ਪੁਲਿਸ ਦੀ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨਾਲ ਯਾਰੀ, ਥਾਣੇਦਾਰ ਸਣੇ 11 ਪੁਲਿਸ ਮੁਲਾਜ਼ਮਾਂ ‘ਤੇ ਸ਼ਿਕੰਜਾ
ਫ਼ਿਰੋਜ਼ਪੁਰ ਵਿੱਚ ਇੱਕ ਥਾਣੇਦਾਰ ਸਮੇਤ 11 ਪੁਲਿਸ ਮੁਲਾਜ਼ਮਾਂ ‘ਤੇ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨਾਲ ਸਬੰਧ ਹੋਣ ਦੇ ਗੰਭੀਰ ਦੋਸ਼ ਲੱਗੇ ਹਨ। ਇਹ ਇਲਜ਼ਾਮ ਫ਼ਿਰੋਜ਼ਪੁਰ ਦੇ ਇੱਕ ਡੀਐਸਪੀ ਨੇ ਲਾਏ ਹਨ। ਇਸ ਮਾਮਲੇ ਸਬੰਧੀ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਦਿੱਤੀ ਗਈ ਹੈ। ਇਸ ਸਬੰਧੀ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਪੁਲਿਸ ਵਾਲਿਆਂ ‘ਤੇ ਤਸਕਰਾਂ ਨਾਲ ਸਬੰਧ ਹੋਣ ਦੇ ਦੋਸ਼ ਲੱਗੇ ਹੋਣ। ਇਸ ਤੋਂ ਪਹਿਲਾਂ ਵੀ ਪੁਲਿਸ ਮੁਲਾਜ਼ਮਾਂ ‘ਤੇ ਅਜਿਹੇ ਗੰਭੀਰ ਦੋਸ਼ ਲੱਗ ਚੁੱਕੇ ਹਨ। ਹਾਸਲ ਜਾਣਕਾਰੀ ਅਨੁਸਾਰ ਸ਼ਿਕਾਇਤ ਵਿੱਚ ਤਸਕਰਾਂ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ।
ਇਸ ਵਿੱਚ ਦੱਸਿਆ ਗਿਆ ਹੈ ਕਿ ਪੁਲਿਸ ਟੀਮ ਵੱਲੋਂ ਸਹੀ ਸੂਚਨਾ ਹੋਣ ਦੇ ਬਾਵਜੂਦ ਛਾਪੇਮਾਰੀ ਕਰਨ ਤੋਂ ਪਹਿਲਾਂ ਹੀ ਵੱਡੇ ਨਸ਼ਾ ਤਸਕਰ ਫਰਾਰ ਹੋ ਜਾਂਦੇ ਹਨ। ਕਈ ਵਾਰ ਪੁਲਿਸ ਕੋਲ ਠੋਸ ਸੂਚਨਾ ਮਿਲਣ ਦੇ ਬਾਵਜੂਦ ਉਨ੍ਹਾਂ ਦੇ ਹੱਥ ਕੁਝ ਨਹੀਂ ਲੱਗਦਾ। ਇਹ ਜਾਣਕਾਰੀ ਲੀਕ ਕਰਨ ਵਾਲੇ ਪੰਜਾਬ ਪੁਲਿਸ ਦੇ ਕੁਝ ਮੁਲਾਜ਼ਮ ਹੀ ਹਨ। ਦੱਸ ਦਈਏ ਕਿ ਸ਼ਿਕਾਇਤ ਵਿੱਚ ਜ਼ਿਕਰ ਕੀਤਾ ਗਿਆ ਐਸਐਚਓ ਸਰਹੱਦੀ ਥਾਣਾ ਫ਼ਿਰੋਜ਼ਪੁਰ ਦਾ ਇੰਚਾਰਜ ਹੈ। ਇਸ ਕਾਰਨ ਉਸ ਦੇ ਕਈ ਨਸ਼ਾ ਤਸਕਰਾਂ ਨਾਲ ਸਬੰਧ ਹਨ। ਐਸਪੀ ਡੀ ਰਣਧੀਰ ਕੁਮਾਰ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ, ਪਰ ਦੋਸ਼ਾਂ ਦੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ਼ਿਕਾਇਤ ਦੇ ਆਧਾਰ ‘ਤੇ ਇੱਕ ਟੀਮ ਸਾਰੇ ਸਬੂਤ ਇਕੱਠੇ ਕਰ ਰਹੀ ਹੈ ਜਿਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ