ਰਾਜ ਦੇ ਸਾਰੇ ਸਰਕਾਰੀ ਦਫ਼ਤਰ ਹੁਣ ਪੁਰਾਣੇ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ

14 ਜੁਲਾਈ
ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕਰਦਿਆਂ ਰਾਜ ਵਿਚਲੇ ਤੇ ਚੰਡੀਗੜ੍ਹ ਸਥਿਤ ਆਪਣੇ ਦਫ਼ਤਰਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਇਸ ਪੱਤਰ ਅਨੁਸਾਰ 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਾਰੇ ਦਫ਼ਤਰ ਖੁੱਲ੍ਹਿਅ ਕਰਨਗੇ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਜਾਰੀ ਇਸ ਪੱਤਰ ਨੂੰ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਭੇਜ ਦਿੱਤਾ ਗਿਆ ਹੈ।