ਨਹੀਂ ਰਹੇ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ

ਲੁਧਿਆਣਾ, 26 ਜੁਲਾਈ

ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੱਜ dmc ਹਸਪਤਾਲ ਵਿਖੇ ਦਿਹਾਂਤ ਹੋ ਗਿਆ ਹੈ। ਪਿਛਲੇ ਕੁੱਝ ਦਿਨਾਂ ਤੋਂ ਇਨਫੈਕਸ਼ਨ ਫੈਲਣ ਕਾਰਨ ਉਹ ਹਸਪਤਾਲ ਵਿੱਚ ਦਾਖ਼ਲ ਸਨ।

ਸੁਰਿੰਦਰ ਛਿੰਦਾ ਦੇ ਇਸ ਦੁਨੀਆ ਤੋਂ ਰੁਖ਼ਸਤ ਹੋ ਜਾਣ ਨਾਲ ਪੰਜਾਬੀ ਲੋਕ ਗਾਇਕੀ ਨੂੰ ਵੱਡਾ ਘਾਟਾ ਪਿਆ ਹੈ।