ਸਥਿਰ ਮਨ ਕਿਵੇਂ ਆਵੇਗਾ? – ਵਿਚਾਰ ਭਾਈ ਗੁਰਵਿੰਦਰ ਸਿੰਘ ਜੀ ਰਤਕ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 19 ਸਿਤੰਬਰ 2023

ਨਿਊਜ਼ ਪੰਜਾਬ

ਸਥਿਰ ਮਨ ਕਿਵੇਂ ਆਵੇਗਾ? – ਵਿਚਾਰ ਭਾਈ ਗੁਰਵਿੰਦਰ ਸਿੰਘ ਜੀ ਰਤਕ

ਅੰਮ੍ਰਿਤ ਵੇਲੇ ਦਾ ਹੁਕਮ ਨਾਮਾ ਸਾਹਿਬ ਜੀ
AMRIT VELE DA HUKAMNAMA SRI DARBAR SAHIB, SRI AMRITSAR, ANG479,

19-SEP-2023
🙏🙏🌸🌸🌸🌸🌸🙏🙏
ਆਸਾ ॥
ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥
ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥
ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥

आसा ll
काहू दीन्हे पाट पट्मबर काहू पलघ निवारा ॥ काहू गरी गोदरी नाही काहू खान परारा ॥१॥ अहिरख वादु न कीजै रे मन ॥ सुक्रितु करि करि लीजै रे मन ॥१॥ रहाउ ॥ कुम्हारै एक जु माटी गूंधी बहु बिधि बानी लाई ॥ काहू महि मोती मुकताहल काहू बिआधि लगाई ॥२॥ सूमहि धनु राखन कउ दीआ मुगधु कहै धनु मेरा ॥जम का डंडु मूंड महि लागै खिन महि करै निबेरा ॥३॥
हरि जनु ऊतमु भगतु सदावै आगिआ मनि सुखु पाई ॥ जो तिसु भावै सति करि मानै भाणा मंनि वसाई ॥४॥
कहै कबीरु सुनहु रे संतहु मेरी मेरी झूठी ॥ चिरगट फारि चटारा लै गइओ तरी तागरी छूटी ॥५॥३॥१६॥

(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ॥੧॥ (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ॥੧॥ ਰਹਾਉ॥ ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ॥੨॥ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ-ਇਹ ਧਨ ਮੇਰਾ ਹੈ ।(ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ) ॥੩॥ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ),
ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ ॥੪॥ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ”-ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ);(ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ) ॥੫॥੩॥੧੬॥

(परमात्मा ने) कई बन्दों को रेशम के कपडे (पहनने को) दियें हैं और निवारी पलंग (सोने को); पर कई (बेचारों) को गल चुकी चप्पल भी नहीं मिलती, और कई घरों में (बिस्तर की जगह) परली ही है॥१॥ (पर) हे मन! इरखा और झगडा क्यों करता है? नेक कमी करे जा और तू भी (यह सुख हासिल कर ले॥१॥ रहाउ॥ कुम्हार ने एक ही मिटटी गुन्धी और उस ने कई प्रकार के रंग लगा दिए (भाव, कई प्रकार के बर्तन बना दिए)। किसी बर्तन में मोती और मोतियों की माला (मनुख ने) डाल दी और किसी में (शराब आदि) रोग लगाने वाली वस्तुएं॥२॥कंजूस आदमी को प्रभु ने धन सँभालने हेतु अमानत के तौर पर दिया है परन्तु वह मूर्ख कहता है कि यह धन तो मेरा अपना है।जब यम का दण्ड उसके सिर पर पड़ता है तो एक क्षण में ही निर्णय हो जाता है अर्थात् जब मनुष्य का देहांत हो जाता है तो धन वही रह जाता है॥ ३॥
हरि का सेवक उत्तम भक्त कहलवाता है और वह हरि की आज्ञा मानकर सुख प्राप्त करता है।
जो हरि को अच्छा लगता है, वह सत्य मानकर स्वीकृत करता है और ईश्वरेच्छा को वह अपने मन में बसाता है॥ ४॥कबीर जी कहते हैं कि हे संतजनो ! सुनो, यह मैं-मेरी की रट झूठी है क्योंकि मृत्यु (जीवात्मा रूपी) पक्षी के पिंजरे (रूपी शरीर) को फाड़कर आत्मा को ले जाती है और निर्जीव शरीर रूपी धागे वहीं टूट जाते हैं।॥ ५॥ ३॥ १६॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!