ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ, ਮਰਹੂਮ ਦੇ ਪਰਿਵਾਰ ਨੂੰ 10 ਲੱਖ ਰੁਪਏ, ਸਰਕਾਰੀ ਨੌਕਰੀ ਅਤੇ ਗ੍ਰਿਫਤਾਰ ਕਿਸਾਨ ਪਰਚੇ ਰੱਦ ਕਰਕੇ ਰਿਹਾਅ ਕੀਤੇ ਜਾਣਗੇ
ਸੰਗਰੂਰ, 23 ਅਗਸਤ
ਲੌਂਗੋਵਾਲ ’ਚ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਤੋਂ ਬਾਅਦ ਚੱਲ ਰਹੇ ਅੰਦੋਲਨ ਮਾਮਲੇ ’ਚ ਅੱਜ ਇਥੇ ਕਿਸਾਨ ਜਥੇਬੰਦੀਆਂ ਤੇ ਪੰਜਾਬ ਪੁਲੀਸ ਦੇ ਉੱਚ ਅਧਿਕਾਰੀਆਂ ਵਿਚਾਲੇ 3 ਘੰਟਿਆਂ ਤੱਕ ਮੀਟਿੰਗ ਚੱਲੀ। ਮੀਟਿੰਗ ਵਿੱਚ ਸਹਿਮਤੀ ਬਣੀ ਕਿ ਮਰਹੂਮ ਕਿਸਾਨ ਪ੍ਰੀਤਮ ਸਿੰੰਘ ਦੇ ਪਰਿਵਾਰ ਨੂੰ ਦੱਸ ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇਕ ਜੀਅ ਨੂੰ ਯੋਗਤਾ ਮੁਤਾਬਕ ਸਰਕਾਰੀ ਨੌਕਰੀ ਤੇ ਉਸ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਮੀਟਿੰਗ ਵਿੱਚ ਇਹ ਫ਼ੈਸਲਾ ਵੀ ਹੋਇਆ ਕਿ ਲੌਂਗੋਵਾਲ ਵਿੱਚ ਪੁਲੀਸ ਲਾਠੀਚਾਰਜ ਦੌਰਾਨ ਗੰਭੀਰ ਜ਼ਖ਼ਮੀਆਂ ਨੂੰ ਦੋ-ਦੋ ਲੱਖ ਤੇ ਘੱਟ ਜ਼ਖ਼ਮੀਆਂ ਨੂੰ ਇਕ ਇਕ ਲੱਖ ਰੁਪਏ । ਇਸ ਤੋਂ ਇਲਾਵਾ ਜਿਹੜੀਆਂ ਕਿਸਾਨ ਜਥੇਬੰਦੀਆਂ ਗੱਡੀਆਂ ਭੰਨ੍ਹੀਆਂ ਗਈਆਂ ਹਨ, ਉਨ੍ਹਾਂ ਦੀ ਸਰਕਾਰ ਮੁਰੰਮਤ ਕਰਵਾਏਗੀ। ਇਸ ਦੇ ਨਾਲ ਪੰਜਾਬ ਭਰ ’ਚ ਕਿਸਾਨਾਂ ’ਤੇ ਦਰਜ ਪਰਚੇ ਰੱਦ ਹੋਣਗੇ ਤੇ ਕਿਸਾਨਾਂ ਬਿਨ੍ਹਾਂ ਸ਼ਰਤ ਰਿਹਾਈ ਹੋਵੇਗੀ। ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਾਰੇ ਕਿਸਾਨਾਂ ਦੀ ਰਿਹਾਈ ਨਹੀਂ ਹੁੰਦੀ ਮਰਹੂਮ ਪ੍ਰੀਤਮ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ।