ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ‘ਚ ਫੈਕਟਰੀ ‘ਚ ਲੱਗੀ ਅੱ.ਗ, ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ‘ਤੇ ਮੌਜੂਦ

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿੱਚ ਸੋਮਵਾਰ ਤੜਕੇ ਇੱਕ ਫੈਕਟਰੀ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਮੌਕੇ ‘ਤੇ ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ‘ਚ ਲੱਗੀ ਹੋਈ ਹੈ ਪਰ ਅਜੇ ਤੱਕ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਇਹ ਫੈਕਟਰੀ ਸ਼ਿਆਮ ਜੀ ਟਰੇਡਿੰਗ ਕੰਪਨੀ ਹੈ ਜੋ ਕਿ ਸੁਭਾਸ਼ ਮਿੱਤਲ ਦੀ ਹੈ। ਸੁਭਾਸ਼ ਮਿੱਤਲ ਭਜਨ ਗਾਇਕ ਕਨ੍ਹਈਆ ਮਿੱਤਲ ਦੇ ਭਰਾ ਹਨ। ਮੁਢਲੀ ਜਾਣਕਾਰੀ ਮੁਤਾਬਕ ਇਹ ਫਰਨੀਚਰ ਫੈਕਟਰੀ ਹੈ। ਇੱਥੇ ਲੱਕੜ ਅਤੇ ਪਲਾਸਟਿਕ ਦੇ ਫਰਨੀਚਰ ਦੀਆਂ ਚੀਜ਼ਾਂ ਰੱਖੀਆਂ ਹੋਣ ਕਾਰਨ ਅੱਗ ਤੇਜ਼ੀ ਨਾਲ ਵਧ ਰਹੀ ਹੈ। ਫਾਇਰ ਬ੍ਰਿਗੇਡ ਦੀਆਂ 8 ਤੋਂ 10 ਗੱਡੀਆਂ ਇਸ ਅੱਗ ਨੂੰ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ।