14 ਸਾਲ ਤੋਂ ਰੁਕੇ ਅਜਾਇਬਘਰ ਦੇ ਕੰਮ ਨੂੰ ਪੂਰਾ ਕਰਵਾਉਣ ਦਾ ਆਪ ਸਰਕਾਰ ਨੇ ਚੁਕੀ ਜਿੰਮੇਵਾਰੀ

2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਹੂੰਝਾਫੇਰ ਜਿੱਤ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਤਿਹਾਸਕ ਸਹੁੰ ਚੁੱਕ ਸਮਾਗਮ ਕਰਵਾ ਕੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਸੀ। ਇਲਾਕੇ ਦੇ ਲੋਕਾਂ ਦੀ ਮੰਗ ਹੈ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਨਾਲ ਨਾਲ ਪਿਛਲੇ 14 ਸਾਲਾਂ ਤੋਂ ਰੁਕੇ ਸ਼ਹੀਦ-ਏ-ਆਜਮ ਭਗਤ ਸਿੰਘ ਅਜਾਇਬ ਘਰ ਦਾ ਕੰਮ ਮੁਕੰਮਲ ਕਰਵਾਉਣ ਦਾ ਬੀੜਾ ਚੁਕਿਆ ਜਾਵੇ।

ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਅਜਾਇਬ ਘਰ ਦੇ ਪਹਿਲੇ ਹਿੱਸੇ ਦਾ ਕੰਮ ਅੱਠ ਸਾਲ ਦੇ ਲੰਮੇ ਸਮੇਂ ਤੋਂ ਬਾਅਦ 18 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਸੀ। ਜਦਕਿ ਆਪ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਅਜਾਇਬਘਰ ਲਈ ਸਾਢੇ ਤਿੰਨ ਕਰੋੜ ਰੁਪਏ ਅੰਦਰਲੀ ਰੈਨੋਵੇਸ਼ਨ ਤੇ ਖਰਚ ਕੀਤੇ ਜਾ ਰਹੇ ਹਨ। ਜਦਕਿ ਭੂ ਦ੍ਰਿਸ਼ ਅਤੇ ਖੋਜ ਕੇਂਦਰ ’ਚ ਸਾਡੀ ਨੌਜਵਾਨ ਪੀੜੀ ਨੂੰ ਸ਼ਹੀਦਾਂ ਦੇ ਜੀਵਨ ’ਤੇ ਪੰਛੀ ਝਾਤ ਵਜਾਉਂਦਾ ਹੈ ਅਤੇ ਇਸੇ ਤਹਿਤ ਸ਼ਹੀਦਾਂ ਦੀ ਯਾਦਾਂ ਨੂੰ ਸੰਭਾਲਿਆ ਜਾ ਸਕਦਾ ਹੈ।