ਰਾਹੁਲ ਗਾਂਧੀ ਨੂੰ ਸੁਪ੍ਰੀਮ ਕੋਰਟ ਵੱਲੋਂ ਵੱਡੀ ਰਾਹਤ – ਸਜਾ ਤੇ ਰੋਕ ਲਗਾਈ, ਲੋਕ ਸਭਾ ਮੈਂਬਰਸ਼ਿਪ ਬਹਾਲ
ਨਵੀਂ ਦਿੱਲੀ, 4 ਅਗਸਤ-
‘ਮੋਦੀ ਸਰਨੇਮ’ ਟਿੱਪਣੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਰਾਹਤ ਦਿੰਦੇ ਹੋਏ ਗੁਜਰਾਤ ਹਾਈਕੋਰਟ ਦੇ 2 ਸਾਲ ਦੀ ਸਜ਼ਾ ਦੇ ਫ਼ੈਸਲੇ ‘ਤੇ ਰੋਕ ਲਗਾ ਦਿੱਤੀ ਹੈ।ਸੁਪਰੀਮ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਦੇ ਜੱਜ ਵਲੋਂ ਵੱਧ ਤੋਂ ਵੱਧ ਸਜ਼ਾ ਦੇਣ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ, ਅੰਤਿਮ ਨਿਰਣੇ ਤੱਕ ਸਜ਼ਾ ਦੇ ਹੁਕਮਾਂ ‘ਤੇ ਰੋਕ ਲਾਉਣ ਦੀ ਲੋੜ ਹੈ।ਹੇਠਲੀ ਅਦਾਲਤ ਦੇ ਹੁਕਮਾਂ ਦੇ ਪ੍ਰਭਾਵ ਵਿਆਪਕ ਹਨ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਨਾ ਸਿਰਫ਼ ਰਾਹੁਲ ਗਾਂਧੀ ਦੇ ਜਨਤਕ ਜੀਵਨ ਵਿਚ ਬਣੇ ਰਹਿਣ ਦਾ ਅਧਿਕਾਰ ਪ੍ਰਭਾਵਿਤ ਹੋਇਆ ਸੀ, ਸਗੋਂ ਉਨ੍ਹਾਂ ਵੋਟਰਾਂ ਦਾ ਵੀ ਪ੍ਰਭਾਵਤ ਹੋਇਆ ਸੀ ਜਿਨ੍ਹਾਂ ਨੇ ਉਨ੍ਹਾਂ ਨੂੰ ਚੁਣਿਆ ਸੀ