ਸਾਡਾ ਬੁਰਾ ਕੌਣ ਕਰ ਸਕਦਾ ਹੈ? – ਵਿਚਾਰ ਭਾਈ ਗੁਰਵਿੰਦਰ ਸਿੰਘ ਜੀ ਰਤਕ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 30 ਅਗਸਤ 2023

ਨਿਊਜ਼ ਪੰਜਾਬ

ਸਾਡਾ ਬੁਰਾ ਕੌਣ ਕਰ ਸਕਦਾ ਹੈ? – ਵਿਚਾਰ ਭਾਈ ਗੁਰਵਿੰਦਰ ਸਿੰਘ ਜੀ ਰਤਕ

 

AMRIT VELE DA HUKAMNAMA,
SRI DARBAR SAHIB,AMRITSAR,
ANG-859, 30-08-2023

_*ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥*
*ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ _*
_*ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨੑ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨੑ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥*_

ੴ सति नामु करता पुरखु निरभउ निरवैरु अकाल मूरति अजूनी सैभं गुरप्रसादि ॥ रागु गोंड चउपदे महला ४ घरु १ ॥ जे मनि चिति आस रखहि हरि ऊपरि ता मन चिंदे अनेक अनेक फल पाई ॥ हरि जाणै सभु किछु जो जीइ वरतै प्रभु घालिआ किसै का इकु तिलु न गवाई ॥ हरि तिस की आस कीजै मन मेरे जो सभ महि सुआमी रहिआ समाई ॥१॥मेरे मन आसा करि जगदीस गुसाई ॥ जो बिनु हरि आस अवर काहू की कीजै सा निहफल आस सभ बिरथी जाई ॥१॥ रहाउ ॥जो दीसै माइआ मोह कुट्मबु सभु मत तिस की आस लगि जनमु गवाई ॥ इन्ह कै किछु हाथि नही कहा करहि इहि बपुड़े इन्ह का वाहिआ कछु न वसाई ॥ मेरे मन आस करि हरि प्रीतम अपुने की जो तुझु तारै तेरा कुट्मबु सभु छडाई ॥२॥जे किछु आस अवर करहि परमित्री मत तूं जाणहि तेरै कितै कमि आई ॥ इह आस परमित्री भाउ दूजा है खिन महि झूठु बिनसि सभ जाई ॥ मेरे मन आसा करि हरि प्रीतम साचे की जो तेरा घालिआ सभु थाइ पाई ॥३॥आसा मनसा सभ तेरी मेरे सुआमी जैसी तू आस करावहि तैसी को आस कराई ॥किछु किसी कै हथि नाही मेरे सुआमी ऐसी मेरै सतिगुरि बूझ बुझाई ॥ जन नानक की आस तू जाणहि हरि दरसनु देखि हरि दरसनि त्रिपताई ॥४॥१॥

One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru’s Grace: Raag Gond, Chaupade, Fourth Mahalaa, First House: If, in his conscious mind, he places his hopes in the Lord, then he shall obtain the fruits of all the many desires of his mind. The Lord knows everything which happens to the soul. Not even an iota of one’s effort goes to waste. Place your hopes in the Lord, O my mind; the Lord and Master is pervading and permeating all. ||1|| O my mind, place your hopes in the Lord of the World, the Master of the Universe. That hope which is placed in any other than the Lord – that hope is fruitless, and totally useless. ||1||Pause|| That which you can see, Maya, and all attachment to family – don’t place your hopes in them, or your life will be wasted and lost. Nothing is in their hands; what can these poor creatures do? By their actions, nothing can be done. O my mind, place your hopes in the Lord, your Beloved, who shall carry you across, and save your whole family as well. ||2|| If you place your hopes in any other, in any friend other than the Lord, then you shall come to know that it is of no use at all. This hope placed in other friends comes from the love of duality. In an instant, it is gone; it is totally false. O my mind, place your hopes in the Lord, your True Beloved, who shall approve and reward you for all your efforts. ||3|| Hope and desire are all Yours, O my Lord and Master. As You inspire hope, so are the hopes held. Nothing is in the hands of anyone, O my Lord and Master; such is the understanding the True Guru has given me to understand. You alone know the hope of Daas Nanak, O Lord; gazing upon the Blessed Vision of the Lord’s Darshan, he is satisfied. ||4||1||

ਅਰਥ: ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ,(ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ ।ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ ॥੧॥ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ ।ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ ॥੧॥ ਰਹਾਉ ॥ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ । ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ ।ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ । ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ ।ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ ॥੨॥ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ ।ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ ।ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ ॥੩॥ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇਫੁਰਨੇ ਬਣਾਂਦਾ ਹੈ । ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ ।ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ ।ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕਦਾਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆ ਆਸਾਂ ਵੱਲੋਂ) ਰੱਜਿਆ ਰਹੇ ॥੪॥੧॥

अर्थ : परमात्मा एक है, उसका नाम सत्य है, वही संसार को बनाने वाला है, सर्वशक्तिमान है, उसको किसी का भय नहीं है, वह वैर भावना से रहित है, वह कालातीत ब्रह्म-मूर्ति सदा शाश्वत है, वह जन्म-मरण से रहित है, वह स्वयं ही प्रकाशमान हुआ है, जिसे गुरु-कृपा से पाया जा सकता है। रागु गोंड चउपदे महला ४ घरु १ ॥ हे जीव ! यदि मन में भगवान् पर आशा रखोगे तो अनेकों ही मनोवांछित फलों की प्राप्ति हो जाएगी।जो तेरे दिल में है, परमात्मा सबकुछ जानता है। प्रभु इतना दयालु है कि वह किसी की मेहनत को तिल भर भी व्यर्थ नहीं होने देता।हे मेरे मन ! उस ईश्वर पर आशा रखो, जो सबमें समा रहा है॥ १॥ हे मेरे मन ! ईश्वर की ही आशा करो,जो व्यक्ति प्रभु के अलावा किसी अन्य पर आशा करता है, उसकी वह आशा निषफल है और वह सारी व्यर्थ हो जाती है॥ १॥ रहाउ I। यह जो सारा परिवार नजर आता है, यह माया का मोह है, इस परिवार की आशा में लगकर अपना जन्म मत गंवाना।परिवार के इन सदस्यों के वश में कुछ भी नहीं है, ये बेचारे कुछ नहीं कर सकते। इनके करने से कुछ नहीं होता और इनका कुछ वश नहीं चलता। हे मेरे मन ! अपने प्यारे प्रभु की आशा करो, जो तुझे भवसागर से पार कर देगा और तेरे पूरे परिवार को भी यम से छुड़ा देगा॥ २॥ यदि तू अपने किसी पराए मित्र की आशा करता है तो यह मत समझ लेना कि यह तेरे कहीं काम आएगी। पराए मित्र की आशा तो द्वैतभाव है, जो झूठी होने के कारण क्षण में नाश हो जाती है।हे मेरे मन ! अपने सच्चे प्रियतम प्रभु की आशा करो, जो तेरी सारी मेहनत को साकार कर देता है॥ ३॥ हे मेरे स्वामी ! यह आशा एवं अभिलाषा सब तेरी ही हैं, तू जैसी आशा करवाता है, वैसी ही कोई आशा करता है।मेरे सतगुरु ने मुझे यही सूझ दी है कि किसी भी जीव के हाथ में कुछ भी नहीं है। हे हरि ! गुरू नानक जी कहते हैं, हे परमात्मा,नानक की आशा तू ही जानता है और तेरे दर्शन करके मैं तृप्त हो जाता हूँ॥ ४॥ १॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!