ਹੜ੍ਹ ਦੇ ਹਾਲਾਤ ਦੇਖਦੇ ਹੋਏ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 26 ਅਗਸਤ ਤੱਕ ਛੁੱਟੀਆਂ
ਨਿਊਜ਼ ਪੰਜਾਬ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।