ਦਰਿਆਵਾਂ ਅਤੇ ਨਦੀਆਂ ਸਮੇਤ ਨੀਵੇਂ ਇਲਾਕਿਆਂ ਵਿੱਚ ਜਾਣ ਤੋਂ ਗੁਰੇਜ਼ ਕਰਨ ਦੀ ਅਡਵਾਈਜਰੀ ਜਾਰੀ
ਵਸਨੀਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੰਦਿਆਂ ਕਿਹਾ! ਘਬਰਾਉਣ ਦੀ ਲੋੜ ਨਹੀਂ, ਜ਼ਰੂਰੀ ਨਾ ਹੋਵੇ ਤਾਂ ਦਰਿਆ ਦੇ ਕੰਢਿਆਂ ‘ਤੇ ਜਾਣ ਤੋਂ ਕੀਤਾ ਜਾਵੇ ਗੁਰੇਜ਼
ਲੁਧਿਆਣਾ, 09 ਜੁਲਾਈ –
ਪੰਜਾਬ ਭਰ ਅਤੇ ਗੁਆਂਢੀ ਸੂਬਾ ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰਾਂ ਵਿੱਚ ਪਿਛਲੇ 2 ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਦੇ ਚੱਲਦਿਆਂ ਨਹਿਰਾਂ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧਿਆ ਹੈ ਅਤੇ ਪਾਣੀ ਦਾ ਵਹਾਅ ਵੀ ਤੇਜ਼ ਹੋ ਗਿਆ ਹੈ।
ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਨਗਰ ਨਿਗਮ ਲੁਧਿਆਣਾ ਅਤੇ ਐਕਸੀਅਨ ਡਰੇਨੇਜ ਦੀਆਂ ਟੀਮਾਂ ਇਹ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀਆਂ ਹਨ ਕਿ ਲੋਕਾਂ ਨੂੰ ਪਾਣੀ ਦੀ ਮਾਰ ਤੋਂ ਬਚਾਇਆ ਜਾ ਸਕੇ।
ਰੋਪੜ ਹੈੱਡਵਰਕਸ ਤੋਂ ਪਾਣੀ ਛੱਡਿਆ ਗਿਆ ਹੈ ਜੋ ਦੁਪਹਿਰ ਤੱਕ ਲੁਧਿਆਣਾ ਸਤਲੁਜ ਵਿੱਚ ਪਹੁੰਚ ਜਾਵੇਗਾ। ਨੇੜਲੀਆਂ ਪੰਚਾਇਤਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ ਅਤੇ ਦਰਿਆਵਾਂ ਦੇ ਕੰਢਿਆਂ ‘ਤੇ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ।
ਇਸ ਤੋਂ ਇਲਾਵਾ, ਬੁੱਢਾ ਦਰਿਆ ਵਿੱਚ ਵਹਾਅ ਦੇ ਪੱਧਰ ਵਿੱਚ ਵਾਧਾ ਹੋਣ ਕਾਰਨ, ਦਰਿਆ ਦੇ ਕਿਨਾਰੇ ਨੀਵੇਂ ਇਲਾਕਿਆਂ ਅਤੇ ਘਰਾਂ/ਝੁੱਗੀਆਂ ਵਿੱਚ ਵਿਸ਼ੇਸ਼ ਤੌਰ ‘ਤੇ ਚੌਕਸੀ ਵਧਾ ਦਿੱਤੀ ਗਈ ਹੈ।
ਸਾਰੀਆਂ ਟੀਮਾਂ ਮੁਸਤੈਦ ਹਨ; ਸਾਰੇ ਮਾਲ ਕਰਮਚਾਰੀ ਮੁਨਾਦੀ ਕਰਵਾ ਰਹੇ ਹਨ ਅਤੇ ਲੋੜ ਪੈਣ ‘ਤੇ ਰਾਹਤ ਕੈਂਪਾਂ ਲਈ ਸੁਰੱਖਿਅਤ ਥਾਵਾਂ ਦੀ ਚੋਣ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਲੋੜ ਪੈਣ ‘ਤੇ ਤੁਰੰਤ ਮਦਦ ਲਈ ਗੈਰ ਸਰਕਾਰੀ ਸੰਗਠਨਾਂ/ਉਦਯੋਗਿਕ ਐਸੋਸੀਏਸ਼ਨਾਂ/ਗੁਰਦੁਆਰਿਆਂ ਨਾਲ ਵੀ ਰਾਬਤਾ ਕਰ ਰਿਹਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਸਾਰੀਆਂ ਰਾਹਤ ਏਜੰਸੀਆਂ ਨਾਲ ਤਾਲਮੇਲ ਕੀਤਾ ਗਿਆ ਹੈ ਜਿਸਦੇ ਤਹਿਤ ਐਨ.ਡੀ.ਆਰ.ਐਫ. ਵਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆਂ (ਐਨ.ਐਚ.ਏ.ਆਈ.) ਅਤੇ ਪੀ.ਡਬਲਿਊ.ਡੀ. ਦੇ ਸਟਾਫ ਨਾਲ ਵੀ ਤਾਲਮੇਲ ਕੀਤਾ ਗਿਆ ਹੈ ਤਾਂ ਜੋ ਹੜ੍ਹ ਵਰਗੀ ਸਥਿਤੀ ਦੌਰਾਨ ਸੜ੍ਹਕਾਂ ‘ਤੇ ਇਕੱਠਾ ਹੋਣ ਵਾਲੇ ਪਾਣੀ ਨਾਲ ਨਜਿੱਠਿਆ ਜਾ ਸਕੇ।
-ਦਰਿਆਵਾਂ ਅਤੇ ਨਦੀਆਂ ਸਮੇਤ ਨੀਵੇਂ ਇਲਾਕਿਆਂ ਵਿੱਚ ਜਾਣ ਤੋਂ ਗੁਰੇਜ਼ ਕੀਤਾ ਜਾਵੇ -ਡਿਪਟੀ ਕਮਿਸ਼ਨਰ ਐਨ.ਪੀ.ਐਸ ਰੰਧਾਵਾ
ਨਵਾਂਸ਼ਹਿਰ, 9 ਜੁਲਾਈ
ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿਚ ਮੀਂਹ ਪੈਣ ਦੇ ਕਾਰਨ ਰੋਪੜ ਹੈਡਵਰਕਸ ਤੋਂ ਮਿਲੀ ਸੂਚਨਾ ਦੇ ਅਨੁਸਾਰ ਰਾਤ 11 ਵਜੇ ਤੱਕ 35000 ਸੀ.ਐਸ ਦੇ ਕਰੀਬ ਪਾਣੀ ਛੱਡਿਆ ਗਿਆ ਸੀ। ਉਨ੍ਹਾਂ ਕਿਹਾ ਕਿ ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਨ ਹੁਣ ਇਹ ਪਾਣੀ 50000 ਸੀ.ਐਸ ਤੱਕ ਛੱਡੇ ਜਾਣ ਦੀ ਸੰਭਾਵਨਾ ਹੈ, ਜੋ ਕਿਉਂਕਿ 50000 ਤੋਂ 140000 ਸੀ.ਐਸ ਵਿਚਕਾਰ ਆਉਂਦਾ ਹੈ ਅਤੇ ਇਹ ਲੋਅ ਫਲੱਡ ਦੇ ਹਾਲਾਤਾਂ ਅਧੀਨ ਆਉਂਦਾ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੋਪੜ ਹੈਡ ਵਰਕ ਤੋਂ ਪਾਣੀ ਛੱਡਣ ਨਾਲ ਕਿਸੇ ਵੀ ਸਮੇਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਉੱਚਾ ਹੋ ਸਕਦਾ ਹੈ, ਇਸ ਲਈ ਦਰਿਆਵਾਂ ਅਤੇ ਨਦੀਆਂ ਦੇ ਨੇੜੇ ਰਹਿਣ ਵਾਲੇ ਪਿੰਡ ਵਾਸੀ ਇਹਨਾਂ ਵਿੱਚ ਬਿਲਕੁਲ ਨਾ ਜਾਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕੀਤੇ ਗਏ ਫਲੱਡ ਕੰਟਰੋਲ ਰੂਮ ਦਾ ਨੰਬਰ 01823-220645 ਹੈ। ਇਸੇ ਤਰ੍ਹਾਂ ਤਰ੍ਹਾਂ ਤਹਿਸੀਲ ਪੱਧਰ ’ਤੇ ਸਥਾਪਿਤ ਕੀਤੇ ਕੰਟਰੋਲ ਰੂਮਾਂ ਵਿੱਚ ਤਹਿਸੀਲ ਬਲਾਚੌਰ ਦਾ 01885-220075 ਅਤੇ ਤਹਿਸੀਲ ਬੰਗਾ ਦਾ 01823-264666 ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਸਾਂਝੀ ਕਰਨ ਜਾਂ ਸੂਚਨਾ ਦੇਣ ਲਈ ਇਨ੍ਹਾਂ ਕੰਟਰੋਲ ਰੂਮ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।
ਇਸੇ ਤਰ੍ਹਾਂ ਦੀਆ ਹਦਾਇਤਾਂ ਲੁਧਿਆਣਾ ਪ੍ਰਸ਼ਾਸ਼ਨ ਵੱਲੋਂ ਵੀ ਜਾਰੀ ਕੀਤੀਆ ਗਈਆ ਹਨ।