ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਡੰਗਿਆ, ਟਵੀਟ ਕਰਕੇ ਦਿਤੀ ਜਾਣਕਾਰੀ
ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਇਕ ਵਾਰ ਫਿਰ ਤੋਂ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀਆਂ ਵੱਲੋਂ ਮੌਕੇ ਉਤੇ ਜਾ ਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। ਇਸ ਮੌਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ, ਇਸ ਦੀ ਜਾਣਕਾਰੀ ਖੁਦ ਸਿਖਿਆ ਮੰਤਰੀ ਨੇ ਟਵਿੱਟ ਰਾਹੀਂ ਦਿੱਤੀ ਹੈ। ਹਰਜੋਤ ਸਿੰਘ ਬੈਂਸ ਨੇ ਟਵਿਟ ਕੀਤਾ ਹੈ ਕਿ ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ। 15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ। ਗੁਰੂ ਸਾਹਿਬ ਜੀ ਵੱਲੋਂ ਬਖਸ਼ੀ ਸੇਵਾ ਕਰਦਿਆਂ ਤਿੰਨ ਦਿਨ ਪਹਿਲਾਂ ਰਾਹਤ ਕਾਰਜਾਂ ਦੌਰਾਨ ਮੇਰੇ ਪੈਰ ‘ਤੇ ਜ਼ਹਿਰੀਲਾ ਸੱਪ ਲੜ ਗਿਆ ਸੀ। ਇਲਾਜ ਦੇ ਦੌਰਾਨ ਹੀ ਮੈਂ ਵਾਪਸ ਆਪਣੇ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ।ਵਾਹਿਗੁਰੂ ਜੀ ਦੀ ਮੇਹਰ, ਆਪ ਸਭ ਦੇ ਅਸ਼ੀਰਵਾਦ, ਦੁਆਵਾਂ ਅਤੇ ਅਰਦਾਸਾਂ ਸਦਕਾ ਹੁਣ ਮੈਂ ਹੁਣ ਬਿਲਕੁਲ ਠੀਕ ਹਾਂ। ਜ਼ਹਿਰ ਕਾਰਨ ਆਈ ਸੋਜ ਘੱਟ ਰਹੀ ਹੈ। ਸਾਰੇ ਡਾਕਟਰੀ ਟੈਸਟ ਵੀ ਹੁਣ ਨਾਰਮਲ ਆਏ ਹਨ। ਤੁਹਾਡਾ ਸਾਰਿਆਂ ਦਾ ਪਿਆਰ, ਸਾਥ ਅਤੇ ਅਸ਼ੀਰਵਾਦ ਹਮੇਸ਼ਾਂ ਮੈਨੂੰ ਸ਼ਕਤੀ ਅਤੇ ਹੌਂਸਲਾ ਦਿੰਦਾ ਰਿਹਾ ਹੈ। ਵਾਹਿਗੁਰੂ ਸੱਚੇ ਪਾਤਸ਼ਾਹ ਸਭ ਤੇ ਆਪਣਾ ਮੇਹਰ ਭਰਿਆ ਹੱਥ ਰੱਖਣ।