67ਵੇਂ ਪੰਜਾਬ ਜ਼ੋਨਲ ਬਾਸਕਿਟਬਾਲ ਟੂਰਨਾਮੈਂਟ ਵਿੱਚ ਬੀ ਸੀ ਐਮ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਨਿਊਜ਼ ਪੰਜਾਬ

– 67ਵਾਂ ਪੰਜਾਬ ਜ਼ੋਨਲ ਬਾਸਕਿਟਬਾਲ ਟੂਰਨਾਮੈਂਟ ਵਿੱਚ ਬੀ ਸੀ ਐਮ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ਾਸ਼ਤਰੀ ਨਗਰ, ਲੁਧਿਆਣਾ ਦੀਆਂ ਦੋਨੋ ਟੀਮਾਂ ਨੇ ਅੰਡਰ 14 ਅਤੇ 17 ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਲ ਕੀਤਾ

ਲੁਧਿਆਣਾ, 20 ਅਗਸਤ (ਨਿਊਜ਼ ਪੰਜਾਬ ਬਿਊਰੋ ) – 67ਵਾਂ ਪੰਜਾਬ ਜ਼ੋਨਲ ਬਾਸਕਿਟਬਾਲ ਟੂਰਨਾਮੈਂਟ ਬੀਤੇ ਦਿਨੀਂ ਡੀ ਏ ਵੀ ਸਕੂਲ ਪੱਖੋਵਾਲ ਰੋਡ ਵਿਖੇ ਕਰਵਾਇਆ ਗਿਆ, ਜਿਸ ਵਿੱਚ ਬੀ ਸੀ ਐਮ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ਾਸ਼ਤਰੀ ਨਗਰ, ਲੁਧਿਆਣਾ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ।

ਟੀਮ ਦੇ ਕੋਚ ਸ਼੍ਰੀ ਦੇਵ ਮਹਿਰਾ ਨੇ ਦੱਸਿਆ ਕਿ ਲੜਕੀਆਂ ਦੇ ਅੰਡਰ 14 ਅਤੇ ਅੰਡਰ 17 ਵਰਗ ਦੇ ਮੁਕਾਬਲਿਆਂ ਵਿੱਚ ਸਕੂਲ ਦੀਆਂ ਦੋਵੇਂ ਟੀਮਾਂ ਦੂਜੇ ਸਥਾਨ ਉੱਤੇ ਰਹੀਆਂ। ਉਹਨਾਂ ਕਿਹਾ ਕਿ ਉਹਨਾਂ ਦੇ ਬੱਚੇ ਭਵਿੱਖ ਦੇ ਮੁਕਾਬਲਿਆਂ ਵਿੱਚ ਵੀ ਬਹੁਤ ਵਧੀਆ ਪ੍ਰਦਰਸ਼ਨ ਕਰਨਗੇ।