦੇ ਮੋਬਾਈਲ ਨੰਬਰ 9888867455 ‘ਤੇ ਸੰਪਰਕ ਕਰ ਸਕਦੇ ਹਨ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਸਿਹਤ ਵਿਭਾਗ ਲੁਧਿਆਣਾ ਨੂੰ ਹੋਰ ਪੀ. ਪੀ. ਈ. ਕਿੱਟਾਂ, ਐੱਨ 95 ਫੇਸ ਮਾਸਕ ਅਤੇ ਵੈਂਟੀਲੇਟਰਾਂ ਦੀ ਜ਼ਰੂਰਤ ਹੈ। ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਦਿੱਤਾ ਗਿਆ ਦਾਨ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਉਣ ਵਿੱਚ ਸਹਾਈ ਸਿੱਧ ਹੋਵੇਗਾ।