ਕੀ ਦੁੱਖਾਂ ਤੋਂ ਬਚਿਆ ਜਾ ਸਕਦਾ ਹੈ? – ਵਿਚਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 26 ਅਗਸਤ 2023
ਨਿਊਜ਼ ਪੰਜਾਬ
ਕੀ ਦੁੱਖਾਂ ਤੋਂ ਬਚਿਆ ਜਾ ਸਕਦਾ ਹੈ? – ਵਿਚਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ
Amrit wele da mukhwak,
Shri Hamandar sahib amritsar sahib ji,
Ang-479-480,26-08-23
ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥ ਆਸਾ ॥ {ਪੰਨਾ 479-480}
ਪਦ ਅਰਥ: ਪਟੰਬਰ = ਪਟ ਦੇ ਅੰਬਰ, ਪਟ ਦੇ ਕੱਪੜੇ। ਗਰੀ ਗੋਦਰੀ = ਗਲੀ ਹੋਈ ਗੋਦੜੀ, ਜੁੱਲੀ। ਪਰਾਰਾ = ਪਰਾਲੀ। ਖਾਨ = ਘਰਾਂ ਵਿਚ।1।
ਅਹਿਰਖ = ਹਿਰਖ, ਈਰਖਾ, ਗਿਲਾ। ਵਾਦੁ = ਝਗੜਾ। ਸੁਕ੍ਰਿਤੁ = ਨੇਕ ਕਮਾਈ।1। ਰਹਾਉ।
ਬਹੁ ਬਿਧਿ = ਕਈ ਕਿਸਮਾਂ ਦੀ। ਬਾਨੀ = ਰੰਗਤ, ਵੰਨੀ। ਮੁਕਤਾਹਲ = ਮੋਤੀਆਂ ਦੀਆਂ ਮਾਲਾਂ। ਬਿਆਧਿ = ਮਧ, ਸ਼ਰਾਬ ਆਦਿਕ ਰੋਗ ਲਾਣ ਵਾਲੀਆਂ ਚੀਜ਼ਾਂ।2।
ਮੂੰਡ = ਸਿਰ।3।
ਮਨਿ = ਮੰਨ ਕੇ, ਮੰਨਿ। ਸਤਿ = ਅਟੱਲ। ਮੰਨਿ = ਮਨਿ, ਮਨ ਵਿਚ।4।
ਚਿਰਗਟ = ਪਿੰਜਰਾ। ਚਟਾਰਾ = ਚਿੜਾ। ਤਰੀ ਤਾਗਰੀ = ਕੁੱਜੀ ਤੇ ਠੂਠੀ। ਛੂਟੀ = ਛੁੱਟ ਜਾਂਦੀ ਹੈ, ਧਰੀ ਹੀ ਰਹਿ ਜਾਂਦੀ ਹੈ।5।
ਪਦ ਅਰਥ: (ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) ; ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ।1।
(ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ।1। ਰਹਾਉ।
ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ।2।
ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ– ਇਹ ਧਨ ਮੇਰਾ ਹੈ। (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ)।3।
ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ) , ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ।4।
ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ” = ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ) ; (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ)।5।3। 16।
ਹਮ ਮਸਕੀਨ ਖੁਦਾਈ ਬੰਦੇ ਤੁਮ ਰਾਜਸੁ ਮਨਿ ਭਾਵੈ ॥ ਅਲਹ ਅਵਲਿ ਦੀਨ ਕੋ ਸਾਹਿਬੁ ਜੋਰੁ ਨਹੀ ਫੁਰਮਾਵੈ ॥੧॥ ਕਾਜੀ ਬੋਲਿਆ ਬਨਿ ਨਹੀ ਆਵੈ ॥੧॥ ਰਹਾਉ ॥ ਰੋਜਾ ਧਰੈ ਨਿਵਾਜ ਗੁਜਾਰੈ ਕਲਮਾ ਭਿਸਤਿ ਨ ਹੋਈ ॥ ਸਤਰਿ ਕਾਬਾ ਘਟ ਹੀ ਭੀਤਰਿ ਜੇ ਕਰਿ ਜਾਨੈ ਕੋਈ ॥੨॥ ਨਿਵਾਜ ਸੋਈ ਜੋ ਨਿਆਉ ਬਿਚਾਰੈ ਕਲਮਾ ਅਕਲਹਿ ਜਾਨੈ ॥ ਪਾਚਹੁ ਮੁਸਿ ਮੁਸਲਾ ਬਿਛਾਵੈ ਤਬ ਤਉ ਦੀਨੁ ਪਛਾਨੈ ॥੩॥ ਖਸਮੁ ਪਛਾਨਿ ਤਰਸ ਕਰਿ ਜੀਅ ਮਹਿ ਮਾਰਿ ਮਣੀ ਕਰਿ ਫੀਕੀ ॥ ਆਪੁ ਜਨਾਇ ਅਵਰ ਕਉ ਜਾਨੈ ਤਬ ਹੋਇ ਭਿਸਤ ਸਰੀਕੀ ॥੪॥ ਮਾਟੀ ਏਕ ਭੇਖ ਧਰਿ ਨਾਨਾ ਤਾ ਮਹਿ ਬ੍ਰਹਮੁ ਪਛਾਨਾ ॥ ਕਹੈ ਕਬੀਰਾ ਭਿਸਤ ਛੋਡਿ ਕਰਿ ਦੋਜਕ ਸਿਉ ਮਨੁ ਮਾਨਾ ॥੫॥੪॥੧੭॥ {ਪੰਨਾ 480}
ਪਦ ਅਰਥ: ਮਸਕੀਨ = ਆਜਜ਼, ਨਿਮਾਣੇ। ਖੁਦਾਈ ਬੰਦੇ = ਰੱਬ ਦੇ ਪੈਦਾ ਕੀਤੇ ਬੰਦੇ। ਰਾਜਸੁ = ਹਕੂਮਤ। ਤੁਮ = ਤੁਹਾਨੂੰ। ਅਲਹ = ਰੱਬ। ਅਵਲਿ = ਪਹਿਲਾ, (ਭਾਵ, ਸਭ ਤੋਂ ਵੱਡਾ)। ਦੀਨ = ਧਰਮ, ਮਜ਼ਹਬ। (ਨੋਟ: ਸਾਰੇ ਮੁਸਲਮਾਨੀ ਲਫ਼ਜ਼ ਹਨ) ਜੋਰੁ = ਧੱਕਾ।1।
ਕਾਜੀ = ਹੇ ਕਾਜ਼ੀ!।1। ਰਹਾਉ।
ਰੋਜਾ ਧਰੈ = ਰੋਜ਼ਾ ਰੱਖਦਾ ਹੈ। ਸਤਰਿ = ਗੁਪਤ। ਕਾਬਾ = ਰੱਬ ਦਾ ਘਰ। ਘਟ ਹੀ ਭੀਤਰਿ = ਦਿਲ ਦੇ ਅੰਦਰ ਹੀ।2।
ਅਕਲਹਿ = ਅਕਲ ਨਾਲ। ਮੁਸਿ = ਠੱਗ ਕੇ, ਵੱਸ ਵਿਚ ਕਰ ਕੇ। ਪਾਚਹੁ = ਕਾਮਾਦਿਕ ਪੰਜਾਂ ਨੂੰ।3।
ਜੀਅ ਮਹਿ = ਆਪਣੇ ਹਿਰਦੇ ਵਿਚ। ਮਣੀ = ਅਹੰਕਾਰ। ਆਪੁ = ਆਪਣੇ ਆਪ ਨੂੰ। ਜਨਾਇ = ਸਮਝਾ ਕੇ। ਸਰੀਕੀ = ਭਾਈਵਾਲ, ਸਾਂਝੀਵਾਲ।4।
ਪਛਾਨਾ = ਪਛਾਣਦਾ ਹੈ। ਨਾਨਾ = ਅਨੇਕ। ਤਾ ਮਹਿ = ਇਹਨਾਂ (ਵੇਸਾਂ) ਵਿਚ।5।
ਅਰਥ: (ਹੇ ਕਾਜ਼ੀ!) ਅਸੀਂ ਤਾਂ ਆਜਜ਼ ਲੋਕ ਹਾਂ, ਪਰ ਹਾਂ (ਅਸੀਂ ਭੀ) ਰੱਬ ਦੇ ਪੈਦਾ ਕੀਤੇ ਹੋਏ। ਤੁਹਾਨੂੰ ਆਪਣੇ ਮਨ ਵਿਚ ਹਕੂਮਤ ਚੰਗੀ ਲੱਗਦੀ ਹੈ (ਭਾਵ, ਤੁਹਾਨੂੰ ਹਕੂਮਤ ਦਾ ਮਾਣ ਹੈ)। ਮਜ਼ਹਬ ਦਾ ਸਭ ਤੋਂ ਵੱਡਾ ਮਾਲਕ ਤਾਂ ਰੱਬ ਹੈ, ਉਹ (ਕਿਸੇ ਉਤੇ) ਧੱਕਾ ਕਰਨ ਦੀ ਆਗਿਆ ਨਹੀਂ ਦੇਂਦਾ।1।
ਹੇ ਕਾਜ਼ੀ! ਤੇਰੀਆਂ (ਜ਼ਬਾਨੀ) ਗੱਲਾਂ ਫਬਦੀਆਂ ਨਹੀਂ।1। ਰਹਾਉ।
(ਨਿਰਾ) ਰੋਜ਼ਾ ਰੱਖਿਆਂ, ਨਿਮਾਜ਼ ਪੜ੍ਹਿਆਂ ਤੇ ਕਲਮਾ ਆਖਿਆਂ ਭਿਸ਼ਤ ਨਹੀਂ ਮਿਲ ਜਾਂਦਾ। ਰੱਬ ਦਾ ਗੁਪਤ ਘਰ ਤਾਂ ਮਨੁੱਖ ਦੇ ਦਿਲ ਵਿਚ ਹੀ ਹੈ, (ਪਰ ਲੱਭਦਾ ਤਾਂ ਹੀ ਹੈ) ਜੇ ਕੋਈ ਸਮਝ ਲਏ।2।
ਜੋ ਮਨੁੱਖ ਨਿਆਂ ਕਰਦਾ ਹੈ ਉਹ (ਮਾਨੋ) ਨਿਮਾਜ਼ ਪੜ੍ਹ ਰਿਹਾ ਹੈ, ਤੇ ਜੇ ਰੱਬ ਨੂੰ ਅਕਲ ਨਾਲ ਪਛਾਣਦਾ ਹੈ ਤਾਂ ਕਲਮਾ ਆਖ ਰਿਹਾ ਹੈ; ਕਾਮਾਦਿਕ ਪੰਜ (ਬਲੀ ਵਿਕਾਰਾਂ) ਨੂੰ ਜੇ ਆਪਣੇ ਵੱਸ ਵਿਚ ਕਰਦਾ ਹੈ ਤਾਂ (ਮਾਨੋ) ਮੁਸੱਲਾ ਵਿਛਾਂਦਾ ਹੈ, ਤੇ ਮਜ਼ਹਬ ਨੂੰ ਪਛਾਣਦਾ ਹੈ।3।
ਹੇ ਕਾਜ਼ੀ! ਮਾਲਕ ਪ੍ਰਭੂ ਨੂੰ ਪਛਾਣ, ਆਪਣੇ ਹਿਰਦੇ ਵਿਚ ਪਿਆਰ ਵਸਾ, ਮਣੀ ਨੂੰ ਫਿੱਕੀ ਜਾਣ ਕੇ ਮਾਰ ਦੇਹ (ਭਾਵ, ਹੰਕਾਰ ਨੂੰ ਮਾੜਾ ਜਾਣ ਕੇ ਦੂਰ ਕਰ)। ਜਦੋਂ ਮਨੁੱਖ ਆਪਣੇ ਆਪ ਨੂੰ ਸਮਝਾ ਕੇ ਦੂਜਿਆਂ ਨੂੰ (ਆਪਣੇ ਵਰਗਾ) ਸਮਝਦਾ ਹੈ, ਤਦ ਭਿਸ਼ਤ ਦਾ ਭਾਈਵਾਲ ਬਣਦਾ ਹੈ।4।
ਮਿੱਟੀ ਇਕੋ ਹੀ ਹੈ, (ਪ੍ਰਭੂ ਨੇ ਇਸ ਦੇ) ਅਨੇਕਾਂ ਵੇਸ ਧਾਰੇ ਹੋਏ ਹਨ। (ਅਸਲ ਮੋਮਨ ਨੇ) ਇਹਨਾਂ (ਵੇਸਾਂ) ਵਿਚ ਰੱਬ ਨੂੰ ਪਛਾਣਿਆ ਹੈ (ਤੇ ਇਹੀ ਹੈ ਭਿਸ਼ਤ ਦਾ ਰਾਹ) ; ਪਰ, ਕਬੀਰ ਆਖਦਾ ਹੈ, (ਹੇ ਕਾਜ਼ੀ!) ਤੁਸੀ ਤਾਂ (ਦੂਜਿਆਂ ਉੱਤੇ ਜੋਰ-ਧੱਕਾ ਕਰ ਕੇ) ਭਿਸ਼ਤ (ਦਾ ਰਸਤਾ) ਛੱਡ ਕੇ ਦੋਜ਼ਕ ਨਾਲ ਮਨ ਜੋੜੀ ਬੈਠੇ ਹੋ।5।4। 17।
आसा ॥ काहू दीन्हे पाट पट्मबर काहू पलघ निवारा ॥ काहू गरी गोदरी नाही काहू खान परारा ॥१॥ अहिरख वादु न कीजै रे मन ॥ सुक्रितु करि करि लीजै रे मन ॥१॥ रहाउ ॥ कुम्हारै एक जु माटी गूंधी बहु बिधि बानी लाई ॥ काहू महि मोती मुकताहल काहू बिआधि लगाई ॥२॥ सूमहि धनु राखन कउ दीआ मुगधु कहै धनु मेरा ॥ जम का डंडु मूंड महि लागै खिन महि करै निबेरा ॥३॥ हरि जनु ऊतमु भगतु सदावै आगिआ मनि सुखु पाई ॥ जो तिसु भावै सति करि मानै भाणा मंनि वसाई ॥४॥ कहै कबीरु सुनहु रे संतहु मेरी मेरी झूठी ॥ चिरगट फारि चटारा लै गइओ तरी तागरी छूटी ॥५॥३॥१६॥ आसा ॥ {पन्ना 479-480}
पद्अर्थ: पटंबर = पट के अंबर, पट के कपड़े। गरी गोदरी = गली फटी हुई गोदड़ी, जुल्ली। परारा = पराली। खान = घरों में।1।
अहिरख = हिरख, ईष्या, गिला। वादु = झगड़ा। सुक्रितु = नेक कमाई।1। रहाउ।
बहु बिधि = कई किस्मों की। बानी = रंगत, वन्नी। मुकताहल = मुक्ताहल, मोतियों की माला। बिआधि = मध,शराब आदि रोग लगाने वाली चीजें।2।
मूंड = सिर।3।
मनि = मान के। सति = अटॅल। मंनि = मन में।4।
चिरगट = पिंजरा। चटारा = चिड़ा। तरी तागरी = कुज्जी और ठूठी। छूटी = छूट जाती है, धरी ही रह जाती है।5।
अर्थ: (परमात्मा ने) कई लोगों को रेशम के कपड़े (पहनने को) दिए हैं और निवारी पलंघ (सोने के लिए); पर, कई (बिचारों) को सड़ी-गली जुल्ली भी नहीं मिलती, और कई घरों में (बिस्तरों की जगह) पराली ही है।1।
(पर) हे मन! ईष्या और झगड़ा क्यों करता है? नेक कमाई किए जा और तू भी ये सुख हासिल कर ले।1। रहाउ।
कुम्हार ने एक ही मिट्टी गूँदी और उसे कई किस्म के रंग लगा दिए (भाव, कई तरह के बर्तन बना दिए)। किसी बर्तन में मोती और मोतियों की माला (मनुष्य ने) डाल दीं और किसी में (शराब आदि) रोग लगाने वाली चीजें।2।
कंजूस धन जोड़ने जुटा हुआ है, (और) मूर्ख (कंजूस) कहता है–ये धन मेरा है। (पर जिस वक्त) जम का डण्डा सिर पर आ बजता है तब एक पलक में फैसला कर देता है (कि दरअसल ये धन किसी का भी नहीं)।3।
जो मनुष्य परमात्मा का सेवक (बन के रहता) है, वह परमात्मा का हुकम मान के सुख भोगता है और जगत में नेक भगत कहलवाता है (भाव, शोभा पाता है), प्रभू की रजा मन में बसाता है, जो प्रभू को भाता है उसको ही ठीक समझता है।4।
कबीर कहता है– हे संत जनो! सुनो, ‘ये धन-पदार्थ मेरा है’-ये ख्याल झूठा है (भाव, दुनिया के पदार्थ सदा के लिए अपने नहीं रह सकते); (जैसे, अगर) पिंजरे को फाड़ के (कोई बिल्ला) चिड़े को पकड़ के ले जाए तो (उस पिंजरें वाले पक्षी की) कुज्जी और ठूठी ही रह जाती है (वैसे ही मौत आने पर बंदे के खाने-पीने वाले पदार्थ यहीं धरे रह जाते हैं)।5।3।16।
हम मसकीन खुदाई बंदे तुम राजसु मनि भावै ॥ अलह अवलि दीन को साहिबु जोरु नही फुरमावै ॥१॥ काजी बोलिआ बनि नही आवै ॥१॥ रहाउ ॥ रोजा धरै निवाज गुजारै कलमा भिसति न होई ॥ सतरि काबा घट ही भीतरि जे करि जानै कोई ॥२॥ निवाज सोई जो निआउ बिचारै कलमा अकलहि जानै ॥ पाचहु मुसि मुसला बिछावै तब तउ दीनु पछानै ॥३॥ खसमु पछानि तरस करि जीअ महि मारि मणी करि फीकी ॥ आपु जनाइ अवर कउ जानै तब होइ भिसत सरीकी ॥४॥ माटी एक भेख धरि नाना ता महि ब्रहमु पछाना ॥ कहै कबीरा भिसत छोडि करि दोजक सिउ मनु माना ॥५॥४॥१७॥ {पन्ना 480}
पद्अर्थ: मसकीन = आजिज, निमाने। खुदाई बंदे = ईश्वर के पैदा किए हुए बंदे। राजसु = हकूमत। तुम = तुम्हें। अलह = रॅब। अवलि = पहला (भाव, सबसे बड़ा)। दीन = धर्म, मजहब। जोरु = धक्का।1।
(नोट: ‘मसकीन, खुदाई बंदे, राजसु, तुम, अलह, अवल, दीन’ सारे इस्लामी शब्द हैं)
काजी = हे काज़ी!।1। रहाउ।
रोजा धरै = रोजा रखता है। सतरि = गुप्त। काबा = रॅब का घर। घट ही भीतर = दिल के अंदर ही।2।
अकलहि = अकल से। मुसि = ठॅग के, वश में कर के। पाचहु = कामादिक पाँचों को।3।
जीअ महि = अपने हृदय में। मणी = अहंकार। आपु = अपने आप को। जनाइ = समझा के। सरीकी = भाईवाल, सांझीवाल।4।
पछाना = पहचानता है। नाना = अनेक। ता महि = इन (वेशों) में।5।
अर्थ: (हे काज़ी!) हम तो बेचारे लोग हैं, पर हैं (हम भी) रॅब के पैदा किए हुए। तुम्हें अपने मन में हकूमत अच्छी लगती है (भाव, तुम्हें हकूमत का गुमान है)। मज़हब का सबसे बड़ा मालिक तो रॅब है, वह (किसी पर भी) जोर-जबरदस्ती की आज्ञा नहीं देता।1।
हे काज़ी! तेरी (ज़बानी) बातें जचती नहीं।1। रहाउ।
(सिर्फ) रोजा रखने से, नमाज अदा करने से और कलमा पढ़ने से भिस्त नहीं मिल जाता। रॅब का गुप्त घर तो मनुष्य के दिल में है, (पर मिलता तब ही है) अगर कोई समझ ले।2।
जो मनुष्य न्याय करता है वह (मानो) नमाज पढ़ रहा है, और जो रॅब को अकल से पहचानता है तो कलमा अदा कर रहा है; कामादिक पाँचों (बलवान विकारों) को अपने वश में करता है तो (मानो) मुसला बिछाता है, और मज़हब को पहचानता है।3।
हे काज़ी! मालिक प्रभू को पहचान, अपने हृदय में प्यार बसा, मणी को फीकी जान के मार दे (अर्थात, अहंकार को बुरा जान के त्याग दे)। जब मनुष्य अपने आप को समझा के दूसरों को (अपने जैसा) समझता है, तब भिष्त उसे नसीब होता है।4।
मिट्टी एक ही है, (प्रभू ने इसके) अनेकों वेश धारे हुए हैं। (असल मोमन ने) इन (वेशों) में रॅब को पहचाना है (और यही है भिष्त का रास्ता); पर, कबीर कहता है, (हे काज़ी!) तुम तो (दूसरों पर जोर-ज़बरदस्ती करके) भिष्त (का रास्ता) छोड़ के दोज़क से मन जोड़े बैठे हो।5।4।17।
Aasaa:
To some, the Lord has given silks and satins, and to some, beds decorated with cotton ribbons.
Some do not even have a poor patched coat, and some live in thatched huts. ||1||
Do not indulge in envy and bickering, O my mind.
By continually doing good deeds, these are obtained, O my mind. ||1||Pause||
The potter works the same clay, and colors the pots in different ways.
Into some, he sets pearls, while to others, he attaches filth. ||2||
God gave wealth to the miser for him to preserve, but the fool calls it his own.
When the Messenger of Death strikes him with his club, in an instant, everything is settled. ||3||
The Lord’s humble servant is called the most exalted Saint; he obeys the Command of the Lord’s Order, and obtains peace.
Whatever is pleasing to the Lord, he accepts as True; he enshrines the Lord’s Will within his mind. ||4||
Says Kabeer, listen, O Saints – it is false to call out, “Mine, mine”.
Breaking the bird cage, death takes the bird away, and only the torn threads remain. ||5||3||16||
Aasaa:
I am Your humble servant, Lord; Your Praises are pleasing to my mind.
The Lord, the Primal Being, the Master of the poor, does not ordain that they should be oppressed. ||1||
O Qazi, it is not right to speak before Him. ||1||Pause||
Keeping your fasts, reciting your prayers, and reading the Kalma, the Islamic creed, shall not take you to paradise.
The Temple of Mecca is hidden within your mind, if you only knew it. ||2||
That should be your prayer, to administer justice. Let your Kalma be the knowledge of the unknowable Lord.
Spread your prayer mat by conquering your five desires, and you shall recognize the true religion. ||3||
Recognize Your Lord and Master, and fear Him within your heart; conquer your egotism, and make it worthless.
As you see yourself, see others as well; only then will you become a partner in heaven. ||4||
The clay is one, but it has taken many forms; I recognize the One Lord within them all.
Says Kabeer, I have abandoned paradise, and reconciled my mind to hell. ||5||4||17||
ਵਾਹਿਗੁਰੂ ਜੀ ਕਾ ਖਾਲਸਾ।।
ਵਾਹਿਗੁਰੂ ਜੀ ਕੀ ਫਤਿਹ।।