ਤੋਸ਼ਾਖਾਨਾ ਮਾਮਲੇ ਵਿੱਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 3 ਸਾਲ ਦੀ ਸਜ਼ਾ
ਨਿਊਜ਼ ਪੰਜਾਬ
ਇਸਲਾਮਾਬਾਦ, 5 ਅਗਸਤ-
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਦਾਲਤ ਨੇ ਤੋਸ਼ਾਖਾਨ ਕੇਸ ਵਿਚ 3 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਇਮਰਾਨ ਖ਼ਾਨ ਨੂੰ ਅਗਲੇ 5 ਸਾਲ ਤੱਕ ਚੋਣਾਂ ਲੜਨ ਲਈ ਵੀ ਅਯੋਗ ਕਰਾਰ ਦਿੱਤਾ ਗਿਆ ਹੈ। ਅਦਾਲਤ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ ਅਤੇ ਨਾਲ ਹੀ 1 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ।